24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ ਮਨਦੀਪ ਪਰਾਸ਼ਰ ਪ੍ਰਧਾਨ ਬਣੇ

ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਮਨਪ੍ਰੀਤ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ ਮਨਦੀਪ ਪ੍ਰਾਸ਼ਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਤਹਿਸੀਲ ਪ੍ਰਧਾਨ ਖੁਸ਼ਲੀਨ ਨੰਦਾ ਨੇ ਦੱਸਿਆ ਕਿ ਮਨਦੀਪ ਸਿੰਘ ਬਧੌਛੀ ਨੂੰ ਜਨਰਲ ਸਕੱਤਰ, ਸਚਿਨ ਕੁਮਾਰ ਨੂੰ ਖ਼ਜ਼ਾਨਚੀ, ਹਰਵਿੰਦਰ ਸਿੰਘ ਨੂੰ ਵਧੀਕ ਜਨਰਲ ਸਕੱਤਰ, ਗੁਰਮੀਤ ਸਿੰਘ ਨੂੰ ਸਹਾਇਕ ਖ਼ਜ਼ਾਨਚੀ, ਕੋਮਲਪ੍ਰੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਖੁਸਲੀਨ ਨੰਦਾ, ਦੀਪਾਂਸ਼ੂ ਵਡੇਰਾ, ਗਗਨਪ੍ਰੀਤ ਸਿੰਘ, ਮਨਿੰਦਰਜੀਤ ਸਿੰਘ ਟੌਹੜਾ, ਖੁਸ਼ਪ੍ਰੀਤ ਕੌਰ ਨੂੰ ਮੀਤ ਪ੍ਰਧਾਨ, ਮਨਿੰਦਰਜੀਤ ਸਿੰਘ ਨੂੰ ਦਫਤਰੀ ਸਕੱਤਰ, ਲਵਪ੍ਰੀਤ ਕੌਰ ਨੂੰ ਆਡੀਟਰ, ਸਿਮਰਨਜੀਤ ਕੌਰ ਨੂੰ ਪੈੱ੍ਰਸ ਸਕੱਤਰ ਚੁਣਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 24-11-2026
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਮਨਪ੍ਰੀਤ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ ਮਨਦੀਪ ਪ੍ਰਾਸ਼ਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਤਹਿਸੀਲ ਪ੍ਰਧਾਨ ਖੁਸ਼ਲੀਨ ਨੰਦਾ ਨੇ ਦੱਸਿਆ ਕਿ ਮਨਦੀਪ ਸਿੰਘ ਬਧੌਛੀ ਨੂੰ ਜਨਰਲ ਸਕੱਤਰ, ਸਚਿਨ ਕੁਮਾਰ ਨੂੰ ਖ਼ਜ਼ਾਨਚੀ, ਹਰਵਿੰਦਰ ਸਿੰਘ ਨੂੰ ਵਧੀਕ ਜਨਰਲ ਸਕੱਤਰ, ਗੁਰਮੀਤ ਸਿੰਘ ਨੂੰ ਸਹਾਇਕ ਖ਼ਜ਼ਾਨਚੀ, ਕੋਮਲਪ੍ਰੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਖੁਸਲੀਨ ਨੰਦਾ, ਦੀਪਾਂਸ਼ੂ ਵਡੇਰਾ, ਗਗਨਪ੍ਰੀਤ ਸਿੰਘ, ਮਨਿੰਦਰਜੀਤ ਸਿੰਘ ਟੌਹੜਾ, ਖੁਸ਼ਪ੍ਰੀਤ ਕੌਰ ਨੂੰ ਮੀਤ ਪ੍ਰਧਾਨ, ਮਨਿੰਦਰਜੀਤ ਸਿੰਘ ਨੂੰ ਦਫਤਰੀ ਸਕੱਤਰ, ਲਵਪ੍ਰੀਤ ਕੌਰ ਨੂੰ ਆਡੀਟਰ, ਸਿਮਰਨਜੀਤ ਕੌਰ ਨੂੰ ਪੈੱ੍ਰਸ ਸਕੱਤਰ ਚੁਣਿਆ ਗਿਆ ਹੈ। ਇਸ ਤੋਂ ਇਲਾਵਾ ਬਲਜਿੰਦਰ ਸਿੰਘ, ਪ੍ਰੀਤਇੰਦਰ ਸਿੰਘ, ਡਿੰਪਲ ਗਰਗ, ਕਰਮਨਜੋਤ ਸਿੰਘ, ਅਮਨਦੀਪ ਚੌਧਰੀ ਨੂੰ ਜ਼ਿਲੇ੍ਹ ਦੀ ਟੀਮ ਦਾ ਮੈਂਬਰ ਚੁਣਿਆ ਗਿਆ ਹੈ। ਇਸ ਮੌਕੇ ਮਨਦੀਪ ਪਰਾਸ਼ਰ ਸਮੇਤ ਨਵੇਂ ਚੁਣੇ ਅਹੁਦੇਦਾਰਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਮਨਦੀਪ ਪਰਾਸ਼ਰ ਨੇ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਟਵਾਰੀਆਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਕੋਲਡ ਸਟੋਰ ’ਚੋਂ ਚੋਰੀ ਟਰੈਕਟਰ-ਟਰਾਲੀ ਤੇ 300 ਕੱਟੇ ਆਲੂਆਂ ਦੇ ਬਰਾਮਦ ਅਗਲੀ ਖ਼ਬਰ ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ 17873 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ-ਜ਼ਿਲ੍ਹਾ ਟੀਕਾਕਰਨ ਅਫ਼ਸਰ
Ad Position 24