24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਫਿਰੌਤੀ ਦੇ ਪੰਜ ਲੱਖ ਰੁਪਏ ਲੈਣ ਆਇਆ ਨੌਜਵਾਨ ਪੁਲਿਸ ਅੜਿੱਕੇ, ਸਾਥੀ ਕਾਰ ਸਮੇਤ ਫ਼ਰਾਰ ਅਭੀ ਜਿਊਲਰਜ਼ ਤੋਂ ਮੰਗੀ ਸੀ ਇਕ ਕਰੋੜ ਰੁਪਏ ਦੀ ਫਿਰੌਤੀ, ਪੈਸੇ ਨਾ ਦੇਣ ’ਤੇ ਘਰ ਉੱਪਰ ਕੀਤੀ ਸੀ ਫਾਇਰਿੰਗ

ਅਮਲੋਹ, 24 ਨਵੰਬਰ (ਹਰਪ੍ਰੀਤ ਸਿੰਘ ਗਿੱਲ)-ਅਮਲੋਹ ਦੇ ਨਾਭਾ ਬੱਸ ਸਟੈਂਡ ਨੇੜੇ ਸਥਿਤ ਅਭੀ ਜਿਊਲਰਜ਼ ਦੇ ਮਾਲਕ ਤੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਪੈਸੇ ਨਾ ਦੇਣ ’ਤੇ ਉਸ ਦੇ ਘਰ ਉੱਪਰ ਫਾਇਰਿੰਗ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵੀ ਵਾਸੀ ਪਿੰਡ ਸ਼ਮਸਪੁਰ, ਥਾਣਾ ਖਮਾਣੋਂ ਵਜੋਂ ਹੋਈ ਹੈ, ਜਦੋਂ ਕਿ ਉਸ ਦਾ ਇਕ ਸਾਥੀ ਕਾਰ ਸਮੇਤ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ।

Ad Position 21
No active advertisement
ਅਜੀਤ ਡੈਸਕ 25-11-2026
ਅਮਲੋਹ, 24 ਨਵੰਬਰ (ਹਰਪ੍ਰੀਤ ਸਿੰਘ ਗਿੱਲ)-ਅਮਲੋਹ ਦੇ ਨਾਭਾ ਬੱਸ ਸਟੈਂਡ ਨੇੜੇ ਸਥਿਤ ਅਭੀ ਜਿਊਲਰਜ਼ ਦੇ ਮਾਲਕ ਤੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਪੈਸੇ ਨਾ ਦੇਣ ’ਤੇ ਉਸ ਦੇ ਘਰ ਉੱਪਰ ਫਾਇਰਿੰਗ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵੀ ਵਾਸੀ ਪਿੰਡ ਸ਼ਮਸਪੁਰ, ਥਾਣਾ ਖਮਾਣੋਂ ਵਜੋਂ ਹੋਈ ਹੈ, ਜਦੋਂ ਕਿ ਉਸ ਦਾ ਇਕ ਸਾਥੀ ਕਾਰ ਸਮੇਤ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਇਸ ਮਾਮਲੇ ਸਬੰਧੀ ਜਦੋਂ ਥਾਣਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਅਭੀ ਜਿਊਲਰਜ਼ ਦੇ ਮਾਲਕ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਇਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਪ੍ਰੰਤੂ ਸੁਨਿਆਰ ਵਲੋਂ ਫਿਰੌਤੀ ਦੀ ਰਕਮ ਅਦਾ ਨਾ ਕਰਨ ਕਾਰਨ 17 ਨਵੰਬਰ ਦੀ ਰਾਤ ਨੂੰ ਉਕਤ ਸੁਨਿਆਰ ਦੇ ਘਰ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਸੀ। ਥਾਣਾ ਮੁਖੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਕਿ 22 ਨਵੰਬਰ ਨੂੰ ਲਵਪ੍ਰੀਤ ਸਿੰਘ ਉਰਫ਼ ਲਵੀ ਆਪਣੇ ਇਕ ਸਾਥੀ ਨਾਲ ਸੁਨਿਆਰ ਤੋਂ ਫਿਰੌਤੀ ਦੀ ਤੈਅ ਹੋਈ ਰਕਮ ਵਿਚੋਂ ਪੰਜ ਲੱਖ ਰੁਪਏ ਲੈਣ ਆ ਰਿਹਾ ਹੈ ਜਿਸ ਕਾਰਨ ਜਦੋਂ ਉਹ ਪੈਸੇ ਲੈਣ ਪਹੁੰਚੇ ਤਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਗਈ ਜਿਸ ਦੌਰਾਨ ਲਵਪ੍ਰੀਤ ਲਵੀ ਨੂੰ ਕਾਬੂ ਕਰ ਲਿਆ, ਜਦੋਂ ਕਿ ਉਸ ਦਾ ਸਾਥੀ ਕਾਰ ਸਮੇਤ ਫ਼ਰਾਰ ਹੋ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਲਵਪ੍ਰੀਤ ਲਵੀ ਦੇ ਵਿਦੇਸ਼ਾਂ ਤੱਕ ਜਾਲ ਵਿਛਾ ਕੇ ਬੈਠੇ ਇਕ ਗੈਂਗ ਨਾਲ ਸਬੰਧ ਸਾਹਮਣੇ ਆਏ ਹਨ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਲਵਪ੍ਰੀਤ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਇਹ ਪੁੱਛਣ ਤੇ ਕਿ ਉਹ ਪਹਿਲਾਂ ਵੀ ਅਜਿਹੇ ਕਿਸੇ ਅਪਰਾਧਿਕ ਮਾਮਲੇ ਵਿਚ ਸ਼ਾਮਿਲ ਰਿਹਾ ਹੈ ਤਾਂ ਥਾਣਾ ਮੁਖੀ ਨੇ ਦੱਸਿਆ ਕਿ ਫਿਲਹਾਲ ਪੁਲਿਸ ਰਿਕਾਰਡ ਵਿਚ ਉਸ ਦਾ ਕੋਈ ਪੁਰਾਣਾ ਅਪਰਾਧਿਕ ਪਿਛੋਕੜ ਸਾਹਮਣੇ ਨਹੀਂ ਆਇਆ ਹੈ ਪ੍ਰੰਤੂ ਇਸ ਸਬੰਧੀ ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪਰਿਸ਼ਦ ਨੇ ਪ੍ਰਕਾਸ਼ ਪੁਰਬ ਮੌਕੇ ਮੁਫ਼ਤ ਸ਼ੂਗਰ ਚੈੱਕਅਪ ਕੈਂਪ ਲਗਾਇਆ 100 ਵਿਅਕਤੀਆਂ ਦੇ ਕੀਤੇ ਸ਼ੂਗਰ ਟੈੱਸਟ, ਮ... ਅਗਲੀ ਖ਼ਬਰ ਫ਼ਤਹਿ ਸਹੋਦਿਆ ਸਕੂਲ ਸੁਸਾਇਟੀ ਵਲੋਂ ਕਰਵਾਏ ਬੈਡਮਿੰਟਨ ਮੁਕਾਬਲੇ ’ਚ ਜੀ.ਪੀ.ਐਸ. ਰਿਹਾ ਅੱਵਲ
Ad Position 24