23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਸੁਰਜੀਤ ਸਿੰਘ ਸਾਹੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅੱਜ ਵਿਸ਼ਾਲ ਨਗਰ ਕੀਰਤਨ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 24-11-2026
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਸੁਰਜੀਤ ਸਿੰਘ ਸਾਹੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅੱਜ ਵਿਸ਼ਾਲ ਨਗਰ ਕੀਰਤਨ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜਿੰਦਰ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਰਹਿੰਦ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਵਾਸੀਆਂ ਅਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਰਸਤੇ ਵਿਚ ਥਾਂ-ਥਾਂ ਲੰਗਰ ਲਗਾਏ ਗਏ ਅਤੇ ਸੁੰਦਰ ਢੰਗ ਨਾਲ ਸਵਾਗਤੀ ਗੇਟ ਸਜਾਏ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸੀਨੀਅਰ ਲੀਡਰਸ਼ਿਪ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜਥੇਦਾਰ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਬਸੀ ਪਠਾਣਾਂ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਸੀਨੀਅਰ ਆਗੂ ਰਣਬੀਰ ਸਿੰਘ ਪੂਨੀਆ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਟਰੱਸਟੀ ਮੈਂਬਰ ਹਰਭਜਨ ਸਿੰਘ ਚਨਾਰਥਲ ਸਮੇਤ ਹੋਰ ਸ਼ਖ਼ਸੀਅਤਾਂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਰਬ ਸਾਂਝੀਵਾਲਤਾ, ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਨਗਰ ਕੀਰਤਨ ਵਿਚ ਸ਼ਾਮਲ ਹੋਈਆਂ ਸਮੁੱਚੀਆਂ ਸੰਗਤਾਂ, ਧਾਰਮਿਕ ਤੇ ਸਮਾਜਿਕ ਸੁਸਾਇਟੀਆਂ ਅਤੇ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਵਾਲੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਮੱਦੇਨਜ਼ਰ ਸ਼ਹਿਰ ਵਿਚ ਸਫ਼ਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਅਤੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਲਗਾਏ ਸਵਾਗਤੀ ਗੇਟਾਂ ਨੇ ਸਮਾਗਮ ਦੀ ਸ਼ੋਭਾ ਵਧਾਈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 24 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ ਸਾਢੇ 9 ਵਜੇ ਪਾਏ ਜਾਣਗੇ। ਇਸ ਮੌਕੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਦਿਲਬਾਗ ਸਿੰਘ ਬਧੌਛੀ, ਦਰਬਾਰਾ ਸਿੰਘ ਰੰਧਾਵਾ, ਜਥੇਦਾਰ ਗੁਰਮੁਖ ਸਿੰਘ ਚਨਾਰਥਲ, ਸੁਰਿੰਦਰ ਸਿੰਘ ਸੁਹਾਗਹੇੜੀ, ਮਨਦੀਪ ਸਿੰਘ ਤਰਖਾਣ ਮਾਜਰਾ, ਜਥੇਦਾਰ ਪ੍ਰਦੀਪ ਸਿੰਘ ਕਲੌੜ, ਗੁਰਦੀਪ ਸਿੰਘ ਨੌਲੱਖਾ, ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ, ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਡਾ. ਪ੍ਰਿਤਪਾਲ ਸਿੰਘ ਮੀਤ ਮੈਨੇਜਰ, ਜਗਜੀਤ ਸਿੰਘ ਜੱਗਾ ਮੀਤ ਮੈਨੇਜਰ, ਹਰਜੀਤ ਸਿੰਘ ਅਤੇ ਹਰਮਨਜੀਤ ਸਿੰਘ ਰਿਕਾਰਡ ਕੀਪਰ, ਰਵੀਪਾਲ ਸਿੰਘ, ਰਵੀ ਜੱਲ੍ਹਾ, ਬਿੱਟੂ ਜੱਲ੍ਹਾ, ਹਰਦੇਵ ਸਿੰਘ, ਸਵਰਨ ਸਿੰਘ, ਜੈ ਸਿੰਘ ਬਾੜਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ, ਸੈਕਟਰੀ ਸੰਦੀਪ ਵਰਮਾ ਸਮੇਤ ਵਕੀਲ ਸਾਹਿਬਾਨਾਂ, ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਵਲੋਂ ਵੱਖ-ਵੱਖ ਥਾਵਾਂ ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਹਲਕਾ ਵਿਧਾਇਕ ਲਖਵੀਰ ਸਿੰਘ ਰਾਏ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਹੋਰਨਾਂ ਸਿਆਸੀ ਪਾਰਟੀ ਦੇ ਆਗੂਆਂ ਵਲੋਂ ਵੀ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਬਲਾਕ ਕਾਂਗਰਸ ਨੇ ਸਰਗਰਮੀਆਂ ਤੇਜ਼ ਕੀਤੀਆਂ ਅਗਲੀ ਖ਼ਬਰ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਨੂੰ ਬਦਲਣ ਉਪਰੰਤ ਵਿਦਾਇਗੀ ਪਾਰਟੀ ਦਿੱਤੀ
Ad Position 24