24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਦਵਿੰਦਰ ਸਿੰਘ ਗਰੇਵਾਲ ਦੇ ਗ੍ਰਹਿ ਵਿਖੇ ਪ੍ਰਭਾਤ ਫੇਰੀ ਦਾ ਨਿੱਘਾ ਸਵਾਗਤ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸ਼ਬਦ ਚੌਕੀ ਜਥਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਲੋਂ ਕੱਢੀ ਪ੍ਰਭਾਤ ਫੇਰੀ ਅੱਜ ਦਵਿੰਦਰ ਸਿੰਘ ਗਰੇਵਾਲ ਦੇ ਗ੍ਰਹਿ ਵਿਖੇ ਪਹੁੰਚੀ। ਜਿੱਥੇ ਸੰਗਤੀ ਰੂਪ ਵਿਚ ਗੁਰਬਾਣੀ ਦੇ ਸ਼ਬਦਾਂ ਰਾਹੀਂ ਨਾਮ ਦੀ ਵਰਖਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 25-11-2026
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸ਼ਬਦ ਚੌਕੀ ਜਥਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਲੋਂ ਕੱਢੀ ਪ੍ਰਭਾਤ ਫੇਰੀ ਅੱਜ ਦਵਿੰਦਰ ਸਿੰਘ ਗਰੇਵਾਲ ਦੇ ਗ੍ਰਹਿ ਵਿਖੇ ਪਹੁੰਚੀ। ਜਿੱਥੇ ਸੰਗਤੀ ਰੂਪ ਵਿਚ ਗੁਰਬਾਣੀ ਦੇ ਸ਼ਬਦਾਂ ਰਾਹੀਂ ਨਾਮ ਦੀ ਵਰਖਾ ਕੀਤੀ ਗਈ। ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ, ਦਵਿੰਦਰ ਸਿੰਘ ਗਰੇਵਾਲ ਅਤੇ ਵਰਿੰਦਰ ਸਿੰਘ ਗਰੇਵਾਲ ਵਲੋਂ ਪ੍ਰਭਾਤਫੇਰੀ ਦਾ ਫੁੱਲ੍ਹਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਦਵਿੰਦਰ ਸਿੰਘ ਗਰੇਵਾਲ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਪੜ੍ਹਨਾ ਜਿੱਥੇ ਬਹੁਤ ਚੰਗੀ ਗੱਲ ਹੈ, ਉੱਥੇ ਹੀ ਗੁਰਬਾਣੀ ਦੇ ਅਰਥਾਂ ਅਤੇ ਸਿੱਖਿਆਵਾਂ ਨੂੰ ਸਮਝਣਾ ਵੀ ਬੇਹੱਦ ਜ਼ਰੂਰੀ ਹੈ ਤਾਂ ਹੀ ਗੁਰਬਾਣੀ ਦੇ ਆਸ਼ੇ ਮੁਤਾਬਿਕ ਜੀਵਨ ਸਫਲਾ ਹੋ ਸਕਦਾ ਹੈ। ਇਸ ਮੌਕੇ ’ਤੇ ਹਰਦੇਵ ਸਿੰਘ ਦੇਬੀ, ਪ੍ਰਿਤਪਾਲ ਸਿੰਘ ਜੱਸੀ ਅਤੇ ਗੁਰਮੀਤ ਸਿੰਘ ਟੌਹੜਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ। ਇਸ ਮੌਕੇ ਦਵਿੰਦਰ ਸਿੰਘ ਗਰੇਵਾਲ ਦੇ ਪਰਿਵਾਰ ਵਲੋਂ ਪ੍ਰਭਾਤਫੇਰੀ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ ਵੀ ਲਗਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਰਾਣਾ ਹਸਪਤਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਰਮਗੜ੍ਹ ਵਿਖੇ ਸਜਾਇਆ ਨਗਰ ਕੀਰਤਨ
Ad Position 24