25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਦੇ ਵਿਕਾਸ, ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਅਕਾਲੀ ਭਾਜਪਾ ਗੱਠਜੋੜ ਇਕ ਮਜ਼ਬੂਤ ਸਾਂਝੀ ਸੋਚ-ਸ਼ਿਵਦਾਸਪੁਰ, ਕਲੋੜ

ਬਸੀ ਪਠਾਣਾਂ, 25 ਨਵੰਬਰ (ਰਾਜਿੰਦਰ ਸ਼ਰਮਾ)-ਪੰਜਾਬ ਦੇ ਵਿਕਾਸ ਅਮਨ-ਸ਼ਾਂਤੀ ਭਾਈਚਾਰਕ ਸਾਂਝ ਅਤੇ ਸੂਬੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਕਾਲੀ ਭਾਜਪਾ ਗਠਜੋੜ ਇਕ ਮਜ਼ਬੂਤ ਗਠਜੋੜ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ ਅਤੇ ਸੀਨੀਅਰ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੋੜ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੌੜ ਅਤੇ ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ 26-11-2026
ਬਸੀ ਪਠਾਣਾਂ, 25 ਨਵੰਬਰ (ਰਾਜਿੰਦਰ ਸ਼ਰਮਾ)-ਪੰਜਾਬ ਦੇ ਵਿਕਾਸ ਅਮਨ-ਸ਼ਾਂਤੀ ਭਾਈਚਾਰਕ ਸਾਂਝ ਅਤੇ ਸੂਬੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਕਾਲੀ ਭਾਜਪਾ ਗਠਜੋੜ ਇਕ ਮਜ਼ਬੂਤ ਗਠਜੋੜ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ ਅਤੇ ਸੀਨੀਅਰ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੋੜ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਕ ਮਜ਼ਬੂਤ ਇਮਾਨਦਾਰ ਅਤੇ ਵਿਕਾਸ ਨੂੰ ਸਮਰਪਿਤ ਗਠਜੋੜ ਦੀ ਉਡੀਕ ਕਰ ਰਹੇ ਸਨ ਅਤੇ ਅਕਾਲੀ-ਭਾਜਪਾ ਗੱਠਜੋੜ ਸੂਬੇ ਦੇ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਏਗਾ। ਆਗੂਆਂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਸਿਰਫ਼ ਦੋ ਸਿਆਸੀ ਪਾਰਟੀਆਂ ਦਾ ਮਿਲਾਪ ਨਹੀਂ, ਸਗੋਂ ਪੰਜਾਬ ਦੇ ਵਿਕਾਸ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਕ ਮਜ਼ਬੂਤ ਸਾਂਝੀ ਸੋਚ ਹੈ ਅਤੇ ਦੋਵੇਂ ਪਾਰਟੀਆਂ ਦਾ ਪਹਿਲਾਂ ਵੀ ਇਕੱਠੇ ਕੰਮ ਕਰਨ ਦਾ ਤਜਰਬਾ ਰਿਹਾ ਹੈ, ਜਿਸ ਨੂੰ ਮੁੜ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿਤਾਂ ਨੂੰ ਪਹਿਲ ਦੇ ਕੇ ਲੋਕਾਂ ਵਿੱਚ ਨਵੀਂ ਉਮੀਦ ਪੈਦਾ ਕਰੇਗਾ ਜਿਸ ਨਾਲ ਪੰਜਾਬ ਦੀ ਖ਼ੁਸ਼ਹਾਲੀ, ਸੂਬੇ ਦੀ ਤਰੱਕੀ ਅਤੇ ਲੋਕਾਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਸਿਆਸੀ ਪਾਰਟੀਆਂ ਨੂੰ ਨਿੱਜੀ ਹਿਤਾਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਿਤਾਂ ਲਈ ਫ਼ੈਸਲੇ ਲਏ ਜਾਣਗੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਇਕੱਠੇ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਇਤਿਹਾਸ ਬਣਾਏਗਾ। ਇਸ ਮੌਕੇ ਅਮਨਪਾਲ ਸਿੰਘ ਨਾਹਨਹੇੜੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧਰਮ ਨੂੰ ਧਾਰਮਿਕਤਾ ਦੇ ਮਾਰਗ ’ ਤੇ ਚੱਲ ਕੇ ਹੀ ਬਚਾਇਆ ਜਾ ਸਕਦਾ ਹੈ - ਪੁਨੀਤ ਮਹਾਰਾਜ ਅਗਲੀ ਖ਼ਬਰ ਅਕਾਲੀ ਦਲ ਤੇ ਭਾਜਪਾ ਦਰਮਿਆਨ ਹੋਏ ਗੱਠਜੋੜ ਨਾਲ ਅਕਾਲੀ ਵਰਕਰਾਂ ਵਿਚ ਨਵਾਂ ਜੋਸ਼ ਭਰਿਆ-ਚਨਾਰਥਲ, ਮੁਕਾਰੋਂਪੁਰ, ਪੂਨੀਆ
Ad Position 24