24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਇਕੱਤਰ ਹੋ ਕੇ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-11-2026
ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਇਕੱਤਰ ਹੋ ਕੇ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ। ਉਪਰੰਤ ਸ਼ਰਧਾਪੂਰਵਕ ਸ਼ਬਦ ਗਾਇਨ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ, ਸਮਾਨਤਾ, ਪਿਆਰ ਤੇ ਭਾਈਚਾਰੇ ਦੇ ਸੰਦੇਸ਼ ਸਬੰਧੀ ਵਿਚਾਰ ਪੇਸ਼ ਕੀਤੇ। ਪ੍ਰੋਗਰਾਮ ਦੇ ਅੰਤ ਵਿਚ ਆਨੰਦ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਠ ਕਰਨਾ ਜਿੱਥੇ ਬਹੁਤ ਚੰਗੀ ਗੱਲ ਹੈ, ਉੱਥੇ ਹੀ ਪਾਠ ਦੇ ਅਰਥਾਂ ਅਤੇ ਇਸ ਵਿਚ ਦਿੱਤੀਆਂ ਸਿੱਖਿਆਵਾਂ ਨੂੰ ਸਮਝਣਾ ਵੀ ਬੇਹੱਦ ਜ਼ਰੂਰੀ ਹੈ। ਗੁਰੂ ਸਾਹਿਬ ਦੀ ਬਾਣੀ ਨੂੰ ਜੀਵਨ ਵਿਚ ਅਪਣਾਉਣ ਨਾਲ ਹੀ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਅਸਲ ਸਾਰਥਿਕਤਾ ਸਿੱਧ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਚਾਈ, ਸੇਵਾ, ਪਿਆਰ, ਨਿਮਰਤਾ ਅਤੇ ਸਦਭਾਵਨਾ ਵਰਗੇ ਗੁਣ ਆਪਣੇ ਜੀਵਨ ਵਿਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ’ਤੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬਾਨ ਵਿਖ... ਅਗਲੀ ਖ਼ਬਰ ਭਾਜਪਾ-ਬਾਦਲ ਦਲ ਦਾ ਗੈਰ-ਸਿਧਾਂਤਕ ਗੱਠਜੋੜ ਸਿੱਖ ਕੌਮ ਤੇ ਪੰਜਾਬੀਆਂ ਦੇ ਹਿਤਾਂ ਨਾਲ ਵੱਡਾ ਧੋਖਾ-ਅਕਾਲੀ ਦਲ ਪੁਨਰ ਸੁਰਜੀਤ
Ad Position 24