26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਰਾਸ਼ਟਰੀ ਵਾਲਮੀਕਿ ਸਭਾ ਨੇ ਸੰਵਿਧਾਨ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਸੁਰਜੀਤ ਸਿੰਘ ਸਾਹੀ)-ਰਾਸ਼ਟਰੀ ਵਾਲਮੀਕਿ ਸਭਾ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸੰਵਿਧਾਨ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਭਾ ਦੇ ਚੇਅਰਮੈਨ ਕੁਲਦੀਪ ਸਿੰਘ ਸਹੋਤਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਵਿਚ ਸਭਾ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 27-11-2026
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਸੁਰਜੀਤ ਸਿੰਘ ਸਾਹੀ)-ਰਾਸ਼ਟਰੀ ਵਾਲਮੀਕਿ ਸਭਾ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸੰਵਿਧਾਨ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਭਾ ਦੇ ਚੇਅਰਮੈਨ ਕੁਲਦੀਪ ਸਿੰਘ ਸਹੋਤਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਵਿਚ ਸਭਾ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਦੇਸ਼ ਦੇ ਸੰਵਿਧਾਨ ਦੀ ਰਚਨਾ ਵਿਚ ਉਨ੍ਹਾਂ ਵਲੋਂ ਪਾਏ ਗਏ ਅਹਿਮ ਯੋਗਦਾਨ ਨੂੰ ਯਾਦ ਕੀਤਾ ਗਿਆ। ਸਮਾਗਮ ਦੌਰਾਨ ਬਾਬਾ ਸਾਹਿਬ ਦੇ ਵਿਚਾਰਾਂ, ਸਿੱਖਿਆਵਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਬਾਰੇ ਵੀ ਚਾਨਣਾ ਪਾਇਆ ਗਿਆ। ਇਸ ਮੌਕੇ ਕੁਲਦੀਪ ਸਿੰਘ ਸਹੋਤਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਦੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ, ਆਜ਼ਾਦੀ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਹੱਕ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਸੰਦੇਸ਼ ‘ਸਿੱਖਿਅਤ ਬਣੋ , ਸੰਘਰਸ਼ ਕਰੋ ਅਤੇ ਸੰਗਠਿਤ ਹੋਵੋ’ ਅੱਜ ਵੀ ਸਮਾਜ ਲਈ ਬਹੁਤ ਪ੍ਰੇਰਣਾਦਾਇਕ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਦੇ ਹੋਏ ਵੱਧ ਤੋਂ ਵੱਧ ਸਿੱਖਿਆ ਪ੍ਰਾਪਤ ਕਰਨ ਅਤੇ ਸੰਵਿਧਾਨਕ ਅਧਿਕਾਰਾਂ ਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਰਹਿਣ। ਉਨ੍ਹਾਂ ਕਿਹਾ ਕਿ ਸਮਾਜ ਵਿਚ ਸਮਾਨਤਾ, ਆਪਸੀ ਭਾਈਚਾਰਾ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਹਿੰਦ ਮੰਡਲ ਦੇ ਪ੍ਰਧਾਨ ਜਸਪਾਲ ਸਹੋਤਾ, ਬਸੀ ਪਠਾਣਾਂ ਮੰਡਲ ਦੇ ਪ੍ਰਧਾਨ ਓਮ ਗੌਤਮ, ਯੁਵਾ ਮੋਰਚਾ ਬਸੀ ਪਠਾਣਾਂ ਦੇ ਪ੍ਰਧਾਨ ਸੰਯਮ ਪਾਠਕ, ਕੁਲਦੀਪ ਸਿੰਘ ਸਿੱਧੂਪੁਰ, ਰਣਧੀਰ ਸਿੰਘ ਬਲਾੜੀ, ਰਜਿੰਦਰ ਸੋਢੀ, ਮਲਕੀਤ ਸਿੰਘ, ਦਲਵਾਰਾ ਸਿੰਘ ਰੈਲੀ, ਤਰਸੇਮ ਪੰਚ, ਮੋਖਾ ਸਿੰਘ, ਰਜਿੰਦਰ ਰਾਜੂ ਅਸ਼ੋਕ ਕੁਮਾਰ, ਗੁਰਮੁੱਖ ਸਿੰਘ ਸਰਹਿੰਦ, ਗੁਰਬਖਸ਼ ਸਿੰਘ ਖ਼ਾਨਪੁਰ, ਜਸਵਿੰਦਰ ਸਿੰਘ ਮਾਧੋਪੁਰ ਤੇ ਸੁਰਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੀਆਂਪੁਰ ਵਿਖੇ ਪੰਚਾਇਤੀ ਜ਼ਮੀਨ ਦੇ ਤਬਾਦਲੇ ਦਾ ਮਾਮਲਾ ਗਰਮਾਇਆ ਅਗਲੀ ਖ਼ਬਰ ਪੰਜਾਬ ਵਿਚ ਨਸ਼ਿਆਂ ਦੇ ਵਧਦੇ ਕਾਰੋਬਾਰ ਲਈ ‘ਆਪ’ ਤੇ ਭਾਜਪਾ ਸਰਕਾਰਾਂ ਜ਼ਿੰਮੇਵਾਰ-ਰਣਦੀਪ ਸਿੰਘ ਨਾਭਾ
Ad Position 24