26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਾਤਾ ਗੁਜਰੀ ਕਾਲਜ ਵਿਖੇ ਸਕੂਲੀ ਅਧਿਆਪਕਾਂ ਲਈ ਵਿਸ਼ੇਸ਼ ਸਮਰੱਥਾ ਨਿਰਮਾਣ ਵਰਕਸ਼ਾਪ ਲਗਾਈ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਲੋਂ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਾਤਾਵਰਨ ਦੀ ਸੰਭਾਲ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਦੇ ਉਦੇਸ਼ ਨਾਲ ਸਕੂਲ ਅਧਿਆਪਕਾਂ ਲਈ ਵਾਤਾਵਰਨ-ਅਨੁਕੂਲ ਬੈਗ ਤਿਆਰ ਕਰਨ ਸਬੰਧੀ ਵਿਸ਼ੇਸ਼ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਨਣਯੋਗ ਹੈ ਕਿ ਇਹ ਵਰਕਸ਼ਾਪ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸਹਿਯੋਗ ਨਾਲ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿਚ ਫ਼ਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦਾ ਵਿਸ਼ੇਸ਼ ਸਹਿਯੋਗ ਰਿਹਾ।

Ad Position 21
No active advertisement
ਅਜੀਤ ਡੈਸਕ 25-11-2026
ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਲੋਂ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਾਤਾਵਰਨ ਦੀ ਸੰਭਾਲ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਦੇ ਉਦੇਸ਼ ਨਾਲ ਸਕੂਲ ਅਧਿਆਪਕਾਂ ਲਈ ਵਾਤਾਵਰਨ-ਅਨੁਕੂਲ ਬੈਗ ਤਿਆਰ ਕਰਨ ਸਬੰਧੀ ਵਿਸ਼ੇਸ਼ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਨਣਯੋਗ ਹੈ ਕਿ ਇਹ ਵਰਕਸ਼ਾਪ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸਹਿਯੋਗ ਨਾਲ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿਚ ਫ਼ਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਕਾਲਜ ਦੇ ਫਾਈਨ ਆਰਟਸ ਵਿਭਾਗ ਅਤੇ ਸੌਲਿਡ ਵੇਸਟ ਮੈਨੇਜਮੈਂਟ ਕਮੇਟੀ ਵਲੋਂ ਸਾਂਝੇ ਤੌਰ ’ਤੇ ਆਯੋਜਿਤ ਇਸ ਵਰਕਸ਼ਾਪ ਵਿਚ ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਦੇ ਵੱਖ-ਵੱਖ ਸਕੂਲਾਂ ਤੋਂ 68 ਅਧਿਆਪਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਗਾਈਡੈਂਸ ਅਫ਼ਸਰ ਦੀਪਕ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਹ ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ ਜਿਸ ਵਿਚ ਜ਼ੂਆਲੋਜੀ ਵਿਭਾਗ ਦੇ ਪ੍ਰੋ. ਪ੍ਰਦੀਪ ਕੌਰ ਅਤੇ ਬਾਇਓਟੈਕਨਾਲੋਜੀ ਵਿਭਾਗ ਦੇ ਡਾ. ਮੋਨਿਕਾ ਨੇ ਕੋਆਰਡੀਨੇਟਰ ਵਜੋਂ ਭੂਮਿਕਾ ਨਿਭਾਈ ਜਦਕਿ ਬੈਗ ਬਣਾਉਣ ਦੇ ਸਿਖਲਾਈ ਸੈਸ਼ਨਾਂ ਵਿਚ ਫਾਈਨ ਆਰਟਸ ਵਿਭਾਗ ਦੇ ਡਾ. ਅਵਨੀਤ ਕੌਰ ਅਤੇ ਪ੍ਰੋ. ਬਨਿੰਦਰ ਕੌਰ ਨੇ ਸਹਿਯੋਗ ਦਿੱਤਾ। ਇਸ ਮੌਕੇ ਗੁਰੂ ਨਾਨਕ ਗਰਲਜ਼ ਕਾਲਜ ਲੁਧਿਆਣਾ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਮੁਖੀ ਨੰਦਿਨੀ ਕਪੂਰ ਨੇ ਮੁੱਖ ਵਕਤਾ ਦੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਵਿਹਾਰਕ ਸਿਖਲਾਈ ਸੈਸ਼ਨਾਂ ਦਾ ਸੰਚਾਲਨ ਕੀਤਾ। ਉਨ੍ਹਾਂ ਨੇ ਬਚੇ ਹੋਏ ਅਤੇ ਬੇਕਾਰ ਕੱਪੜਿਆਂ ਦੀ ਵਰਤੋਂ ਕਰਕੇ ਉਪਯੋਗੀ ਅਤੇ ਆਕਰਸ਼ਕ ਬੈਗ ਤਿਆਰ ਕਰਨ ਦੀਆਂ ਵੱਖ-ਵੱਖ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ। ਇਸ ਸਿਖਲਾਈ ਰਾਹੀਂ ਅਧਿਆਪਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਬਦਲ ਵਜੋਂ ਵਾਤਾਵਰਣ-ਅਨੁਕੂਲ ਬੈਗ ਤਿਆਰ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਇਸ ਸੰਦੇਸ਼ ਨੂੰ ਆਪਣੇ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਤੱਕ ਵੀ ਪਹੁੰਚਾ ਸਕਣ। ਇਸ ਤੋਂ ਪਹਿਲਾਂ ਕਾਲਜ ਦੇ ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ ਨੇ ਸਵਾਗਤੀ ਭਾਸ਼ਣ ਰਾਹੀਂ ਮੁੱਖ ਵਕਤਾ, ਪਤਵੰਤਿਆਂ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਵਾਤਾਵਰਨ ਦੀ ਸੰਭਾਲ ਅਤੇ ਟਿਕਾਊ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਿਚ ਅਧਿਆਪਕਾਂ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਅਤੇ ਭਾਰਤ ਸਰਕਾਰ ਦੇ ’ਮਿਸ਼ਨ ਲਾਈਫ’ ਦੇ ਉਦੇਸ਼ਾਂ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਾਲਿਡ ਵੇਸਟ ਮੈਨੇਜਮੈਂਟ ਕਮੇਟੀ ਦੇ ਟੀਮ ਮੈਂਬਰ ਡਾ. ਸੰਤੋਸ਼ ਕੁਮਾਰ, ਡਾ. ਜੁਝਾਰ ਸਿੰਘ, ਪ੍ਰੋ. ਸ਼ਿਵਦੀਪ ਕੌਰ ਅਤੇ ਡਾ. ਦੀਪਿਕਾ ਜੈਨ ਨੇ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ।
Ad Position 22
No active advertisement
ਪਿਛਲੀ ਖ਼ਬਰ ਅਕਾਲੀ -ਭਾਜਪਾ ਗੱਠਜੋੜ ਨਾਲ ਦੋਵੇਂ ਪਾਰਟੀਆਂ ਨੂੰ ਮਿਲੇਗੀ ਮਜ਼ਬੂਤੀ-ਵਿਰਕ, ਕੰਜਾਰੀ ਅਗਲੀ ਖ਼ਬਰ ਸੰਗਰੂਰ ਅਤੇ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ
Ad Position 24