ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਨਾ ਕਰਵਾ ਕੇ ਕੇਂਦਰ ਸਿੱਖਾਂ ਨਾਲ ਧ੍ਰੋਹ ਕਮਾ ਰਿਹਾ ਹੈ- ਹਰਕੀਤ ਭੜੀ
ਸੰਘੋਲ, 24 ਨਵੰਬਰ (ਗੁਰਨਾਮ ਸਿੰਘ ਚੀਨਾ)-ਕੇਂਦਰ ਸਰਕਾਰ ਸਿੱਖਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਰਦੀ ਰਹੀ ਹੈ। ਜਿਸ ਦੀ ਮਿਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਕਰਵਾਉਣਾ ਹੈ।
ਸੰਘੋਲ, 24 ਨਵੰਬਰ (ਗੁਰਨਾਮ ਸਿੰਘ ਚੀਨਾ)-ਕੇਂਦਰ ਸਰਕਾਰ ਸਿੱਖਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਰਦੀ ਰਹੀ ਹੈ। ਜਿਸ ਦੀ ਮਿਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਕਰਵਾਉਣਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਭੜੀ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਪੰਥਕ ਅਕਾਲੀ ਲਹਿਰ ਦੇ ਆਗੂ ਹਰਕੀਤ ਸਿੰਘ ਭੜੀ ਨੇ ਕੀਤਾ। ਉਨ੍ਹਾਂ ਕਿਹਾ ਕਿ ਕਰੀਬ 15 ਸਾਲ ਦਾ ਸਮਾਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਈਆਂ ਨੂੰ ਹੋ ਚੁੱਕਾ ਹੈ ਅਤੇ ਚੋਣਾਂ ਨਾ ਹੋਣ ਕਾਰਨ ਇਕ ਧਿਰ ਨੇ ਪੂਰੀ ਕਮੇਟੀ ਤੇ ਕਬਜ਼ਾ ਕੀਤਾ ਹੋਇਆ ਹੈ। ਜਿਸ ਨਾਲ ਸਿੱਖ ਪੰਥ ਦੀ ਚੜ੍ਹਦੀ ਕਲਾ ਨਹੀਂ ਹੋ ਰਹੀ ਤੇ ਕੌਮ ਅੱਗੇ ਨਹੀਂ ਵਧ ਰਹੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਨੇ ਵੀ ਇਸ ਮੁੱਦੇ ‘ਤੇ ਵਾਰ-ਵਾਰ ਮੀਡੀਆ ਵਿਚ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਪੰਥ ਦਾ ਕਬਜ਼ਾ ਹੋਣਾ ਚਾਹੀਦਾ ਹੈ ਨਾ ਕਿ ਕਿਸੇ ਸਿਆਸੀ ਜਮਾਤ ਦਾ। ਉਨ੍ਹਾਂ ਕਿਹਾ ਕਿ ਭਾਈ ਰਣਜੀਤ ਸਿੰਘ ਜਥੇਦਾਰ ਵਲੋਂ ਚਲਾਈ ਪੰਥਕ ਅਕਾਲੀ ਲਹਿਰ ਵੀ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਯਤਨ ਕਰ ਰਹੀ ਹੈ ਤਾਂ ਜੋ ਕਮੇਟੀ ਨਾਪਾਕ ਹੱਥਾਂ ਵਿਚੋਂ ਨਿਕਲ ਸਕੇ ਅਤੇ ਪੰਥ ਦਾ ਭਲਾ ਹੋ ਸਕੇ।