26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਵਿਧਾਇਕ ਲਖਵੀਰ ਸਿੰਘ ਰਾਏ ਨੇ ਸਰਹਿੰਦ ਸ਼ਹਿਰ ਦੇ ਬਾਜ਼ਾਰ ਨੂੰ ਪੱਕਾ ਕਰਾਉਣ ਦਾ ਕੰਮ ਸ਼ੁਰੂ ਕਰਵਾਇਆ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਸਰਹਿੰਦ ਸ਼ਹਿਰ ਬਾਜ਼ਾਰ ਦੀਆਂ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਕਾਰਜ ਦੇ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 25-11-2026
ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਸਰਹਿੰਦ ਸ਼ਹਿਰ ਬਾਜ਼ਾਰ ਦੀਆਂ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਕਾਰਜ ਦੇ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਮੁੱਚੇ ਪਿੰਡਾਂ ਅਤੇ ਸ਼ਹਿਰ ਦੇ ਇਲਾਕਿਆਂ ਨੂੰ ਵਿਕਸਿਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਜਿੱਥੇ ਪਿੰਡਾਂ ਨੂੰ ਗਰਾਂਟਾਂ ਦੇ ਗੱਫੇ ਦਿੱਤੇ ਗਏ ਹਨ, ਉੱਥੇ ਹੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਹਰ ਸੰਭਵ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਸਰਹਿੰਦ ਸ਼ਹਿਰ ਦੇ ਵਿਕਾਸ ਨੂੰ ਸਿਰਫ਼ ਇਹ ਕਹਿ ਕੇ ਹੀ ਰੋਕ ਦਿੱਤਾ ਗਿਆ ਕਿ ਇੱਥੋਂ ਦੀਆਂ ਗਲੀਆਂ ਅਤੇ ਬਾਜ਼ਾਰ ਭੀੜੇ ਹਨ ਪਰ ਭਗਵੰਤ ਮਾਨ ਸਰਕਾਰ ਵਲੋਂ ਇਨ੍ਹਾਂ ਭੀੜੀਆਂ ਗਲੀਆਂ ਅਤੇ ਬਾਜ਼ਾਰਾਂ ਦੇ ਵਿਚ ਜਿੱਥੇ ਸੀਵਰੇਜ ਦਾ ਕੰਮ ਕਰਵਾਇਆ ਗਿਆ, ਉੱਥੇ ਹੀ ਇਸ ਨੂੰ ਪੱਕਾ ਕਰਨ ਦਾ ਕੰਮ ਵੀ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸ਼ਹਿਰ ਦੇ ਆਲ਼ੇ ਦੁਆਲੇ ਨੂੰ ਇੰਟਰ ਲੋਕ ਟਾਈਲਾਂ ਦੇ ਨਾਲ ਪੱਕਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਭ ਤੋਂ ਵੱਡੀ ਸਮੱਸਿਆ ਕੂੜੇ ਦੇ ਡੰਪ ਨੂੰ ਹਟਾਇਆ ਗਿਆ ਅਤੇ ਉਸ ਥਾਂ ’ਤੇ ਇਕ ਸੁੰਦਰ ਪਾਰਕ ਬਣਾ ਕੇ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ, ਸਟਰੀਟ ਲਾਈਟ ਅਤੇ ਰਸਤਿਆਂ ਨੂੰ ਪੱਕਾ ਕਰਨ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਦੇ ਲਈ ਵਚਨਬੱਧ ਹੈ। ਇਸ ਮੌਕੇ ਕੌਂਸਲਰ ਐਡਵੋਕੇਟ ਹਰਕਮਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਵਿਧਾਇਕ ਲਖਵੀਰ ਸਿੰਘ ਰਾਏ ਦਾ ਧੰਨਵਾਦ ਕੀਤਾ, ਉੱਥੇ ਹੀ ਦੱਸਿਆ ਕਿ ਪਿਛਲੇ ਸਮੇਂ ਦੇ ਵਿਚ ਕਰੀਬ 98 ਲੱਖ ਰੁਪਏ ਦੀ ਲਾਗਤ ਦੇ ਨਾਲ ਸ਼ਹਿਰ ਦੇ ਵਿਚ ਸੀਵਰੇਜ ਪਵਾਇਆ ਗਿਆ ਹੈ ਤੇ ਹੁਣ ਇਨ੍ਹਾਂ ਰਸਤਿਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਰਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਮੀਤ ਪ੍ਰਧਾਨ ਜਤਿੰਦਰ ਕੌਰ ਬਾਤਿਸ਼, ਕੌਂਸਲਰ ਬੰਟੀ ਸੈਣੀ, ਅਮਰਦੀਪ ਸਿੰਘ ਢਾਡੀ, ਥਾਣੇਦਾਰ ਬਲਜਿੰਦਰ ਸਿੰਘ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ ਆਦਿ ਤੋਂ ਇਲਾਵਾ ਨਗਰ ਨਿਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਅਤੇ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਬੀ.ਸੀ.ਵਰਗ ਦੀਆਂ ਭਾਵਨਾਵਾਂ, ਹੱਕਾਂ ਅਤੇ ਪੰਜਾਬ ਦੀ ਤਰੱਕੀ ਲਈ ਅਕਾਲੀ-ਭਾਜਪਾ ਗੱਠਜੋੜ ਹੀ ਮਜ਼ਬੂਤ ਵਿਕਲਪ-ਮਠਾੜੂ
Ad Position 24