ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਦੀ ਮੀਟਿੰਗ
ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਦੀ ਮੀਟਿੰਗ ਸਰਪ੍ਰਸਤ ਗੁਰਦੇਵ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਜਸਵੰਤ ਸਿੰਘ ਚੜੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੈਂਬਰਾਂ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਡਿਜੀਟਲ ਲਾਈਵ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀ ਸਲਾਹ ਦਿੱਤੀ ਗਈ।
ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਦੀ ਮੀਟਿੰਗ ਸਰਪ੍ਰਸਤ ਗੁਰਦੇਵ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਜਸਵੰਤ ਸਿੰਘ ਚੜੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੈਂਬਰਾਂ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਡਿਜੀਟਲ ਲਾਈਵ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀ ਸਲਾਹ ਦਿੱਤੀ ਗਈ। ਇਸ ਦੇ ਨਾਲ ਹੀ ਆਪਣੇ ਸੰਪਰਕ ਵਿਚ ਆਉਣ ਵਾਲੇ ਹੋਰਨਾਂ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪੈਨਸ਼ਨਰਾਂ ਦਾ ਐਲ.ਟੀ.ਏ. ਜਨਵਰੀ 2027 ਦੀ ਪੈਨਸ਼ਨ ਨਾਲ ਮਿਲਣਾ ਹੈ, ਉਨ੍ਹਾਂ ਨੂੰ ਦਸੰਬਰ 2026 ਦੌਰਾਨ ਸਬੰਧਿਤ ਪੋਰਟਲ ’ਤੇ ਜਾ ਕੇ ਨਿਰਧਾਰਿਤ ਪ੍ਰੋਫਾਰਮੇ ਅਨੁਸਾਰ ਲੋੜੀਂਦੀ ਸੂਚਨਾ ਦਰਜ ਕਰਵਾਉਣ ਲਈ ਵੀ ਕਿਹਾ ਗਿਆ। ਇਸ ਤੋਂ ਇਲਾਵਾ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਵਲੋਂ 25 ਦਸੰਬਰ 2026 ਨੂੰ ਬੁਲਾਈ ਗਈ ਮੀਟਿੰਗ, ਡੀ.ਏ. ਸਬੰਧੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿੱਚ ਚੱਲ ਰਹੇ ਕੇਸ ਦੀ ਦਸੰਬਰ 2026 ਵਿਚ ਹੋਣ ਵਾਲੀ ਸੁਣਵਾਈ ਅਤੇ ਕੰਟੈਂਪਟ ਪਟੀਸ਼ਨ ਸਬੰਧੀ 7 ਦਸੰਬਰ 2026 ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਣ ਵਾਲੀ ਸੁਣਵਾਈ ਬਾਰੇ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਇਨ੍ਹਾਂ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਦਿਲਬਾਰਾ ਸਿੰਘ ਦੀ ਸਿਹਤਯਾਬੀ ਦੀ ਵੀ ਅਰਦਾਸ ਕੀਤੀ ਗਈ। ਇਸ ਮੌਕੇ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਦਸੰਬਰ 2026 ਵਿਚ ਫ਼ਤਹਿਗੜ੍ਹ ਸਾਹਿਬ ਅਤੇ ਚਮਕੌਰ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਜੋੜ ਮੇਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਖਮਾਣੋਂ ਤੋਂ ਫ਼ਤਹਿਗੜ੍ਹ ਸਾਹਿਬ ਅਤੇ ਖੰਨਾ ਤੋਂ ਚਮਕੌਰ ਸਾਹਿਬ ਵਾਇਆ ਖਮਾਣੋਂ ਜਾਣ ਵਾਲੀਆਂ ਸੜਕਾਂ ਦੀ ਉਸਾਰੀ ਦਾ ਕੰਮ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ। ਸ਼ਹੀਦੀ ਜੋੜ ਮੇਲਿਆਂ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਦੀ ਆਮਦ ਨੂੰ ਦੇਖਦਿਆਂ ਇਨ੍ਹਾਂ ਸੜਕਾਂ ਦਾ ਕੰਮ ਸਮੇਂ ਸਿਰ ਪੂਰਾ ਕਰਨਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਰਾਮ ਮੂਰਤੀ ਸ਼ਰਮਾ ਖਮਾਣੋਂ, ਭਗਤ ਸਿੰਘ ਪੰਜਕੋਹਾ, ਕਰਤਾਰ ਸਿੰਘ ਜਟਾਣਾ, ਤਾਰਾ ਸਿੰਘ ਖਮਾਣੋਂ, ਸੁਭਾਸ਼ ਚੰਦਰ ਜੈਨ, ਬਹਾਦਰ ਸਿੰਘ ਖਮਾਣੋਂ, ਮਹਿੰਦਰ ਸਿੰਘ ਸੁਹਾਵੀ ਅਤੇ ਪਿਆਰਾ ਸਿੰਘ ਭੱਟੀ ਸੁਹਾਵੀ ਹਾਜ਼ਰ ਸਨ।