26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸੰਗਰੂਰ ਅਤੇ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੱਠਾ ਨਨਹੇੜਾ, ਸੰਗਰੂਰ ਦੇ ਲਗਪਗ 130 ਵਿਦਿਆਰਥੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਛੋਆਣਾ, ਮਾਨਸਾ ਦੇ ਲਗਪਗ 120 ਵਿਦਿਆਰਥੀਆਂ ਵਲੋਂ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਆਈ.

Ad Position 21
No active advertisement
ਅਜੀਤ ਡੈਸਕ 25-11-2026
ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੱਠਾ ਨਨਹੇੜਾ, ਸੰਗਰੂਰ ਦੇ ਲਗਪਗ 130 ਵਿਦਿਆਰਥੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਛੋਆਣਾ, ਮਾਨਸਾ ਦੇ ਲਗਪਗ 120 ਵਿਦਿਆਰਥੀਆਂ ਵਲੋਂ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਆਈ.ਟੀ. ਸਹੂਲਤਾਂ, ਖੇਤੀਬਾੜੀ ਸਹੂਲਤਾਂ, ਖੇਡ ਸਹੂਲਤਾਂ, ਲਾਇਬ੍ਰੇਰੀ ਸਹੂਲਤਾਂ, ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੱਠਾ ਨਨਹੇੜਾ, ਸੰਗਰੂਰ ਦੇ ਪ੍ਰਿੰਸੀਪਲ ਅਨੁਜ ਕੁਮਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੱਛੋਆਣਾ, ਮਾਨਸਾ ਦੇ ਪ੍ਰਿੰਸੀਪਲ ਮੱਖਣ ਸਿੰਘ ਨੇ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ, ਖੇਡਾਂ ਅਤੇ ਆਈ.ਟੀ. ਖੇਤਰਾਂ ਵਿਚ ਉਪਲੱਬਧ ਆਧੁਨਿਕ ਸਹੂਲਤਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਚੇਰੀ ਸਿੱਖਿਆ ਦੇ ਵੱਖ-ਵੱਖ ਮੌਕਿਆਂ ਬਾਰੇ ਦਿੱਤੀ ਗਈ ਜਾਣਕਾਰੀ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਦਾ ਸਟਾਫ਼ ਸਮੇਂ-ਸਮੇਂ ’ਤੇ ਸਕੂਲੀ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ ਵੱਖ-ਵੱਖ ਮੌਕਿਆਂ ਅਤੇ ਕਰੀਅਰ ਵਿਕਲਪਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਰਹਿੰਦਾ ਹੈ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੱਠਾ ਨਨਹੇੜਾ, ਸੰਗਰੂਰ ਦੇ ਅਧਿਆਪਕਾਂ ਗੁਰਵਿੰਦਰ ਸਿੰਘ, ਸਤਿਗੁਰ ਸਿੰਘ, ਗੁਰਪ੍ਰੀਤ ਕੌਰ ਪੂਨੀਆ, ਕਰਮਜੀਤ ਕੌਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਛੋਆਣਾ, ਮਾਨਸਾ ਦੇ ਅਧਿਆਪਕਾਂ ਨਿਸ਼ਾਨ ਸਿੰਘ, ਸੁਮਨਦੀਪ ਕੌਰ, ਅਮਨਦੀਪ ਕੌਰ, ਰਾਜਵਿੰਦਰ ਕੌਰ ਨੇ ਕਾਲਜ ਦੇ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਨੂੰ ਆਧੁਨਿਕ ਕੰਪਿਊਟਰਾਂ ਨਾਲ ਲੈਸ ਲੈਬਾਰਟਰੀਆਂ ਅਤੇ ਆਈ.ਟੀ. ਸਹੂਲਤਾਂ ਬਾਰੇ ਵਡਮੁੱਲੀ ਜਾਣਕਾਰੀ ਦੇਣ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦੀ ਪ੍ਰਯੋਗਸ਼ਾਲਾ ਵਿਚ ਉਪਲਬਧ ਆਧੁਨਿਕ ਸਹੂਲਤਾਂ, ਸੰਦਾਂ ਅਤੇ ਪ੍ਰਯੋਗਾਤਮਿਕ ਕਾਰਜ-ਪ੍ਰਣਾਲੀਆਂ ਅਤੇ ਮਿਆਰੀ ਖੇਡ ਸਹੂਲਤਾਂ ਨਾਲ ਲੈਸ ਖੇਡ ਮੈਦਾਨਾਂ, ਕੋਚਿੰਗ ਅਤੇ ਹੋਰ ਜ਼ਰੂਰੀ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਸਦਕਾ ਇਹ ਦੌਰਾ ਇਕ ਸਿੱਖਿਆਦਾਇਕ ਅਤੇ ਯਾਦਗਾਰ ਅਨੁਭਵ ਸਾਬਤ ਹੋਇਆ। ਜ਼ਿਕਰਯੋਗ ਹੈ ਕਿ ਇਸ ਦੌਰੇ ਦੌਰਾਨ ਕਾਲਜ ਦੇ ਪ੍ਰੋ. ਪ੍ਰਦੀਪ ਕੌਰ ਸੰਧੂ, ਡਾ. ਕਮਲਪ੍ਰੀਤ ਕੌਰ, ਡਾ. ਰਵਿੰਦਰ ਕੁਮਾਰ, ਡਾ. ਹਰਭਿੰਦਰ ਸਿੰਘ, ਡਾ. ਰਮਣੀਕ ਕੌਰ, ਡਾ. ਕਮਲਜੀਤ ਕੌਰ, ਪ੍ਰੋ. ਰਵਿੰਦਰ ਕੌਰ, ਪ੍ਰੋ. ਜਸਵੀਨ ਕੌਰ, ਪ੍ਰੋ. ਨਾਦਿਸ਼, ਪ੍ਰੋ. ਹਰਪ੍ਰੀਤ ਕੌਰ, ਬਹਾਦਰ ਸਿੰਘ, ਬੀਰਦਵਿੰਦਰ ਸਿੰਘ ਅਤੇ ਹੋਰ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਦਾ ਵੱਖ-ਵੱਖ ਵਿਸ਼ਿਆਂ ਸਬੰਧੀ ਮਾਰਗ ਦਰਸ਼ਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਸਕੂਲੀ ਅਧਿਆਪਕਾਂ ਲਈ ਵਿਸ਼ੇਸ਼ ਸਮਰੱਥਾ ਨਿਰਮਾਣ ਵਰਕਸ਼ਾਪ ਲਗਾਈ ਅਗਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਨੇ ਸਰਹਿੰਦ ਸ਼ਹਿਰ ਦੇ ਬਾਜ਼ਾਰ ਨੂੰ ਪੱਕਾ ਕਰਾਉਣ ਦਾ ਕੰਮ ਸ਼ੁਰੂ ਕਰਵਾਇਆ
Ad Position 24