25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਸ਼ਿਆਂ ਦਾ ਖ਼ਾਤਮਾ ਅਤੇ ਲੋਕਾਂ ਦੀ ਸੁਰੱਖਿਆ ਹੋਵੇਗੀ ਪਹਿਲੀ ਤਰਜੀਹ - ਇੰਸਪੈਕਟਰ ਸੇਖੋਂ

ਮੰਡੀ ਗੋਬਿੰਦਗੜ੍ਹ, 25 ਨਵੰਬਰ (ਰਾਜੇਸ਼ ਸ਼ਰਮਾ)-ਇਲਾਕੇ ਵਿਚੋਂ ਨਸ਼ਿਆਂ ਦੀ ਬੁਰਾਈ ਦਾ ਖ਼ਾਤਮਾ ਕਰਨ, ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਇਹ ਪ੍ਰਗਟਾਵਾ ਮੰਡੀ ਗੋਬਿੰਦਗੜ੍ਹ ਥਾਣੇ ਦੇ ਨਵੇਂ ਐਸ.

Ad Position 21
No active advertisement
ਅਜੀਤ ਡੈਸਕ 26-11-2026
ਮੰਡੀ ਗੋਬਿੰਦਗੜ੍ਹ, 25 ਨਵੰਬਰ (ਰਾਜੇਸ਼ ਸ਼ਰਮਾ)-ਇਲਾਕੇ ਵਿਚੋਂ ਨਸ਼ਿਆਂ ਦੀ ਬੁਰਾਈ ਦਾ ਖ਼ਾਤਮਾ ਕਰਨ, ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਇਹ ਪ੍ਰਗਟਾਵਾ ਮੰਡੀ ਗੋਬਿੰਦਗੜ੍ਹ ਥਾਣੇ ਦੇ ਨਵੇਂ ਐਸ.ਐਚ.ਓ. ਵਜੋਂ ਅਹੁਦਾ ਸੰਭਾਲਣ ਮੌਕੇ ਇੰਸਪੈਕਟਰ ਜਸਕਮਲ ਸਿੰਘ ਸੇਖੋਂ ਨੇ ਗੱਲਬਾਤ ਕਰਦਿਆਂ ਕੀਤਾ। ਅਹੁਦਾ ਸੰਭਾਲਣ ਉਪਰੰਤ ਇੰਸਪੈਕਟਰ ਸੇਖੋਂ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਇਲਾਕੇ ਵਿਚੋਂ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਸ਼ਹਿਰ ਵਿਚ ਅਮਨ-ਸ਼ਾਂਤੀ ਭੰਗ ਕਰਨ ਵਾਲੇ ਮਾੜੇ ਅਨਸਰਾਂ, ਹੁੱਲੜਬਾਜ਼ਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣ ਅਤੇ ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦੀਆਂ ਗੈਰ-ਸਮਾਜਿਕ ਗਤੀਵਿਧੀਆਂ ਜਾਂ ਸ਼ੱਕੀ ਵਿਅਕਤੀਆਂ ਬਾਰੇ ਤੁਰੰਤ ਜਾਣਕਾਰੀ ਸਾਂਝੀ ਕਰਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਸਮਝੌਤੇ ਨਾਲ ਪੰਜਾਬ ’ਚ ਸਿਆਸਤ ਦਾ ਨਵਾਂ ਅਧਿਆਇ ਸ਼ੁਰੂ ਹੋਵੇਗਾ-ਯੁਗਵਿੰਦਰ ਧਾਲੀਵਾਲ ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ
Ad Position 24