ਨਗਰ ਕੀਰਤਨ ਦੌਰਾਨ ਅਚਾਨਕ ਡਿੱਗਣ ਕਾਰਨ ਔਰਤ ਦੀ ਮੌਤ
ਮੰਡੀ ਗੋਬਿੰਦਗੜ੍ਹ, 22 ਨਵੰਬਰ (ਰਾਜੇਸ਼ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੰਡੀ ਗੋਬਿੰਦਗੜ੍ਹ ਵਿਖੇ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਨਗਰ ਕੀਰਤਨ ਵਿਚ ਸ਼ਾਮਲ ਇਕ ਔਰਤ ਦੀ ਅਚਾਨਕ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਹਰਵਿੰਦਰ ਕੌਰ (45) ਵਾਸੀ ਹਰਗੋਬਿੰਦ ਕਾਲੋਨੀ, ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ।
ਮ
ਮ੍ਰਿਤਕਾ ਹਰਵਿੰਦਰ ਕੌਰ ਦੀ ਤਸਵੀਰ
23-11-2026
ਮੰਡੀ ਗੋਬਿੰਦਗੜ੍ਹ, 22 ਨਵੰਬਰ (ਰਾਜੇਸ਼ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੰਡੀ ਗੋਬਿੰਦਗੜ੍ਹ ਵਿਖੇ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਨਗਰ ਕੀਰਤਨ ਵਿਚ ਸ਼ਾਮਲ ਇਕ ਔਰਤ ਦੀ ਅਚਾਨਕ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਹਰਵਿੰਦਰ ਕੌਰ (45) ਵਾਸੀ ਹਰਗੋਬਿੰਦ ਕਾਲੋਨੀ, ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਔਰਤ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਮੰਨਿਆ ਜਾ ਰਿਹਾ ਹੈ, ਪਰ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਮੈਡੀਕਲ ਪੁਸ਼ਟੀ ਸਾਹਮਣੇ ਨਹੀਂ ਆਈ। ਇਸ ਦੁਖਦਾਈ ਘਟਨਾ ਕਾਰਨ ਨਗਰ ਕੀਰਤਨ ਵਿਚ ਸ਼ਾਮਲ ਸੰਗਤ ਅਤੇ ਇਲਾਕਾ ਨਿਵਾਸੀਆਂ ਵਿਚ ਸੋਗ ਦੀ ਲਹਿਰ ਦੌੜ ਗਈ।