ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਮੇਟੀ ਸਿੰਘਪੁਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
ਬਸੀ ਪਠਾਣਾਂ, 25 ਨਵੰਬਰ (ਰਾਜਿੰਦਰ ਸ਼ਰਮਾ, ਐਚ. ਐਸ.
ਬਸੀ ਪਠਾਣਾਂ, 25 ਨਵੰਬਰ (ਰਾਜਿੰਦਰ ਸ਼ਰਮਾ, ਐਚ.ਐਸ.ਗੌਤਮ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਮੇਟੀ ਮੁਹੱਲਾ ਸਿੰਘਪੁਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ। ਧਾਰਮਿਕ ਸਮਾਗਮਾਂ ਦੀ ਲੜੀ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਵੱਖ-ਵੱਖ ਕੀਰਤਨੀ ਜੱਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਜਦਕਿ ਕਥਾ ਵਿਚਾਰਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ ਯਾਤਰਾ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਸਰਬ ਸਾਂਝੀਵਾਲਤਾ, ਸਚਾਈ, ਨਾਮ ਸਿਮਰਨ ਤੇ ਸੇਵਾ ਦੇ ਸੰਦੇਸ਼ ਨੂੰ ਬੜੇ ਭਾਵਪੂਰਨ ਢੰਗ ਨਾਲ ਸੰਗਤਾਂ ਤੱਕ ਪਹੁੰਚਾ ਕੇ ਗੁਰਬਾਣੀ ਦੀਆਂ ਪਵਿੱਤਰ ਧੁਨਾਂ, ਅਧਿਆਤਮਿਕ ਵਿਚਾਰਾਂ ਅਤੇ ਗੁਰਬਾਣੀ ਦੇ ਸ਼ਬਦਾਂ ਨੇ ਸੰਗਤਾਂ ਨੂੰ ਆਤਮਿਕ ਸ਼ਾਂਤੀ ਅਤੇ ਗੁਰੂ ਦੀ ਸਿੱਖਿਆ ਨਾਲ ਜੋੜਿਆ। ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਨੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਚਰਨਾਂ ਵਿਚ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਕਮੇਟੀ ਦੇ ਮੁੱਖ ਸੇਵਾਦਾਰ ਰਮਨਦੀਪ ਸਿੰਘ, ਡਾ. ਕੁਲਦੀਪ ਸਿੰਘ, ਸਤਿੰਦਰ ਕੌਰ, ਮਲਕੀਤ ਸਿੰਘ ਮਠਾੜੂ, ਮੇਜਰ ਸਿੰਘ, ਚਰਨਜੀਤ ਸਿੰਘ, ਮਹਿੰਦਰ ਸਿੰਘ, ਅਜੀਤ ਸਿੰਘ, ਗੁਰਮੀਤ ਸਿੰਘ, ਕਰਮਜੀਤ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ