26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਖ਼ੁਸ਼ਹਾਲ ਪੰਜਾਬ ਰੈਲੀ ਲਈ ਗੁਰਪ੍ਰੀਤ ਜੀ.ਪੀ. ਦੀ ਅਗਵਾਈ ’ਚ 150 ਵਾਹਨਾਂ ਦਾ ਕਾਫ਼ਲਾ ਰਵਾਨਾ

ਸੰਘੋਲ, 26 ਨਵੰਬਰ (ਪਰਮਵੀਰ ਸਿੰਘ ਧਨੋਆ)-ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਕੀਤੀ ਖ਼ੁਸ਼ਹਾਲ ਪੰਜਾਬ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਐਸ. ਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.

Ad Position 21
No active advertisement
ਅਜੀਤ ਡੈਸਕ 27-11-2026
ਸੰਘੋਲ, 26 ਨਵੰਬਰ (ਪਰਮਵੀਰ ਸਿੰਘ ਧਨੋਆ)-ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਕੀਤੀ ਖ਼ੁਸ਼ਹਾਲ ਪੰਜਾਬ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ ਦੀ ਅਗਵਾਈ ਵਿਚ ਬੱਸਾਂ ਅਤੇ ਕਾਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਹਲਕਾ ਬਸੀ ਪਠਾਣਾਂ ਦੇ ਖੇੜੀ ਨੌਧ ਸਿੰਘ ਅਤੇ ਹੋਰਨਾਂ ਥਾਵਾਂ ਤੋਂ ਰਵਾਨਾ ਹੋਏ ਇਸ ਕਾਫ਼ਲੇ ’ਚ 25 ਬੱਸਾਂ ਅਤੇ 125 ਕਾਰਾਂ ਸ਼ਾਮਲ ਸਨ। ਇਨ੍ਹਾਂ ਕਾਫ਼ਲਿਆਂ ਨੂੰ ਗੁਰਪ੍ਰੀਤ ਸਿੰਘ ਜੀ.ਪੀ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਇਸ ਚੇਅਰਮੈਨ ਗੁਰਿੰਦਰ ਸਿੰਘ ਗੋਗੀ, ਸਾਬਕਾ ਬਲਾਕ ਸੰਮਤੀ ਚੇਅਰਮੈਨ ਸਤਬੀਰ ਸਿੰਘ ਨੌਗਾਵਾਂ, ਬਲਾਕ ਸੰਮਤੀ ਮੈਂਬਰ ਨਰਿੰਦਰ ਸਿੰਘ ਔਜਲਾ, ਪੀਏ ਜਸਵੀਰ ਸਿੰਘ ਭਾਦਲਾ, ਸਰਪੰਚ ਪਰਮਜੀਤ ਸਿੰਘ, ਗੁਰਬਿੰਦਰ ਸਿੰਘ ਪ੍ਰਿੰਸ, ਟਿੰਕੂ ਖੇੜੀ, ਬਲਵਿੰਦਰ ਸਿੰਘ ਮਾਜਰੀ, ਜਸਵੰਤ ਸਿੰਘ ਖੇੜੀ, ਅਨੂਪ ਸਿੰਗਲਾ, ਹਰਦੀਪ ਸਿੰਘ ਭੁੱਲਰ, ਨਰਿੰਦਰ ਸਿੰਘ ਮੁੱਲਾਂਪੁਰ, ਰਣਜੀਤ ਸਿੰਘ, ਸਤਵਿੰਦਰ ਸਿੰਘ ਸੋਹਾਵੀ, ਪੰਚ ਬਲਵਿੰਦਰ ਸਿੰਘ , ਜਗਤਾਰ ਸਿੰਘ ਖੇੜੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਮਰਥਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਰੈਲੀਆਂ ਕਾਰਨ ਬੱਸੀ ਪਠਾਣਾਂ ਹਲਕੇ ’ਚ ਡਾ ਮਨੋਹਰ ਸਿੰਘ ਪੱਖੀ ਲਹਿਰ-ਡਾ. ਸੋਹਲ ਅਗਲੀ ਖ਼ਬਰ ਕੁਲਵਿੰਦਰ ਸਿੰਘ ਅਰਨੋ ਵਲੋਂ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ’ਚ ਵੰਡੇ ਸ਼ਾਲ
Ad Position 24