23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਭਾਈ ਰਵਿੰਦਰ ਸਿੰਘ ਖ਼ਾਲਸਾ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦਾ ਦੂਜੀ ਵਾਰ ਮੈਂਬਰ ਬਣਨ ’ਤੇ ਦਿੱਤੀ ਵਧਾਈ

ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)–ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੋਸਾਇਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਉਪ ਚੇਅਰਮੈਨ ਫੋਰਮੈਨ ਬਲਬੀਰ ਸਿੰਘ ਸਿੱਧੂ ਨੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦਾ ਦੂਜੀ ਵਾਰ ਮੈਂਬਰ ਨਿਯੁਕਤ ਹੋਣ ’ ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 24-11-2026
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)–ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੋਸਾਇਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਉਪ ਚੇਅਰਮੈਨ ਫੋਰਮੈਨ ਬਲਬੀਰ ਸਿੰਘ ਸਿੱਧੂ ਨੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦਾ ਦੂਜੀ ਵਾਰ ਮੈਂਬਰ ਨਿਯੁਕਤ ਹੋਣ ’ ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਹ ਸਮਾਜ ਸੇਵਾ ਦੇ ਕਾਰਜਾਂ ਵਿਚ ਵੀ ਮੋਹਰੀ ਭੂਮਿਕਾ ਨਿਭਾਉਂਦੇ ਹੋਏ ਲੋੜਵੰਦਾਂ ਦੀ ਸਹਾਇਤਾ ਅਤੇ ਸਮਾਜ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹਨ। ਫੋਰਮੈਨ ਸਿੱਧੂ ਨੇ ਕਿਹਾ ਕਿ ਭਾਈ ਰਵਿੰਦਰ ਸਿੰਘ ਖ਼ਾਲਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੋਸਾਇਟੀ ਦੇ ਚੇਅਰਮੈਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਸੋਸਾਇਟੀ ਵਲੋਂ ਧਾਰਮਿਕ ਤੇ ਸਮਾਜਿਕ ਕਾਰਜਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਾਈ ਰਵਿੰਦਰ ਸਿੰਘ ਖ਼ਾਲਸਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪੰਥ ਅਤੇ ਸਮਾਜ ਦੀ ਸੇਵਾ ਵਿੱਚ ਹੋਰ ਵਧੇਰੇ ਯੋਗਦਾਨ ਪਾਉਣਗੇ। ਇਸ ਮੌਕੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਅੰਤ੍ਰਿੰਗ ਕਮੇਟੀ ਦਾ ਮੈਂਬਰ ਬਣਨ ’ਤੇ ਵਧਾਈ ਦੇਣ ਵਾਲੇ ਸਮੂਹ ਸ਼ੁੱਭਚਿੰਤਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਥ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਪੰਥਕ ਮਰਿਆਦਾਵਾਂ ਅਨੁਸਾਰ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਸੇਵਾ ਕਾਰਜਾਂ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ- ਵਿਧਾਇਕ ਗੈਰੀ ਬੜਿੰਗ ਅਗਲੀ ਖ਼ਬਰ ਵਿਧਾਇਕ ਰਾਏ ਨੇ ਸਾਥੀਆਂ ਸਮੇਤ ਨਗਰ ਕੀਰਤਨ ਦਾ ਕੀਤਾ ਸੁਆਗਤ
Ad Position 24