23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸਜਾਇਆ ਜਾਵੇਗਾ 24 ਨਵੰਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਸੁਰਜੀਤ ਸਿੰਘ ਸਾਹੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਸਵੇਰੇ 9:30 ਵਜੇ ਪਾਏ ਜਾਣਗੇ। ਇਸ ਸਬੰਧੀ ਭਲਕੇ 23 ਨਵੰਬਰ ਨੂੰ ਸਵੇਰੇ 9 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 23-11-2026
ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਸੁਰਜੀਤ ਸਿੰਘ ਸਾਹੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਸਵੇਰੇ 9:30 ਵਜੇ ਪਾਏ ਜਾਣਗੇ। ਇਸ ਸਬੰਧੀ ਭਲਕੇ 23 ਨਵੰਬਰ ਨੂੰ ਸਵੇਰੇ 9 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਪੁਰਾਣੀ ਸਰਹਿੰਦ ਵਿਚੋਂ ਹੁੰਦਾ ਹੋਇਆ ਬੰਨ੍ਹ ਰਾਹੀਂ ਸਰਹਿੰਦ ਮੰਡੀ ਜੀ.ਟੀ. ਰੋਡ ਤੋਂ ਵਾਪਸੀ ਕਰੇਗਾ। ਇਸ ਉਪਰੰਤ ਨਗਰ ਕੀਰਤਨ ਚਾਰ ਨੰਬਰ ਚੂੰਗੀ ਰਾਹੀਂ ਮੋੜ ਜੋਤੀ ਸਰੂਪ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਅਤੇ ਗੁਰਮਤਿ ਸਮਾਗਮਾਂ ਵਿਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਸੁਧਾਈ ਲਈ ਪੋਲਿੰਗ ਬੂਥਾਂ ’ਤੇ ਕੈਂਪ ਲਗਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਪਿੰਡ ਨਿਆਲ ਦੀ ਸੰਗਤ ਨੇ ਨਗਰ ਕੀਰਤਨ ਸਜਾਇਆ
Ad Position 24