ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜੂਡੋ ਤੇ ਸਾਫਟਬਾਲ ਦੇ ਰਾਜ ਪੱਧਰੀ ਮੁਕਾਬਲੇ ਸਮਾਪਤ
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਦਿਖਾਇਆ ਆਪਣਾ ਖੇਡ ਹੁਨਰ
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਮਨਪ੍ਰੀਤ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ 17 ਤੋਂ 23 ਨਵੰਬਰ ਤੱਕ ਕਰਵਾਏ ਗਏ ਰਾਜ ਪੱਧਰੀ ਜੂਡੋ ਅਤੇ ਸਾਫਟਬਾਲ ਦੇ ਮੁਕਾਬਲੇ ਖਿਡਾਰੀਆਂ ਦੀ ਖੇਡ ਭਾਵਨਾ ਤੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਦੀ ਖੇਡ ਨੀਤੀ ਸਦਕਾ ਅੱਜ ਸੂਬੇ ਦੇ ਹਰ ਜ਼ਿਲ੍ਹੇ ਵਿਚ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਮਨਪ੍ਰੀਤ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ 17 ਤੋਂ 23 ਨਵੰਬਰ ਤੱਕ ਕਰਵਾਏ ਗਏ ਰਾਜ ਪੱਧਰੀ ਜੂਡੋ ਅਤੇ ਸਾਫਟਬਾਲ ਦੇ ਮੁਕਾਬਲੇ ਖਿਡਾਰੀਆਂ ਦੀ ਖੇਡ ਭਾਵਨਾ ਤੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਦੀ ਖੇਡ ਨੀਤੀ ਸਦਕਾ ਅੱਜ ਸੂਬੇ ਦੇ ਹਰ ਜ਼ਿਲ੍ਹੇ ਵਿਚ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਜੀਵਨ ਜਿਊਣ ਅਤੇ ਖੇਡਾਂ ਦੇ ਖੇਤਰ ਵਿਚ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਨ ਦਾ ਪ੍ਰਭਾਵਸ਼ਾਲੀ ਸਾਧਨ ਹਨ ਤੇ ਅਜਿਹੇ ਖੇਡ ਮੁਕਾਬਲੇ ਖਿਡਾਰੀਆਂ ਵਿਚ ਮੁਕਾਬਲੇ ਦੀ ਭਾਵਨਾ, ਅਨੁਸ਼ਾਸਨ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਦੇ ਹਨ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜੂਡੋ ਦੇ ਅੰਡਰ-21 ਲੜਕੀਆਂ ਦੇ 52 ਕਿੱਲੋਗਰਾਮ ਭਾਰ ਵਰਗ ਵਿਚ ਪਟਿਆਲਾ ਦੀ ਵੰਸ਼ਿਕਾ ਨੇ ਪਹਿਲਾ, ਤਾਸ਼ੀਫ ਅਨੁਸਾਰੀ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਹੁਸ਼ਿਆਰਪੁਰ ਦੀ ਜਾਨਵੀ ਅਤੇ ਬਠਿੰਡਾ ਦੀ ਗਗਨਦੀਪ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-21 ਲੜਕੀਆਂ ਦੇ 48 ਕਿੱਲੋਗਰਾਮ ਭਾਰ ਵਰਗ ਵਿਚ ਪਟਿਆਲਾ ਦੀ ਮੁਸਕਾਨ ਬਾਂਸਲ ਨੇ ਪਹਿਲਾ, ਲੁਧਿਆਣਾ ਦੀ ਨਿਮਰਤਾ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਫ਼ਾਜ਼ਿਲਕਾ ਦੀ ਦੀਪਿਕਾ ਅਤੇ ਐਸ.ਏ.ਐਸ. ਨਗਰ ਦੀ ਮੰਨਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਸਾਫਟਬਾਲ ਦੇ ਅੰਡਰ-14 ਲੜਕੀਆਂ ਦੇ ਵਰਗ ਵਿਚ ਲੁਧਿਆਣਾ ਦੀ ਟੀਮ ਨੇ ਪਹਿਲਾ, ਅੰਮ੍ਰਿਤਸਰ ਨੇ ਦੂਜਾ ਅਤੇ ਮੋਗਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਦੇ ਵਰਗ ਵਿਚ ਅੰਮ੍ਰਿਤਸਰ ਦੀ ਟੀਮ ਪਹਿਲੇ, ਫ਼ਾਜ਼ਿਲਕਾ ਦੀ ਟੀਮ ਦੂਜੇ ਅਤੇ ਮੋਗਾ ਦੀ ਟੀਮ ਤੀਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਅੰਡਰ-21 ਲੜਕੀਆਂ ਦੇ ਵਰਗ ਵਿਚ ਲੁਧਿਆਣਾ ਦੀ ਟੀਮ ਨੇ ਪਹਿਲਾ, ਫਿਰੋਜ਼ਪੁਰ ਨੇ ਦੂਜਾ ਅਤੇ ਪਟਿਆਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।