26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗਊ ਸੇਵਾ ਸਮਿਤੀ ਨੇ ਗਊਸ਼ਾਲਾ ’ਚ ਪੂਰਨਮਾਸ਼ੀ ਦਾ ਦਿਹਾੜਾ ਗਊ ਪੂਜਾ ਕਰ ਕੇ ਮਨਾਇਆ

ਅਮਲੋਹ, 25 ਨਵੰਬਰ (ਕੇਵਲ ਸਿੰਘ)-ਗਊ ਸੇਵਾ ਸਮਿਤੀ ਅਮਲੋਹ ਵਲੋਂ ਸ੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਵਿਚ ਪੂਰਨਮਾਸ਼ੀ ਦਾ ਦਿਹਾੜਾ ਪ੍ਰਧਾਨ ਭੂਸ਼ਨ ਸੂਦ, ਸਰਪਰਸਤ ਪ੍ਰੇਮ ਚੰਦ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਸੰਜੀਵ ਧੀਰ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਮੰਦਿਰ ਦੇ ਪੁਜਾਰੀ ਪੰਡਿਤ ਰੌਸ਼ਨ ਲਾਲ ਨੇ ਪੂਜਾ ਅਤੇ ਆਰਤੀ ਦੀ ਰਸਮ ਕਰਵਾਈ।

Ad Position 21
No active advertisement
ਪੂਜਾ ਦੀ ਰਸਮ ਕਰਵਾਉਂਦੇ ਹੋਏ ਪ੍ਰਬੰਧਕ ਅਤੇ ਇਲਾਕਾ ਨਿਵਾਸੀ। ਤਸਵੀਰ: ਕੇਵਲ ਸਿੰਘ 25-11-2026
ਅਮਲੋਹ, 25 ਨਵੰਬਰ (ਕੇਵਲ ਸਿੰਘ)-ਗਊ ਸੇਵਾ ਸਮਿਤੀ ਅਮਲੋਹ ਵਲੋਂ ਸ੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਵਿਚ ਪੂਰਨਮਾਸ਼ੀ ਦਾ ਦਿਹਾੜਾ ਪ੍ਰਧਾਨ ਭੂਸ਼ਨ ਸੂਦ, ਸਰਪਰਸਤ ਪ੍ਰੇਮ ਚੰਦ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਸੰਜੀਵ ਧੀਰ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਮੰਦਿਰ ਦੇ ਪੁਜਾਰੀ ਪੰਡਿਤ ਰੌਸ਼ਨ ਲਾਲ ਨੇ ਪੂਜਾ ਅਤੇ ਆਰਤੀ ਦੀ ਰਸਮ ਕਰਵਾਈ। ਇਸ ਮੌਕੇ ਸਮਿਤੀ ਦੇ ਪ੍ਰਧਾਨ ਸੂਦ ਨੇ ਦੱਸਿਆ ਕਿ ਸਮਿਤੀ ਵਲੋਂ ਹਰ ਮਹੀਨੇ ਦੀ ਪੂਰਨਮਾਸ਼ੀ ਅਤੇ ਮੱਸਿਆ ਗਊਸ਼ਾਲਾ ਅਮਲੋਹ ਵਿਖੇ ਮਨਾਈ ਜਾਂਦੀ ਹੈ, ਜਿਸ ਵਿਚ ਕੋਈ ਵੀ ਪਰਿਵਾਰ ਆਪਣੇ ਵਲੋਂ ਪੂਜਾ ਕਰਵਾਉਣ ਦੀ ਰਸਮ ਕਰਵਾ ਸਕਦਾ ਹੈ। ਇਸ ਮੌਕੇ ਮਾਨਵ ਭਲਾਈ ਮੰਚ ਅਮਲੋਹ ਦੇ ਪ੍ਰਧਾਨ ਮਾਸਟਰ ਮਨੋਹਰ ਲਾਲ ਵਰਮਾ, ਮਦਨ ਮੋਹਨ ਅਬਰੋਲ, ਭੂਸ਼ਨ ਗਰਗ, ਸ੍ਰੀ ਕ੍ਰਿਸ਼ਨਾ ਮੰਦਰ ਠਾਕੁਰ ਦਵਾਰਾ ਅਮਲੋਹ ਦੇ ਸਰਪ੍ਰਸਤ ਰਮੇਸ਼ ਕੁਮਾਰ ਗੁਪਤਾ, ਸਮਾਜ ਸੇਵੀ ਡਾ. ਰਘਵੀਰ ਸ਼ੁਕਲਾ, ਸੇਵਾ ਮੁਕਤ ਮੈਡੀਕਲ ਅਫ਼ਸਰ ਡਾ. ਸਸ਼ੀ ਬਾਲਾ, ਇੰਦਰ ਮੋਹਨ ਸੂਦ, ਪ੍ਰਧਾਨ ਦਿਨੇਸ਼ ਗੋਇਲ, ਰਕੇਸ਼ ਚਾਵਲਾ, ਵਿਜੇ ਕੁਮਾਰ, ਮਾਸਟਰ ਸਰਵਨ ਸਿੰਘ, ਰਣਜੀਤ ਸਿੰਘ, ਡਾ. ਮਨਿੰਦਰ ਸਿੰਘ ਮੱਨੀ, ਪ੍ਰੇਮ ਚਾਵਲਾ, ਕਾਨੂੰਗੋ ਰਾਮ ਕਿਸ਼ੋਰ, ਰਜਨੀ ਬਾਲਾ, ਨਿਸ਼ਾ ਰਾਣੀ, ਬੰਸਕਾ ਧੀਰ ਅਤੇ ਊਸ਼ਾ ਰਾਣੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਸੀ.ਵਰਗ ਦੀਆਂ ਭਾਵਨਾਵਾਂ, ਹੱਕਾਂ ਅਤੇ ਪੰਜਾਬ ਦੀ ਤਰੱਕੀ ਲਈ ਅਕਾਲੀ-ਭਾਜਪਾ ਗੱਠਜੋੜ ਹੀ ਮਜ਼ਬੂਤ ਵਿਕਲਪ-ਮਠਾੜੂ ਅਗਲੀ ਖ਼ਬਰ Parkash Purb Sri Guru Nanak Dev Ji| ਗੁਰਦੁਆਰਾ ਸ੍ਰੀ ਟੁੱਟੀ ਗੰਢੀ ਤੇ ਸ਼ਹੀਦ ਗੰਜ ਸਾਹਿਬ ਵਿਖੇ ਲੱਗੀਆਂ ਰੌਣਕਾਂ
Ad Position 24