26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ -ਭਾਜਪਾ ਗੱਠਜੋੜ ਨਾਲ ਦੋਵੇਂ ਪਾਰਟੀਆਂ ਨੂੰ ਮਿਲੇਗੀ ਮਜ਼ਬੂਤੀ-ਵਿਰਕ, ਕੰਜਾਰੀ

ਅਮਲੋਹ, 25 ਨਵੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਕੌਂਸਲ ਮੈਂਬਰ ਅਮੋਲਕ ਸਿੰਘ ਵਿਰਕ ਅਤੇ ਯੂਥ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਰੁਪਿੰਦਰ ਕੰਜਾਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨਾਲ ਪੰਜਾਬ ਅੰਦਰ ਦੋਵਾਂ ਪਾਰਟੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ।

Ad Position 21
No active advertisement
ਅਜੀਤ ਡੈਸਕ 25-11-2026
ਅਮਲੋਹ, 25 ਨਵੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਕੌਂਸਲ ਮੈਂਬਰ ਅਮੋਲਕ ਸਿੰਘ ਵਿਰਕ ਅਤੇ ਯੂਥ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਰੁਪਿੰਦਰ ਕੰਜਾਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨਾਲ ਪੰਜਾਬ ਅੰਦਰ ਦੋਵਾਂ ਪਾਰਟੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਹੀ ਸਮੇਂ ’ਤੇ ਲਿਆ ਗਿਆ ਇਹ ਫ਼ੈਸਲਾ ਸ਼ਲਾਘਾਯੋਗ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ-ਭਾਜਪਾ ਗੱਠਜੋੜ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਸਰਕਾਰ ਬਣਾਏਗਾ ਅਤੇ ਵਿਰੋਧੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਦੀਆਂ ਵਿਚ ਚਮੜੀ ਦੀ ਦੇਖਭਾਲ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਸਕੂਲੀ ਅਧਿਆਪਕਾਂ ਲਈ ਵਿਸ਼ੇਸ਼ ਸਮਰੱਥਾ ਨਿਰਮਾਣ ਵਰਕਸ਼ਾਪ ਲਗਾਈ
Ad Position 24