23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਸ਼ਿਆਮ ਬਾਬਾ ਦਾ ਜਨਮ ਉਤਸਵ ਸ਼ਰਧਾ ਨਾਲ ਮਨਾਇਆ

ਬਸੀ ਪਠਾਣਾਂ, 23 ਨਵੰਬਰ (ਰਾਜਿੰਦਰ ਸ਼ਰਮਾ)-ਪ੍ਰਾਚੀਨ ਸ੍ਰੀ ਰਾਮ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਪ੍ਰਧਾਨ ਸੁਰਜੀਤ ਸਿੰਗਲਾ ਦੀ ਅਗਵਾਈ ਹੇਠ ਚੱਕਰੀ ਮੁਹੱਲਾ ਸਥਿਤ ਰਾਮ ਮੰਦਿਰ ਵਿਖੇ ਸ੍ਰੀ ਸ਼ਿਆਮ ਬਾਬਾ ਦਾ ਜਨਮ ਉਤਸਵ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਜਨ ਗਾਇਕਾ ਬਾਵਰੀ ਖ਼ੁਸ਼ੀ ਰਾਜਪੁਰਾ ਵਾਲਿਆਂ ਨੇ ਆਪਣੀ ਮਧੁਰ ਆਵਾਜ਼ ਵਿਚ ਸ਼ਿਆਮ ਬਾਬਾ ਦੇ ਭਜਨ ਪੇਸ਼ ਕਰਕੇ ਸੰਗਤਾਂ ਨੂੰ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ।

Ad Position 21
No active advertisement
ਅਜੀਤ ਡੈਸਕ 24-11-2026
ਬਸੀ ਪਠਾਣਾਂ, 23 ਨਵੰਬਰ (ਰਾਜਿੰਦਰ ਸ਼ਰਮਾ)-ਪ੍ਰਾਚੀਨ ਸ੍ਰੀ ਰਾਮ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਪ੍ਰਧਾਨ ਸੁਰਜੀਤ ਸਿੰਗਲਾ ਦੀ ਅਗਵਾਈ ਹੇਠ ਚੱਕਰੀ ਮੁਹੱਲਾ ਸਥਿਤ ਰਾਮ ਮੰਦਿਰ ਵਿਖੇ ਸ੍ਰੀ ਸ਼ਿਆਮ ਬਾਬਾ ਦਾ ਜਨਮ ਉਤਸਵ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਜਨ ਗਾਇਕਾ ਬਾਵਰੀ ਖ਼ੁਸ਼ੀ ਰਾਜਪੁਰਾ ਵਾਲਿਆਂ ਨੇ ਆਪਣੀ ਮਧੁਰ ਆਵਾਜ਼ ਵਿਚ ਸ਼ਿਆਮ ਬਾਬਾ ਦੇ ਭਜਨ ਪੇਸ਼ ਕਰਕੇ ਸੰਗਤਾਂ ਨੂੰ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਸਮਾਗਮ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਦਰਬਾਰ ਵਿਚ ਨਤਮਸਤਕ ਹੋ ਕੇ ਸ਼ਿਆਮ ਬਾਬਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਅਕਾਲੀ ਦਲ (ਬ ) ਦੇ ਆਗੂ ਐਡਵੋਕੇਟ ਯੁਗਵਿੰਦਰ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪ੍ਰਬੰਧਕਾਂ ਅਤੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਨਾਲ ਆਪਸੀ ਪਿਆਰ, ਮਿਲਵਰਤਨ ਅਤੇ ਸਦਭਾਵਨਾ ਨੂੰ ਮਜ਼ਬੂਤੀ ਮਿਲਦੀ ਹੈ। ਇਸ ਮੌਕੇ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਐਡਵੋਕੇਟ ਯੁਗਵਿੰਦਰ ਸਿੰਘ ਧਾਲੀਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਸ਼ਿਆਮ ਬਾਬਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪੰਡਿਤ ਸੇਵਕ ਰਾਮ, ਤ੍ਰਿਲੋਕੀ ਨਾਥ ਧੀਰ, ਐਡਵੋਕੇਟ ਗੌਰਵ ਗੋਇਲ, ਐਡਵੋਕੇਟ ਭਾਰਤ ਭੂਸ਼ਣ ਵਰਮਾ, ਅਨੂਪ ਸਿੰਗਲਾ, ਡਾ.ਦੀਵਾਨ ਧੀਰ, ਅਮਿਤ ਜਿੰਦਲ, ਹਮੇਂਦਰ ਦਲਾਲ, ਰਾਜਨ ਭੱਲਾ, ਅਮਿਤ ਗੋਇਲ, ਕਰਮ ਚੰਦ ਬੱਤਰਾ, ਸਾਬਕਾ ਕੌਂਸਲਰ ਮਨਪ੍ਰੀਤ ਸਿੰਘ ਹੈਪੀ, ਮੱਖਣ ਸਿੰਘ ਸਿਮਰਨਜੀਤ ਸਿੰਘ, ਨਵਰਾਜ, ਅਮਨ, ਬਿਕਰਮਜੀਤ ਸਿੰਘ, ਪ੍ਰਿਤੀਸ਼ ਮਲਹੋਤਰਾ, ਮਨੀ ਮਹਿਰਾ, ਗੁਰਸੇਵਕ ਸਿੰਘ ਹੈਰੀ ਅਤੇ ਲਵਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਸ਼ਰਧਾਲੂ ਮਹਿਲਾਵਾਂ ਅਤੇ ਬੱਚੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 17 ਸਾਲਾ ਲੜਕੇ ਦੇ ਕਤਲ ਮਾਮਲੇ ’ ਚ ਦੋ ਲੜਕੇ ਗ੍ਰਿਫ਼ਤਾਰ ਅਗਲੀ ਖ਼ਬਰ ਵਿਧਾਇਕ ਰਾਏ ਨੇ ਜੂਡੋ ਤੇ ਸਾਫਟਬਾਲ ਦੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜ਼ਾਈ
Ad Position 24