26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਨੂੰ ਮਿਲੇਗੀ ਨਵੀਂ ਦਿਸ਼ਾ-ਦੀਦਾਰ ਸਿੰਘ ਭੱਟੀ

ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ, ਸੁਰਜੀਤ ਸਿੰਘ ਸਾਹੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਹਿਮ ਮੀਟਿੰਗ ਅੱਜ ਭੱਟੀ ਫਾਰਮ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਅਕਾਲੀ-ਭਾਜਪਾ ਗੱਠਜੋੜ ਹੋਣ ਤੋਂ ਬਾਅਦ ਪਾਰਟੀ ਦੇ ਕੰਮਾਂ-ਕਾਰਾਂ ਦੀ ਸਮੀਖਿਆ ਕੀਤੀ ਗਈ ਅਤੇ ਸਮੂਹ ਵਰਕਰਾਂ ਨੂੰ ਵਧਾਈ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 27-11-2026
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ, ਸੁਰਜੀਤ ਸਿੰਘ ਸਾਹੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਹਿਮ ਮੀਟਿੰਗ ਅੱਜ ਭੱਟੀ ਫਾਰਮ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਅਕਾਲੀ-ਭਾਜਪਾ ਗੱਠਜੋੜ ਹੋਣ ਤੋਂ ਬਾਅਦ ਪਾਰਟੀ ਦੇ ਕੰਮਾਂ-ਕਾਰਾਂ ਦੀ ਸਮੀਖਿਆ ਕੀਤੀ ਗਈ ਅਤੇ ਸਮੂਹ ਵਰਕਰਾਂ ਨੂੰ ਵਧਾਈ ਦਿੱਤੀ ਗਈ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਜ਼ਿਲ੍ਹਾ ਐਸ.ਸੀ ਵਿੰਗ ਦੇ ਪ੍ਰਧਾਨ ਕੁਲਦੀਪ ਸਹੋਤਾ ਨੇ ਨਿਭਾਈ। ਇਸ ਮੌਕੇ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨਾਲ ਦੋਵਾਂ ਸਿਆਸੀ ਧਿਰਾਂ ਨੂੰ ਬਹੁਤ ਵੱਡਾ ਬਲ ਮਿਲਿਆ ਹੈ। ਇਹ ਗੱਠਜੋੜ ਸਿਰਫ਼ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਦੀ ਤਰੱਕੀ, ਆਪਸੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਗਾਰੰਟੀ ਹੈ। ਭੱਟੀ ਨੇ ਕਿਹਾ ਕਿ ਸੂਬੇ ਦੀ ਜਨਤਾ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੀ ਹੈ ਅਤੇ ਹੁਣ ਬਦਲਾਅ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਸਰਕਾਰ ਵਲੋਂ ਦੇਸ਼ ਭਰ ਵਿਚ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਪੂਰਾ ਲਾਭ ਪੰਜਾਬ ਦੇ ਲੋਕਾਂ ਨੂੰ ਤਾਂ ਹੀ ਮਿਲ ਸਕਦਾ ਹੈ, ਜੇਕਰ ਸੂਬੇ ਵਿਚ ਗੱਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਮਤਭੇਦ ਭੁਲਾ ਕੇ ਪਿੰਡਾਂ, ਸ਼ਹਿਰਾਂ ਅਤੇ ਹਰ ਬੂਥ ਪੱਧਰ ’ਤੇ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰਕੱਸ ਲੈਣੇ ਚਾਹੀਦੇ ਹਨ, ਤਾਂ ਜੋ ਸੂਬੇ ਵਿਚ ਡਬਲ ਇੰਜਨ ਵਾਲੀ ਮਜ਼ਬੂਤ ਸਰਕਾਰ ਬਣਾਈ ਜਾ ਸਕੇ ਅਤੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕੇ। ਇਸ ਮੀਟਿੰਗ ਵਿਚ ਸਰਬਜੀਤ ਸਿੰਘ ਮੱਖਣ, ਅਜਾਇਬ ਸਿੰਘ ਜਖਵਾਲੀ, ਤਰਲੋਚਨ ਸਿੰਘ ਲਾਲੀ, ਕਮਲਜੀਤ ਸਿੰਘ ਸਾਨੀਪੁਰ, ਪਰਮਜੀਤ ਸਿੰਘ ਵਜੀਰਾਬਾਦ, ਰਿੱਕੀ ਸ਼ਰਮਾ, ਪਰਵਿੰਦਰ ਸਿੰਘ ਦਿਓਲ, ਗੁਰਵਿੰਦਰ ਸਿੰਘ ਸੋਹੀ, ਜਸਪਾਲ ਸਿੰਘ, ਵਰਿੰਦਰ ਸਿੰਘ ਧਤੌਂਦਾ, ਗੁਰਮੁਖ ਸਿੰਘ, ਸੁਖਵਿੰਦਰ ਸਿੰਘ ਖੇੜਾ, ਅਛਰ ਸਿੰਘ, ਅਮਨ ਭਲਮਾਜਰਾ, ਗੁਰਬਖਸ਼ ਸਿੰਘ ਬਖਸ਼ੀ, ਵਿਜੇ ਪਾਠਕ, ਤੇਜਿੰਦਰ ਸਿੰਘ ਖਰੋੜ, ਬਲਵੀਰ ਸਿੰਘ ਧਾਰਨੀ, ਜੈ ਸਿੰਘ, ਸੰਦੀਪ ਗਾਬਾ, ਸ਼ਾਮ ਸੁੰਦਰ ਭਾਰਦਵਾਜ, ਪ੍ਰੇਮ ਸਿੰਘ ਹਰਨਾਮ ਨਗਰ, ਕੁਲਵਿੰਦਰ ਸਿੰਘ, ਸੋਨੂ ਧੀਮਾਨ, ਸਤਬੀਰ ਸਿੰਘ ਪੀਰ ਜੈਨ, ਸੋਨੀਆ ਵਰਮਾ, ਹਰਮੀਤ ਸਿੰਘ ਸੈਦਪੁਰ, ਬਲਵਿੰਦਰ ਸਿੰਘ ਗੋਗੀ, ਹਰਮੀਤ ਸਿੰਘ ਸੱਗੂ, ਜੋਗਾ ਸਿੰਘ ਮੰਡੋਫਲ, ਕਰਮਜੀਤ ਸਿੰਘ ਅੱਤੇਵਾਲੀ, ਲਾਲੀ ਬਡਾਲੀ, ਸ਼ਿੰਗਾਰਾ ਸਿੰਘ ਬਰਾਸ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ ਜਮੀਤਗੜ੍ਹ, ਪਰਮਜੀਤ ਸਿੰਘ ਪੰਮੀ, ਜੋਗਾ ਸਿੰਘ ਕੰਗ, ਐਡਵੋਕੇਟ ਕਰਨਵੀਰ ਸਿੰਘ ਚਨਾਰਥਲ, ਗੁਰਜਿੰਦਰ ਸਿੰਘ ਸੁਹਾਗਹੇੜੀ, ਗੁਰਪ੍ਰਤਾਪ ਸਿੰਘ ਤੂਰ ਅਤੇ ਕੇਵਲ ਕ੍ਰਿਸ਼ਨ ਸਮੇਤ ਸੀਨੀਅਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਬ-ਡਵੀਜ਼ਨ ਚੌਰਵਾਲਾ ਅਧੀਨ ਪੈਂਦੇ ਪਿੰਡਾਂ ਵਿਚ ਅਣ-ਐਲਾਨੇ ਬਿਜਲੀ ਕੱਟਾਂ ਤੋਂ ਲੋਕ ਪ੍ਰੇ਼ਸ਼ਾਨ ਅਗਲੀ ਖ਼ਬਰ ਸੰਘੋਲ ’ਚ ਅਕਾਲੀ-ਭਾਜਪਾ ਗੱਠਜੋੜ ਦੀ ਖ਼ੁਸ਼ੀ ’ਚ ਵੰਡੀ ਮਠਿਆਈ
Ad Position 24