26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਬੀ.ਸੀ.ਵਰਗ ਦੀਆਂ ਭਾਵਨਾਵਾਂ, ਹੱਕਾਂ ਅਤੇ ਪੰਜਾਬ ਦੀ ਤਰੱਕੀ ਲਈ ਅਕਾਲੀ-ਭਾਜਪਾ ਗੱਠਜੋੜ ਹੀ ਮਜ਼ਬੂਤ ਵਿਕਲਪ-ਮਠਾੜੂ

ਬਸੀ ਪਠਾਣਾਂ, 25 ਨਵੰਬਰ (ਰਾਜਿੰਦਰ ਸ਼ਰਮਾ)-ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਬੀ. ਸੀ.

Ad Position 21
No active advertisement
ਅਜੀਤ ਡੈਸਕ 25-11-2026
ਬਸੀ ਪਠਾਣਾਂ, 25 ਨਵੰਬਰ (ਰਾਜਿੰਦਰ ਸ਼ਰਮਾ)-ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਬੀ.ਸੀ. ਵਿੰਗ ਦਾ ਹਰ ਅਹੁਦੇਦਾਰ ਅਤੇ ਮੈਂਬਰ ਜ਼ਿਲ੍ਹੇ ਦੇ ਹਰ ਪਿੰਡ-ਪਿੰਡ ਅਤੇ ਹਰ ਘਰ-ਘਰ ਤੱਕ ਲੋਕਾਂ ਨਾਲ ਸੰਪਰਕ ਕਰਕੇ ਗੱਠਜੋੜ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਆਮ ਲੋਕਾਂ ਤੱਕ ਪਹੁੰਚਾਏਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਨੂੰ ਮਜ਼ਬੂਤ ਕਰਨ ਲਈ ਬੀ.ਸੀ.ਵਿੰਗ ਸਰਗਰਮ ਭੂਮਿਕਾ ਨਿਭਾਉਂਦੇ ਹੋਏ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿਚ ਪੂਰੀ ਤਨਦੇਹੀ ਨਾਲ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਅਕਾਲੀ-ਭਾਜਪਾ ਗੱਠਜੋੜ ਹੀ ਮਜ਼ਬੂਤ ਵਿਕਲਪ ਹੈ ਅਤੇ ਦੋਵੇਂ ਪਾਰਟੀਆਂ ਦੇ ਗੱਠਜੋੜ ਦੀ ਮਜ਼ਬੂਤੀ ਪੰਜਾਬ ਦੀ ਸਿਆਸੀ ਦਿਸ਼ਾ ਬਦਲਣ ਵਿਚ ਅਹਿਮ ਭੂਮਿਕਾ ਨਿਭਾਏਗੀ ਅਤੇ ਵਰਕਰਾਂ ਵਿਚ ਨਵਾਂ ਜੋਸ਼ ਭਰੇਗੀ। ਮਠਾੜੂ ਨੇ ਕਿਹਾ ਕਿ ਬੀ.ਸੀ.ਵਰਗ ਸਮਾਜ ਦੀ ਇਕ ਅਹਿਮ ਤਾਕਤ ਹੈ ਅਤੇ ਇਸ ਵਰਗ ਦੀ ਆਵਾਜ਼ ਨੂੰ ਸਿਆਸੀ ਤੌਰ ’ਤੇ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਲੋਕਾਂ ਦੇ ਸਮਰਥਨ ਨਾਲ ਜਿੱਤ ਦਰਜ ਕਰਕੇ ਸਰਕਾਰ ਬਣਾਏਗਾ ਅਤੇ ਪੰਜਾਬ ਨੂੰ ਵਿਕਾਸ, ਭਾਈਚਾਰਕ ਸਾਂਝ ਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਲੈ ਕੇ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਨੇ ਸਰਹਿੰਦ ਸ਼ਹਿਰ ਦੇ ਬਾਜ਼ਾਰ ਨੂੰ ਪੱਕਾ ਕਰਾਉਣ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਗਊ ਸੇਵਾ ਸਮਿਤੀ ਨੇ ਗਊਸ਼ਾਲਾ ’ਚ ਪੂਰਨਮਾਸ਼ੀ ਦਾ ਦਿਹਾੜਾ ਗਊ ਪੂਜਾ ਕਰ ਕੇ ਮਨਾਇਆ
Ad Position 24