ਫ਼ਤਹਿ ਸਹੋਦਿਆ ਸਕੂਲ ਸੁਸਾਇਟੀ ਵਲੋਂ ਕਰਵਾਏ ਬੈਡਮਿੰਟਨ ਮੁਕਾਬਲੇ ’ਚ ਜੀ.ਪੀ.ਐਸ. ਰਿਹਾ ਅੱਵਲ
ਮੰਡੀ ਗੋਬਿੰਦਗੜ੍ਹ , 24 ਨਵੰਬਰ (ਇਕਬਾਲਦੀਪ ਸੰਧੂ)-ਫ਼ਤਹਿ ਸਹੋਦਿਆ ਸਕੂਲ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਬੈਡਮਿੰਟਨ ਪ੍ਰਤੀਯੋਗਤਾ ਦਾ ਆਯੋਜਨ ਗੋਬਿੰਦਗੜ੍ਹ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਕੀਤਾ ਗਿਆ। ਇਸ ਮੁਕਾਬਲੇ ਵਿਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਮੰਡੀ ਗੋਬਿੰਦਗੜ੍ਹ , 24 ਨਵੰਬਰ (ਇਕਬਾਲਦੀਪ ਸੰਧੂ)-ਫ਼ਤਹਿ ਸਹੋਦਿਆ ਸਕੂਲ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਬੈਡਮਿੰਟਨ ਪ੍ਰਤੀਯੋਗਤਾ ਦਾ ਆਯੋਜਨ ਗੋਬਿੰਦਗੜ੍ਹ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਕੀਤਾ ਗਿਆ। ਇਸ ਮੁਕਾਬਲੇ ਵਿਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਪ੍ਰਤੀਯੋਗਤਾ ਵਿਚ ਮੇਜ਼ਬਾਨ ਸਕੂਲ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14, ਅੰਡਰ-17 ਅਤੇ ਅੰਡਰ-19 ਦੇ ਲੜਕਿਆਂ ਅਤੇ ਲੜਕੀਆਂ ਦੇ ਸਾਰੇ ਛੇ ਵਰਗਾਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਅੰਡਰ-14 ਲੜਕਿਆਂ ਅਤੇ ਲੜਕੀਆਂ ਦੇ ਦੋਵਾਂ ਵਰਗਾਂ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕਿਆਂ ਅਤੇ ਲੜਕੀਆਂ ਦੇ ਵਰਗਾਂ ਵਿਚ ਵੀ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਲੜਕਿਆਂ ਅਤੇ ਲੜਕੀਆਂ ਦੇ ਦੋਵਾਂ ਵਰਗਾਂ ਵਿਚ ਵੀ ਗੋਬਿੰਦਗੜ੍ਹ ਪਬਲਿਕ ਸਕੂਲ ਨੇ ਬਾਜ਼ੀ ਮਾਰਦਿਆਂ ਪਹਿਲਾ ਸਥਾਨ ਆਪਣੇ ਨਾਮ ਕੀਤਾ। ਇਸ ਤਰ੍ਹਾਂ ਸਕੂਲ ਨੇ ਸਾਰੇ ਛੇ ਵਰਗਾਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਮੂਹ ਖਿਡਾਰੀਆਂ, ਕੋਚਾਂ ਅਤੇ ਖੇਡ ਵਿਭਾਗ ਨੂੰ ਵਧਾਈ ਦਿੱਤੀ।