22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੰਡੀ ਗੋਬਿੰਦਗੜ੍ਹ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਮੰਡੀ ਗੋਬਿੰਦਗੜ੍ਹ, 22 ਨਵੰਬਰ (ਰਾਜੇਸ਼ ਸ਼ਰਮਾ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰੂ ਕੀ ਨਗਰੀ, ਮੰਡੀ ਗੋਬਿੰਦਗੜ੍ਹ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਵੇਰੇ 7 ਵਜੇ ਅਰਦਾਸ ਉਪਰੰਤ ਆਰੰਭ ਹੋਏ ਇਸ ਨਗਰ ਕੀਰਤਨ ਦੌਰਾਨ ਸਮੁੱਚਾ ਸ਼ਹਿਰ ਗੁਰੂ ਨਾਨਕ ਦੇਵ ਜੀ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।

Ad Position 21
No active advertisement
ਅਜੀਤ ਡੈਸਕ 23-11-2026
ਮੰਡੀ ਗੋਬਿੰਦਗੜ੍ਹ, 22 ਨਵੰਬਰ (ਰਾਜੇਸ਼ ਸ਼ਰਮਾ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰੂ ਕੀ ਨਗਰੀ, ਮੰਡੀ ਗੋਬਿੰਦਗੜ੍ਹ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਵੇਰੇ 7 ਵਜੇ ਅਰਦਾਸ ਉਪਰੰਤ ਆਰੰਭ ਹੋਏ ਇਸ ਨਗਰ ਕੀਰਤਨ ਦੌਰਾਨ ਸਮੁੱਚਾ ਸ਼ਹਿਰ ਗੁਰੂ ਨਾਨਕ ਦੇਵ ਜੀ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਅਤੇ ਗੁਰਦੁਆਰਾ ਹੀਰਾਗੜ੍ਹ ਸਾਹਿਬ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਮੁਹੱਲਿਆਂ ਵਿਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਪਹੁੰਚ ਕੇ ਸੰਪੂਰਣ ਹੋਇਆ। ਇਸ ਮੌਕੇ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾ ਕੇ ਸ਼ਰਧਾਲੂਆਂ ਦੀ ਸੇਵਾ ਵੀ ਕੀਤੀ ਗਈ। ਨਗਰ ਕੀਰਤਨ ਦੌਰਾਨ ਨਿਹੰਗ ਸਿੰਘਾਂ ਵੱਲੋਂ ਦਿਖਾਈ ਗਈ ਗਤਕੇ ਦੀ ਸ਼ਾਨਦਾਰ ਕਲਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਉਦਯੋਗਿਕ ਖੇਤਰਾਂ ਨਾਲ ਸਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਵਪਾਰੀਆਂ, ਉਦਯੋਗਪਤੀਆਂ, ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਰੋਜ਼ਾਨਾ ਸਵੇਰੇ 5 ਤੋਂ 7 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਜਿਨ੍ਹਾਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਸਮੇਤ ਵੱਖ-ਵੱਖ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਭਾਈ ਮਨਮੋਹਨ ਸਿੰਘ ਕੋਹਾੜਕਾ ਅਤੇ 24 ਨੂੰ ਭਾਈ ਤਰਲੋਚਨ ਸਿੰਘ ਕੀਰਤਨ ਦੀ ਹਾਜ਼ਰੀ ਭਰਨਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦੌਰਾਨ ਅਚਾਨਕ ਡਿੱਗਣ ਕਾਰਨ ਔਰਤ ਦੀ ਮੌਤ ਅਗਲੀ ਖ਼ਬਰ 29 ਨਵੰਬਰ ਨੂੰ ਬਸੀ ਪਠਾਣਾਂ ਵਿਖੇ ਹੋਵੇਗੀ ਯੂਥ ਕਾਂਗਰਸ ਦੀ ਵਿਸ਼ਾਲ ਰੈਲੀ-ਓਮ ਪ੍ਰਕਾਸ਼ ਤਾਂਗੜੀ
Ad Position 24