26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਘੋਲ ’ਚ ਅਕਾਲੀ-ਭਾਜਪਾ ਗੱਠਜੋੜ ਦੀ ਖ਼ੁਸ਼ੀ ’ਚ ਵੰਡੀ ਮਠਿਆਈ

ਸੰਘੋਲ, 26 ਨਵੰਬਰ (ਪਰਮਵੀਰ ਸਿੰਘ ਧਨੋਆ)-ਚੋਣਾਂ ਤੋਂ ਪਹਿਲਾਂ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੈ ਕੇ ਸੰਘੋਲ ’ਚ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮਰਥਕਾਂ ਵਲੋਂ ਮਠਿਆਈ ਵੰਡੀ ਗਈ। ਇਸ ਮੌਕੇ ਹਲਕਾ ਬਸੀ ਪਠਾਣਾਂ ਦੇ ਮੁੱਖ ਸੇਵਾਦਾਰ ਦਰਬਾਰਾ ਸਿੰਘ ਗੁਰੂ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਸੰਬੋਧਨ ’ਚ ਵਰਕਰਾਂ ਨੂੰ ਗੱਠਜੋੜ ਦੀ ਵਧਾਈ ਦਿੰਦਿਆਂ ਗੱਠਜੋੜ ਦੇ ਸਮੂਹ ਪਾਰਟੀ ਵਰਕਰਾਂ,ਅਹੁਦੇਦਾਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਦੀ ਬਿਹਤਰੀ ਲਈ ਕਾਰਜ ਕਰਨ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 27-11-2026
ਸੰਘੋਲ, 26 ਨਵੰਬਰ (ਪਰਮਵੀਰ ਸਿੰਘ ਧਨੋਆ)-ਚੋਣਾਂ ਤੋਂ ਪਹਿਲਾਂ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੈ ਕੇ ਸੰਘੋਲ ’ਚ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮਰਥਕਾਂ ਵਲੋਂ ਮਠਿਆਈ ਵੰਡੀ ਗਈ। ਇਸ ਮੌਕੇ ਹਲਕਾ ਬਸੀ ਪਠਾਣਾਂ ਦੇ ਮੁੱਖ ਸੇਵਾਦਾਰ ਦਰਬਾਰਾ ਸਿੰਘ ਗੁਰੂ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਸੰਬੋਧਨ ’ਚ ਵਰਕਰਾਂ ਨੂੰ ਗੱਠਜੋੜ ਦੀ ਵਧਾਈ ਦਿੰਦਿਆਂ ਗੱਠਜੋੜ ਦੇ ਸਮੂਹ ਪਾਰਟੀ ਵਰਕਰਾਂ,ਅਹੁਦੇਦਾਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਦੀ ਬਿਹਤਰੀ ਲਈ ਕਾਰਜ ਕਰਨ ਦੀ ਅਪੀਲ ਕੀਤੀ। ਗੁਰੂ ਨੇ ਕਿਹਾ ਕਿ ਪੰਜਾਬ ’ਚ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ। ਗੱਠਜੋੜ ਦੀ ਸਰਕਾਰ ਪੰਜਾਬ ’ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜੋਂ੍ਹ ਪੁੱਟੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ’ਚ ਅਮਨ ਕਾਨੂੰਨ ਦੇ ਹਾਲਾਤ ਬਦਤਰ ਹੋ ਚੁੱਕੇ ਹਨ, ਦਿਨ ਦਿਹਾੜੇ ਕਤਲ ਹੋ ਰਹੇ ਹਨ, ਅਪਰਾਧੀ ਅਤੇ ਨਸ਼ਾ ਤਸਕਰ ਬੇਖ਼ੌਫ ਘੁੰਮ ਰਹੇ ਹਨ। ਗੱਠਜੋੜ ਸਰਕਾਰ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰ ਕੇ ਮੁੜ ਅਮਨ ਸ਼ਾਂਤੀ ਦੀ ਬਹਾਲੀ ਕਰੇਗੀ। ਇਸ ਮੌਕੇ ਐਡ. ਅਮਰਦੀਪ ਸਿੰਘ ਧਾਰਨੀ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਸੂਬਾ ਪ੍ਰਧਾਨ, ਮਨਮੋਹਨ ਸਿੰਘ ਮਕਾਰੋਂਪੁਰ ਕੌਮੀ ਮੀਤ ਪ੍ਰਧਾਨ, ਭਾਜਪਾ ਆਗੂ ਕੁਲਦੀਪ ਸਿੰਘ ਸਿੱਧੂਪੁਰ, ਜਥੇਦਾਰ ਪਿਆਰਾ ਸਿੰਘ ਮਾਨਪੁਰ ਸਰਕਲ ਪ੍ਰਧਾਨ, ਅਵਤਾਰ ਸਿੰਘ ਰਿਆ ਸ਼੍ਰੋਮਣੀ ਕਮੇਟੀ ਮੈਂਬਰ ਨੇ ਆਪਣੇ ਵਿਚਾਰ ਹਾਜ਼ਰੀਨ ਨਾਲ ਸਾਂਝੇ ਕੀਤੇ। ਇਸ ਮੌਕੇ ਭਾਜਪਾ ਅਤੇ ਅਕਾਲੀ ਆਗੂਆਂ ਨੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਮੌਕੇ ਸੁਖਦੇਵ ਕੁਮਾਰ ਭਟਨਾਗਰ, ਜਸਬੀਰ ਸਿੰਘ ਬਿਰਦੀ, ਰਜਵੰਤ ਸਿੰਘ ਰਾਜੂ, ਰਮਨਦੀਪ ਕੌਰ, ਸੁਖਵੀਰ ਕੌਰ ਸੁਹਾਵੀ, ਗੁਰਪ੍ਰੀਤ ਸਿੰਘ ਲਾਡੀ, ਸੁਦਾਗਰ ਸਿੰਘ ਭੁੱਟਾ, ਕਰਨਜੀਤ ਸਿੰਘ ਕਾਲਾ, ਮੰਗਾ ਸਿੰਘ, ਮੇਜਰ ਸਿੰਘ ਪਨੈਚਾਂ, ਸ਼ੁਭਮ ਭਟਨਾਗਰ, ਮਹਿੰਦਰ ਸਿੰਘ, ਕੁਲਦੀਪ ਸਿੰਘ, ਰਾਮ ਕੁਮਾਰ, ਨਵੀਨ ਮੁਹੰਮਦ, ਨੇਤਰ ਪਾਲ, ਸ਼ਿਵਦਿਆਲ, ਚੰਦ ਪਾਲ, ਕਮਲ, ਕ੍ਰਿਸ਼ਨ ਭਟਨਾਗਰ, ਅਸ਼ੋਕ ਕੁਮਾਰ, ਸੋਹਣ ਲਾਲ, ਵਿਨੋਦ ਕੁਮਾਰ, ਸ਼ਾਮ ਲਾਲ ਨਰੂਲਾ, ਜਸਵੀਰ ਸਿੰਘ ਜੱਸੀ ਪੰਚ, ਅਸ਼ੋਕ ਕੁਮਾਰ, ਮੋਹਨ ਕੁਮਾਰ, ਸਤੀਸ਼ ਪਹਿਲਵਾਨ, ਗੋਲਡੀ ਰਾਣਾ, ਮਨੂੰ ਰਾਣਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਨੂੰ ਮਿਲੇਗੀ ਨਵੀਂ ਦਿਸ਼ਾ-ਦੀਦਾਰ ਸਿੰਘ ਭੱਟੀ ਅਗਲੀ ਖ਼ਬਰ ਯੂਥ ਕਾਂਗਰਸ ਰੈਲੀਆਂ ਕਾਰਨ ਬੱਸੀ ਪਠਾਣਾਂ ਹਲਕੇ ’ਚ ਡਾ ਮਨੋਹਰ ਸਿੰਘ ਪੱਖੀ ਲਹਿਰ-ਡਾ. ਸੋਹਲ
Ad Position 24