ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਮੋਗਾ ਰੈਲੀ ਲਈ ਸੈਂਕੜੇ ਸਾਥੀਆਂ ਸਮੇਤ ਸਰਹਿੰਦ ਤੋਂ ਰਵਾਨਾ ਹੋਏ
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਮਨਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਗੱਠਜੋੜ ਕਰਕੇ ਪੰਜਾਬ ਦੇ ਖ਼ਜ਼ਾਨਿਆਂ ਨੂੰ ਲੁੱਟਣਾ ਚਾਹੁੰਦੇ ਹਨ, ਪ੍ਰੰਤੂ ਹੁਣ ਸਮਾਂ ਬਦਲ ਗਿਆ ਹੈ, ਪੰਜਾਬ ਦੇ ਲੋਕ ਇਨ੍ਹਾਂ ਦੀਆਂ ਲੂੰਬੜ ਚਾਲਾਂ ਨੂੰ ਸਮਝ ਚੁੱਕੇ ਹਨ ਤੇ ਉਹ ਇਨ੍ਹਾਂ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡ.
ਹ
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਸਾਥੀਆਂ ਸਮੇਤ ਸਰਹਿੰਦ ਤੋਂ ਮੋਗਾ ਰੈਲੀ ਲਈ ਰਵਾਨਾ ਹੋਣ ਸਮੇਂ ਦਿਖਾਈ ਦਿੰਦੇ ਹੋਏ। ਤਸਵੀਰਾਂ: ਕਰਨ
27-11-2026
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਮਨਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਗੱਠਜੋੜ ਕਰਕੇ ਪੰਜਾਬ ਦੇ ਖ਼ਜ਼ਾਨਿਆਂ ਨੂੰ ਲੁੱਟਣਾ ਚਾਹੁੰਦੇ ਹਨ, ਪ੍ਰੰਤੂ ਹੁਣ ਸਮਾਂ ਬਦਲ ਗਿਆ ਹੈ, ਪੰਜਾਬ ਦੇ ਲੋਕ ਇਨ੍ਹਾਂ ਦੀਆਂ ਲੂੰਬੜ ਚਾਲਾਂ ਨੂੰ ਸਮਝ ਚੁੱਕੇ ਹਨ ਤੇ ਉਹ ਇਨ੍ਹਾਂ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡ. ਲਖਵੀਰ ਸਿੰਘ ਰਾਏ ਨੇ ਸਰਹਿੰਦ ਤੋਂ ਮੋਗਾ ਰੈਲੀ ਵਿਖੇ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਮੋਗਾ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਇਸ ਰੈਲੀ ਵਿਚ ਸ਼ਮੂਲੀਅਤ ਕਰ ਰਹੇ ਹਨ। ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ 300 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਪੱਧਰ ’ਤੇ ਸਿਹਤ ਸੇਵਾਵਾਂ, ਔਰਤਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਵੱਖ-ਵੱਖ ਉਪਰਾਲੇ ਅਤੇ ਪਿੰਡਾਂ ਤੇ ਸ਼ਹਿਰਾਂ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਵਿਧਾਇਕ ਰਾਏ ਨੇ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਿਲ ਰਹੇ ਸਮਰਥਨ ਨਾਲ ਪੰਜਾਬ ਵਿਚ ਵਿਕਾਸ ਅਤੇ ਲੋਕ ਭਲਾਈ ਦੇ ਕਾਰਜ ਹੋਰ ਤੇਜ਼ੀ ਨਾਲ ਜਾਰੀ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ‘ਆਪ’ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਡੇਰਾ, ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਐਡਵੋਕੇਟ ਗੁਰਮੀਤ ਸਿੰਘ ਬਾਜਵਾ, ਇਸਤਰੀ ਵਿੰਗ ਦੀ ਪ੍ਰਧਾਨ ਰੀਨਾ ਰਾਣੀ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਆਦਿ ਸਮੇਤ ਇਲਾਕੇ ਦੇ ਪੰਚ, ਸਰਪੰਚ ਤੇ ਹੋਰ ਵਲੰਟੀਅਰ ਵੀ ਹਾਜ਼ਰ ਸਨ।