25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਸਮਝੌਤੇ ਨਾਲ ਪੰਜਾਬ ’ਚ ਸਿਆਸਤ ਦਾ ਨਵਾਂ ਅਧਿਆਇ ਸ਼ੁਰੂ ਹੋਵੇਗਾ-ਯੁਗਵਿੰਦਰ ਧਾਲੀਵਾਲ

ਖਮਾਣੋਂ, 25 ਨਵੰਬਰ (ਜੋਗਿੰਦਰ ਪਾਲ)-ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਸਤਵਿੰਦਰ ਕੌਰ ਧਾਲੀਵਾਲ ਦੇ ਸਪੁੱਤਰ ਯੁਗਵਿੰਦਰ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਸਮਝੌਤੇ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਵਿਚਾਲੇ ਆਪਸੀ ਸਹਿਯੋਗ ਅਤੇ ਤਾਲਮੇਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸੂਬੇ ਦੇ ਹਿਤਾਂ ਲਈ ਸਿਆਸੀ ਪਾਰਟੀਆਂ ਵਿਚਾਲੇ ਆਪਸੀ ਸਮਝ ਅਤੇ ਸਹਿਯੋਗ ਬੇਹੱਦ ਅਹਿਮ ਹੈ।

Ad Position 21
No active advertisement
ਅਜੀਤ ਡੈਸਕ 26-11-2026
ਖਮਾਣੋਂ, 25 ਨਵੰਬਰ (ਜੋਗਿੰਦਰ ਪਾਲ)-ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਸਤਵਿੰਦਰ ਕੌਰ ਧਾਲੀਵਾਲ ਦੇ ਸਪੁੱਤਰ ਯੁਗਵਿੰਦਰ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਸਮਝੌਤੇ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਵਿਚਾਲੇ ਆਪਸੀ ਸਹਿਯੋਗ ਅਤੇ ਤਾਲਮੇਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸੂਬੇ ਦੇ ਹਿਤਾਂ ਲਈ ਸਿਆਸੀ ਪਾਰਟੀਆਂ ਵਿਚਾਲੇ ਆਪਸੀ ਸਮਝ ਅਤੇ ਸਹਿਯੋਗ ਬੇਹੱਦ ਅਹਿਮ ਹੈ। ਯੁਗਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਦੀ ਰਾਜਨੀਤੀ, ਸਿੱਖ ਪੰਥ ਅਤੇ ਪੰਜਾਬੀ ਸੱਭਿਆਚਾਰ ਨਾਲ ਲੰਮਾ ਇਤਿਹਾਸ ਜੁੜਿਆ ਹੋਇਆ ਹੈ, ਜਦਕਿ ਭਾਰਤੀ ਜਨਤਾ ਪਾਰਟੀ ਦੇਸ਼ ਦੀ ਰਾਜਨੀਤੀ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਆਪਸੀ ਸਹਿਮਤੀ ਨਾਲ ਕੀਤਾ ਗਿਆ ਸਮਝੌਤਾ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਕੇਂਦਰ ਅਤੇ ਸੂਬਾ ਪੱਧਰ ’ਤੇ ਉਭਾਰਨ ਦਾ ਮੌਕਾ ਪ੍ਰਦਾਨ ਕਰੇਗਾ।ਉਨ੍ਹਾਂ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਗੈਂਗਸਟਰ ਵਾਦ, ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਉਦਯੋਗਾਂ ਨਾਲ ਜੁੜੀਆਂ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਠੋਸ ਨੀਤੀਆਂ ਅਤੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਉਮੀਦ ਜਤਾਈ ਕਿ ਦੋਵਾਂ ਪਾਰਟੀਆਂ ਦਾ ਆਪਸੀ ਤਾਲਮੇਲ ਪੰਜਾਬ ਦੇ ਵਿਕਾਸ, ਅਮਨ-ਸ਼ਾਂਤੀ ਅਤੇ ਲੋਕਾਂ ਦੀ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਤਰਜੀਹ ਦੇਣ ਵਿਚ ਸਹਾਈ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਖੇਤਰੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਕਿਸਾਨ ਆਗੂਆਂ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਨਸ਼ਿਆਂ ਦਾ ਖ਼ਾਤਮਾ ਅਤੇ ਲੋਕਾਂ ਦੀ ਸੁਰੱਖਿਆ ਹੋਵੇਗੀ ਪਹਿਲੀ ਤਰਜੀਹ - ਇੰਸਪੈਕਟਰ ਸੇਖੋਂ
Ad Position 24