26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਵਿਸ਼ਵ ਸਿੱਖ ਯੂਨੀਵਰਸਿਟੀ ਵਿਖੇ ਸੰਵਿਧਾਨ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)-ਵਿਸ਼ਵ ਸਿੱਖ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ 26 ਨਵੰਬਰ ਨੂੰ ਭਾਰਤੀ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ। ਇਹ ਸਮਾਗਮ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਐੱਨ.

Ad Position 21
No active advertisement
ਅਜੀਤ ਡੈਸਕ 27-11-2026
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)-ਵਿਸ਼ਵ ਸਿੱਖ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ 26 ਨਵੰਬਰ ਨੂੰ ਭਾਰਤੀ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ। ਇਹ ਸਮਾਗਮ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਐੱਨ.ਐੱਸ.ਐੱਸ. ਯੂਨਿਟ ਅਤੇ ਸਿੱਖਿਆ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਕਰਵਾਇਆ ਗਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸੰਵਿਧਾਨਕ ਚੇਤਨਾ ਅਤੇ ਨਾਗਰਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਨਵਨੀਤ ਕੌਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਮਾਗਮ ਦੇ ਵਿਸ਼ੇ ‘ਪ੍ਰਸਤਾਵਨਾ ਨੂੰ ਜੀਵਨ ਵਿਚ ਉਤਾਰਨਾ: ਸੰਵਿਧਾਨਕ ਆਦਰਸ਼ਾਂ ਨੂੰ ਰੋਜ਼ਾਨਾ ਅਮਲ ਵਿਚ ਬਦਲਣਾ’ ਬਾਰੇ ਜਾਣੂ ਕਰਵਾਇਆ। ਡਾ. ਸਤਿਆਪਾਲ ਸਿੰਘ ਸਲੂਜਾ, ਮੁਖੀ ਅਤੇ ਡੀਨ, ਸਕੂਲ ਆਫ਼ ਲਾਅ ਨੇ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਮਾਣਯੋਗ ਜਸਟਿਸ ਰਾਜ ਸ਼ੇਖਰ ਅੱਤਰੀ, ਪ੍ਰਧਾਨ, ਰਾਜ ਖਪਤਕਾਰ ਵਿਵਾਦ ਨਿਵਾਰਣ ਕਮਿਸ਼ਨ, ਚੰਡੀਗੜ੍ਹ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਸ਼ਾਮਲ ਹੋਏ। ਸੀਨੀਅਰ ਐਡਵੋਕੇਟ ਅਮਰਜੀਤ ਸਿੰਘ ਧਰਨੀ, ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕਾਨੂੰਨੀ ਸੈੱਲ ਅਤੇ ਯੂਨੀਵਰਸਿਟੀ ਦੇ ਟਰੱਸਟੀ ਮੈਂਬਰ, ਅਤੇ ਐਡਵੋਕੇਟ ਗੁਰਪ੍ਰੀਤ ਸਿੰਘ ਚੱਠਾ, ਪ੍ਰਧਾਨ, ਜ਼ਿਲ੍ਹਾ ਬਾਰ ਐਸੋਸੀਏਸ਼ਨ, ਸੰਗਰੂਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਜਸਟਿਸ ਅੱਤਰੀ ਨੇ ਸੰਵਿਧਾਨ ਦੀ ਮਹੱਤਤਾ ਉਜਾਗਰ ਕਰਦਿਆਂ ਵਿਦਿਆਰਥੀਆਂ ਨੂੰ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਆਦਰਸ਼ਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੰਵਿਧਾਨਕ ਕਦਰਾਂ-ਕੀਮਤਾਂ ਸਿਰਫ਼ ਕਾਨੂੰਨੀ ਦਸਤਾਵੇਜ਼ਾਂ ਤੱਕ ਸੀਮਤ ਨਹੀਂ ਰਹਿਣੀਆਂ ਚਾਹੀਦੀਆਂ, ਸਗੋਂ ਹਰੇਕ ਨਾਗਰਿਕ ਦੇ ਆਚਰਨ ਅਤੇ ਸਮਾਜਿਕ ਜ਼ਿੰਮੇਵਾਰੀ ਵਿਚ ਵੀ ਝਲਕਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਫ਼ਰਜ਼ਾਂ ਪ੍ਰਤੀ ਵੀ ਸੁਚੇਤ ਰਹਿਣ ਦਾ ਸੱਦਾ ਦਿੱਤਾ। ਐਡਵੋਕੇਟ ਧਰਨੀ ਨੇ ਕਾਨੂੰਨ ਦੇ ਰਾਜ ਨੂੰ ਮਜ਼ਬੂਤ ਕਰਨ ਵਿੱਚ ਨੌਜਵਾਨ ਕਾਨੂੰਨਦਾਨਾਂ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ। ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਸੰਵਿਧਾਨਕ ਸਿਧਾਂਤਾਂ ਦੀ ਪਾਲਣਾ ਕਰਦਿਆਂ ਰਾਸ਼ਟਰ ਨਿਰਮਾਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਮੋਹਲੀਨ ਅਤੇ ਗੁਰਲੀਨ ਕੌਰ ਨੇ ਸੰਵਾਦਾਤਮਕ ਸੈਸ਼ਨਾਂ ਦਾ ਤਾਲਮੇਲ ਕੀਤਾ। ਸਿੱਖਿਆ ਵਿਭਾਗ ਵਲੋਂ ਸੰਵਿਧਾਨ ਦੀ ਪ੍ਰਸਤਾਵਨਾ ਦਾ ਸੰਕਲਪ, ਇਕ ਮਿੰਟ ਦੀ ਸੰਵਿਧਾਨ ਚੁਣੌਤੀ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਪ੍ਰਦਰਸ਼ਨੀ ਕਰਵਾਈ ਗਈ। ਡਾ. ਹਰਜੀਤ ਬਿਲਿੰਗ ਨੇ ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੱਤੀ, ਜਦਕਿ ਮਿਸ ਸਵਿਤਾ ਠਾਕੁਰ ਨੇ ਮੌਲਿਕ ਅਧਿਕਾਰਾਂ, ਮੌਲਿਕ ਫ਼ਰਜ਼ਾਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ।
Ad Position 22
No active advertisement
ਪਿਛਲੀ ਖ਼ਬਰ ਗ੍ਰੀਨਫੀਲਡਜ਼ ਸਕੂਲ ਦੇ ਵਿਦਿਆਰਥੀਆਂ ਨੇ 70 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਖੇਡਾਂ ਵਿਚ ਮੱਲਾਂ ਮਾਰੀਆਂ ਅਗਲੀ ਖ਼ਬਰ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਮੋਗਾ ਰੈਲੀ ਲਈ ਸੈਂਕੜੇ ਸਾਥੀਆਂ ਸਮੇਤ ਸਰਹਿੰਦ ਤੋਂ ਰਵਾਨਾ ਹੋਏ
Ad Position 24