23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਤਲੋਕ ਆਸ਼ਰਮ ਖਮਾਣੋਂ ਵਿਖੇ ਤਿੰਨ ਰੋਜ਼ਾ ਦਿਵਯ ਧਰਮ ਯੱਗ ਦਿਵਸ ਸਮਾਗਮ ਸ਼ੁਰੂ

ਖਮਾਣੋਂ, 23 ਨਵੰਬਰ (ਜੋਗਿੰਦਰ ਪਾਲ)- ਸਤਲੋਕ ਆਸ਼ਰਮ ਖਮਾਣੋਂ ਵਿਖੇ ਦਿਵਯ ਧਰਮ ਯੱਗ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਸ਼ੁਰੂ ਹੋਇਆ। ਜਗਤ ਗੁਰੂ ਤੱਤਵਦਰਸ਼ੀ ਰਾਮਪਾਲ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਇਸ ਸਮਾਗਮ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 24-11-2026
ਖਮਾਣੋਂ, 23 ਨਵੰਬਰ (ਜੋਗਿੰਦਰ ਪਾਲ)- ਸਤਲੋਕ ਆਸ਼ਰਮ ਖਮਾਣੋਂ ਵਿਖੇ ਦਿਵਯ ਧਰਮ ਯੱਗ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਸ਼ੁਰੂ ਹੋਇਆ। ਜਗਤ ਗੁਰੂ ਤੱਤਵਦਰਸ਼ੀ ਰਾਮਪਾਲ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਇਸ ਸਮਾਗਮ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚ ਰਹੀਆਂ ਹਨ। ਸਮਾਗਮ ਦੀ ਸ਼ੁਰੂਆਤ ਸੰਤ ਗ਼ਰੀਬ ਦਾਸ ਦੀ ਅੰਮ੍ਰਿਤਮਈ ਬਾਣੀ ਦੇ ਅਖੰਡ ਪਾਠ ਦੇ ਪ੍ਰਕਾਸ਼ ਨਾਲ ਹੋਈ। ਇਸ ਮੌਕੇ ਰਾਮਪਾਲ ਮਹਾਰਾਜ ਵਲੋਂ ਪ੍ਰੋਜੈਕਟਰ ਰਾਹੀਂ ਵਰਚੂਅਲ ਸਤਿਸੰਗ ਕੀਤਾ ਗਿਆ। ਉਨ੍ਹਾਂ ਨੇ ਕਬੀਰ ਜੀ ਦੇ ਜੀਵਨ, ਅਧਿਆਤਮਿਕ ਵਿਚਾਰਧਾਰਾ ਅਤੇ ਕਾਂਸ਼ੀ ਵਿਖੇ ਹੋਏ ਇਤਿਹਾਸਕ ਭੰਡਾਰੇ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ। ਵੱਖ-ਵੱਖ ਧਾਰਮਿਕ ਗ੍ਰੰਥਾਂ ਦੇ ਹਵਾਲਿਆਂ ਰਾਹੀਂ ਸੱਚੀ ਭਗਤੀ ਅਤੇ ਮਨੁੱਖਤਾ ਦੀ ਸਾਂਝ ਦਾ ਸੰਦੇਸ਼ ਦਿੱਤਾ ਗਿਆ। ਸਤਿਸੰਗ ਦੌਰਾਨ ਕਬੀਰ ਜੀ ਦੀ ਬਾਣੀ ਅਤੇ ਉਨ੍ਹਾਂ ਵਲੋਂ ਸਮਾਜ ਵਿਚ ਜਾਤ-ਪਾਤ, ਧਾਰਮਿਕ ਵਖਰੇਵਿਆਂ, ਕਰਮ ਕਾਂਡਾਂ ਅਤੇ ਬਾਹਰੀ ਦਿਖਾਵੇ ਤੋਂ ਉੱਪਰ ਉੱਠ ਕੇ ਮਨੁੱਖਤਾ ਨੂੰ ਸੱਚੇ ਭਗਤੀ ਮਾਰਗ ’ਤੇ ਚੱਲਣ ਦੀ ਦਿੱਤੀ ਸਿੱਖਿਆ ਬਾਰੇ ਚਾਨਣਾ ਪਾਇਆ ਗਿਆ। ਇਸ ਦੇ ਨਾਲ ਹੀ ਕਬੀਰ ਜੀ ਦੇ ਕਾਂਸ਼ੀ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਵਿਸ਼ਾਲ ਭੰਡਾਰੇ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ। ਧਾਰਮਿਕ ਗਤੀਵਿਧੀਆਂ ਦੇ ਨਾਲ-ਨਾਲ ਆਸ਼ਰਮ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜ ਵੀ ਸਮਾਗਮ ਦੌਰਾਨ ਚਰਚਾ ਦਾ ਵਿਸ਼ਾ ਬਣੇ ਰਹੇ। ਅੰਨਪੂਰਨਾ ਮੁਹਿੰਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਕੱਪੜੇ, ਦਵਾਈਆਂ, ਬੱਚਿਆਂ ਦੀ ਪੜ੍ਹਾਈ ਲਈ ਸਹਾਇਤਾ ਅਤੇ ਮਕਾਨ ਬਣਾਉਣ ਵਰਗੀਆਂ ਸਹੂਲਤਾਂ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਨਸ਼ਾ ਮੁਕਤੀ, ਦਾਜ ਰਹਿਤ ਵਿਆਹਾਂ, ਖ਼ੂਨਦਾਨ ਕੈਂਪਾਂ, ਗਊ ਸੇਵਾ, ਵਾਤਾਵਰਨ ਦੀ ਸੰਭਾਲ ਅਤੇ ਕੁਦਰਤੀ ਆਫ਼ਤਾਂ ਦੇ ਪੀੜਤਾਂ ਦੀ ਸਹਾਇਤਾ ਵਰਗੇ ਕਾਰਜ ਵੀ ਕੀਤੇ ਜਾ ਰਹੇ ਹਨ। ਸਮਾਗਮ ਦੌਰਾਨ ਆਸ਼ਰਮ ਪ੍ਰਬੰਧਕਾਂ ਵਲੋਂ ਵਿਸ਼ੇਸ਼ ਅਧਿਆਤਮਿਕ ਪ੍ਰਦਰਸ਼ਨੀ ਵੀ ਲਗਾਈ ਗਈ ਹੈ, ਜਿਸ ਵਿਚ ਵੱਖ-ਵੱਖ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੇ ਹਵਾਲਿਆਂ ਅਤੇ ਅਧਿਆਤਮਿਕ ਗਿਆਨ ਨਾਲ ਸਬੰਧਿਤ ਜਾਣਕਾਰੀ ਨੂੰ ਦਰਸਾਇਆ ਗਿਆ ਹੈ। ਸਮਾਗਮ ਵਿਚ ਪਹੁੰਚ ਰਹੀਆਂ ਸੰਗਤਾਂ ਲਈ ਲੰਗਰ ਵਰਤਾਇਆ ਜਾ ਰਿਹਾ ਹੈ। ਪ੍ਰਬੰਧਕਾਂ ਅਨੁਸਾਰ ਇਹ ਤਿੰਨ ਰੋਜ਼ਾ ਸਮਾਗਮ 23 ਤੋਂ 25 ਨਵੰਬਰ ਤੱਕ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਤਜਰਬੇਕਾਰ ਅਤੇ ਪੰਜਾਬ ਦੇ ਹਿਤਾਂ ਨੂੰ ਸਮਝਣ ਵਾਲੀ ਸਰਕਾਰ ਦੀ ਲੋੜ- ਐਡਵੋਕੇਟ ਧਾਲੀਵਾਲ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ- ਵਿਧਾਇਕ ਗੈਰੀ ਬੜਿੰਗ
Ad Position 24