23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਖਮਾਣੋਂ, 23 ਨਵੰਬਰ (ਜੋਗਿੰਦਰ ਪਾਲ)-ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਣਵਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਅਤੇ ਸਭਿਆਚਾਰਕ ਪ੍ਰੋਗਰਾਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਖਮਾਣੋਂ, 23 ਨਵੰਬਰ (ਜੋਗਿੰਦਰ ਪਾਲ)-ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਣਵਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਅਤੇ ਸਭਿਆਚਾਰਕ ਪ੍ਰੋਗਰਾਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਧਾਰਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਵਲੋਂ ਸ਼ਬਦ ਗਾਇਣ, ਕਵਿਤਾਵਾਂ, ਭਾਸ਼ਣ ਅਤੇ ਕਵੀਸ਼ਰੀ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ, ਫ਼ਲਸਫ਼ੇ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਹਾਜ਼ਰ ਸੰਗਤ ਅਤੇ ਸਕੂਲ ਸਟਾਫ਼ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਮਹਾਨ ਸਿਧਾਂਤ ਨੂੰ ਆਪਣੀਆਂ ਪੇਸ਼ਕਾਰੀਆਂ ਰਾਹੀਂ ਉਜਾਗਰ ਕਰਦਿਆਂ ਸਮਾਜ ਵਿਚ ਪਿਆਰ, ਸਾਂਝ, ਬਰਾਬਰਤਾ, ਆਪਸੀ ਸਦਭਾਵਨਾ ਅਤੇ ਭਾਈਚਾਰਕ ਏਕਤਾ ਬਣਾਈ ਰੱਖਣ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਗੁਰੂ ਸਾਹਿਬ ਵਲੋਂ ਦਿੱਤੇ ਮਨੁੱਖਤਾ ਦੀ ਸੇਵਾ ਅਤੇ ਊਚ-ਨੀਚ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਜੀਵਨ ਬਤੀਤ ਕਰਨ ਦੇ ਸੰਦੇਸ਼ ਨੂੰ ਵੀ ਬਾਖ਼ੂਬੀ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ 26 ਦੀ ਮੋਗਾ ਰੈਲੀ ’ਚ ਵੱਡੀ ਗਿਣਤੀ ਵਿਚ ਲੋਕਾਂ ਤੇ ਵਰਕਰਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਅਗਲੀ ਖ਼ਬਰ ਨਬੀਪੁਰ ਦੀ ਫਿਰਨੀ ਵਾਲੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ
Ad Position 24