22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਜੋਗਿੰਦਰ ਸਿੰਘ ਨਰਾਇਣਗੜ੍ਹ ਤੇ ਸਤਨਾਮ ਸਿੰਘ ਢਿੱਲੋਂ ਨੂੰ ਅਹਿਮ ਜ਼ਿੰਮੇਵਾਰੀਆਂ ਮਿਲਣ ’ਤੇ ਚੀਮਾ ਵਲੋਂ ਕੀਤਾ ਗਿਆ ਸਨਮਾਨਿਤ ਨਵੀਆਂ ਨਿਯੁਕਤੀਆਂ ਨਾਲ ਹਲਕਾ ਅਮਲੋਹ ਵਿਚ ਭਾਜਪਾ ਨੂੰ ਮਿਲੇਗੀ ਮਜ਼ਬੂਤੀ-ਜਗਦੀਪ ਸਿੰਘ ਚੀਮਾ

ਅਮਲੋਹ, 22 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੇ ਦਫ਼ਤਰ ਅਮਲੋਹ ਵਿਖੇ ਗੁਰਬਚਨ ਸਿੰਘ ਮੌਖਾ ਸੀਨੀਅਰ ਸੰਗਠਨ ਆਗੂ, ਜੋਗਿੰਦਰ ਸਿੰਘ ਨਰਾਇਣਗੜ੍ਹ ਨਵਨਿਯੁਕਤ ਮੈਂਬਰ ਵਰਕਿੰਗ ਕਮੇਟੀ ਭਾਜਪਾ ਪੰਜਾਬ ਅਤੇ ਸਤਨਾਮ ਸਿੰਘ ਢਿੱਲੋਂ ਨਵਨਿਯੁਕਤ ਕਾਰਜਕਾਰੀ ਮੈਂਬਰ ਟਰਾਂਸਪੋਰਟ ਸੈੱਲ ਪੰਜਾਬ ਪਹੁੰਚੇ। ਇਸ ਮੌਕੇ ਜਗਦੀਪ ਸਿੰਘ ਚੀਮਾ ਅਤੇ ਹੋਰ ਭਾਜਪਾ ਆਗੂਆਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-11-2026
ਅਮਲੋਹ, 22 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੇ ਦਫ਼ਤਰ ਅਮਲੋਹ ਵਿਖੇ ਗੁਰਬਚਨ ਸਿੰਘ ਮੌਖਾ ਸੀਨੀਅਰ ਸੰਗਠਨ ਆਗੂ, ਜੋਗਿੰਦਰ ਸਿੰਘ ਨਰਾਇਣਗੜ੍ਹ ਨਵਨਿਯੁਕਤ ਮੈਂਬਰ ਵਰਕਿੰਗ ਕਮੇਟੀ ਭਾਜਪਾ ਪੰਜਾਬ ਅਤੇ ਸਤਨਾਮ ਸਿੰਘ ਢਿੱਲੋਂ ਨਵਨਿਯੁਕਤ ਕਾਰਜਕਾਰੀ ਮੈਂਬਰ ਟਰਾਂਸਪੋਰਟ ਸੈੱਲ ਪੰਜਾਬ ਪਹੁੰਚੇ। ਇਸ ਮੌਕੇ ਜਗਦੀਪ ਸਿੰਘ ਚੀਮਾ ਅਤੇ ਹੋਰ ਭਾਜਪਾ ਆਗੂਆਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਨਵਨਿਯੁਕਤ ਅਹੁਦੇਦਾਰਾਂ ਨੇ ਚੀਮਾ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਨਾਲ ਜੋੜਨ ਦੇ ਨਾਲ-ਨਾਲ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਗੇ । ਇਸ ਮੌਕੇ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਜੋਗਿੰਦਰ ਸਿੰਘ ਨਰਾਇਣਗੜ੍ਹ ਅਤੇ ਸਤਨਾਮ ਸਿੰਘ ਢਿੱਲੋਂ ਨੂੰ ਅਹਿਮ ਜ਼ਿੰਮੇਵਾਰੀਆਂ ਮਿਲਣਾ ਹਲਕਾ ਅਮਲੋਹ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਵਾਲੇ ਆਗੂਆਂ ਨੂੰ ਭਵਿੱਖ ਵਿਚ ਵੀ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਬੇਅੰਤ ਸਿੰਘ ਬੈਣਾ ਮੰਡਲ ਪ੍ਰਧਾਨ ਸਮਸ਼ਪੁਰ, ਦਰਸ਼ਨ ਸਿੰਘ ਬੱਬੀ, ਮਨਜੀਤ ਸਿੰਘ ਸਲਾਣਾ, ਜਸਵੀਰ ਸਿੰਘ ਨੂਰਪੁਰਾ, ਜਸਵੀਰ ਸਿੰਘ ਮਹਿਰਾ, ਇੰਦਰਜੀਤ ਸਿੰਘ ਸਮਸ਼ਪੁਰ, ਬਲਵੰਤ ਸਿੰਘ ਮਾਨ ਅਮਲੋਹ, ਅਰਜਨ ਸਿੰਘ ਸਾਹਪੁਰ, ਹਰਿੰਦਰ ਸਿੰਘ ਕੁੱਕੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖਮਾਣੋਂ ’ਚ ਪਹਿਲੀ ਵਾਰ ਲੱਗੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ’ਚ 682 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਲੋਂ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਮੁਫ਼ਤ ਦੰਦਾਂ ਦਾ ਜਾਂਚ ਕੈਂਪ ਲਗਾਇਆ
Ad Position 24