24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਰਾਜੂ ਖੰਨਾ ਦੀ ਅਗਵਾਈ ਹੇਠ ਮਨਾਈ ਖ਼ੁਸ਼ੀ

ਅਮਲੋਹ, 24 ਨਵੰਬਰ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਗੱਠਜੋੜ ਦਾ ਹਲਕਾ ਅਮਲੋਹ ਦੀ ਅਕਾਲੀ ਲੀਡਰਸ਼ਿਪ ਵਲੋਂ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੀ ਸਿਆਸਤ ਵਿਚ ਨਵੇਂ ਸਿਆਸੀ ਸਮੀਕਰਨਾਂ ਦੀ ਸ਼ੁਰੂਆਤ ਕਰਾਰ ਦਿੱਤਾ ਗਿਆ। ਅਕਾਲੀ ਆਗੂਆਂ ਦਾ ਮੰਨਣਾ ਹੈ ਕਿ ਦੋਵਾਂ ਪਾਰਟੀਆਂ ਦੀ ਸਾਂਝ ਪੰਜਾਬ ਦੇ ਹਿਤਾਂ ਦੀ ਰਾਖੀ, ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਸਾਬਤ ਹੋਵੇਗੀ।

Ad Position 21
No active advertisement
ਅਜੀਤ ਡੈਸਕ 25-11-2026
ਅਮਲੋਹ, 24 ਨਵੰਬਰ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਗੱਠਜੋੜ ਦਾ ਹਲਕਾ ਅਮਲੋਹ ਦੀ ਅਕਾਲੀ ਲੀਡਰਸ਼ਿਪ ਵਲੋਂ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੀ ਸਿਆਸਤ ਵਿਚ ਨਵੇਂ ਸਿਆਸੀ ਸਮੀਕਰਨਾਂ ਦੀ ਸ਼ੁਰੂਆਤ ਕਰਾਰ ਦਿੱਤਾ ਗਿਆ। ਅਕਾਲੀ ਆਗੂਆਂ ਦਾ ਮੰਨਣਾ ਹੈ ਕਿ ਦੋਵਾਂ ਪਾਰਟੀਆਂ ਦੀ ਸਾਂਝ ਪੰਜਾਬ ਦੇ ਹਿਤਾਂ ਦੀ ਰਾਖੀ, ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਸਾਬਤ ਹੋਵੇਗੀ। ਇਸ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਅਮਲੋਹ ਸਥਿਤ ਮੁੱਖ ਦਫ਼ਤਰ ਵਿਖੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਸੀਨੀਅਰ ਅਕਾਲੀ ਆਗੂਆਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਆਪਣੀ ਖ਼ੁਸ਼ੀ ਸਾਂਝੀ ਕੀਤੀ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਕਈ ਤਰ੍ਹਾਂ ਦੀਆਂ ਚੁਣੌਤੀਆਂ ਵਿਚੋਂ ਲੰਘ ਰਿਹਾ ਹੈ ਅਤੇ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਮਜ਼ਬੂਤ ਸਿਆਸੀ ਸੋਚ ਅਤੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਇਸ ਦਿਸ਼ਾ ਵਿਚ ਇਕ ਸਲਾਹੁਣਯੋਗ ਕਦਮ ਹੈ। ਉਨ੍ਹਾਂ ਦੋਵਾਂ ਪਾਰਟੀਆਂ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਂਝ ਸਿਰਫ਼ ਸਿਆਸੀ ਸਮਝੌਤੇ ਤੱਕ ਸੀਮਤ ਨਹੀਂ ਬਲਕਿ ਇਹ ਹਿੰਦੂ-ਸਿੱਖ ਏਕਤਾ ਦੇ ਨਾਲ ਨਾਲ ਪੰਜਾਬ ਦੀ ਬਿਹਤਰੀ ਲਈ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੈ। ਇਸ ਮੌਕੇ ਤੇ ਗੱਠਜੋੜ ਦੀ ਖ਼ੁਸ਼ੀ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਕਰਮਜੀਤ ਸਿੰਘ ਭਗੜਾਣਾ, ਕੁਲਦੀਪ ਸਿੰਘ ਮੁੱਢੜੀਆ, ਕੁਲਦੀਪ ਸਿੰਘ ਮਛਰਾਈ, ਫੋਰਮੈਨ ਬਲਵੀਰ ਸਿੰਘ ਸਿੱਧੂ, ਹਰਬੰਸ ਸਿੰਘ ਬਡਾਲੀ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਹਰਿੰਦਰ ਸਿੰਘ ਦੀਵਾ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਡਾ. ਜਸਵੰਤ ਸਿੰਘ ਅਲਾਦਾਦਪੁਰ, ਕੈਪਟਨ ਜਸਵੰਤ ਸਿੰਘ ਬਾਜਵਾ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ, ਭਾਰਤ ਭੂਸ਼ਨ ਟੋਨੀ, ਜਤਿੰਦਰ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਰਾਜਿੰਦਰ ਸਿੰਘ ਰਾਜ਼ੀ ਬਲਿੰਗ, ਪਰਮਿੰਦਰ ਸਿੰਘ ਨੀਟਾ ਸੰਧੂ, ਡਾ. ਅਰੁਜਨ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਗੁਰਪ੍ਰੀਤ ਸਿੰਘ ਗੋਲੂ, ਅਮੋਲਕ ਸਿੰਘ ਵਿਰਕ, ਜਸਵਿੰਦਰ ਸਿੰਘ ਗਰੇਵਾਲ, ਸੁਖਦੇਵ ਸਿੰਘ ਬੈਣੀ, ਪਰਮਜੀਤ ਸਿੰਘ ਹਰੀਪੁਰ, ਸਦੀਕ ਮੁਹੰਮਦ, ਸੋਨੀ ਕਲਾਲਮਾਜਰਾ, ਕੇਵਲ ਖਾਂ ਧਰਮਗੜ੍ਹ, ਅਮਰੀਕ ਸਿੰਘ ਮੇਜੀ ਆਦਿ ਪ੍ਰਮੁੱਖ ਹਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਨਾ ਕਰਵਾ ਕੇ ਕੇਂਦਰ ਸਿੱਖਾਂ ਨਾਲ ਧ੍ਰੋਹ ਕਮਾ ਰਿਹਾ ਹੈ- ਹਰਕੀਤ ਭੜੀ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਖ਼ੁਸ਼ਹਾਲੀ ਤੇ ਵਿਕਾਸ ਦਾ ਨਵਾਂ ਅਧਿਆਇ ਸਿਰਜੇਗਾ-ਜਗਦੀਪ ਸਿੰਘ ਚੀਮਾ 2027 ਦੀਆਂ ਚੋਣਾਂ...
Ad Position 24