26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੁਰਜੀਤ ਸਿੰਘ ਸਾਹੀ ਰਾਈਸ ਮਿੱਲਰਜ਼ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਚੁਣੇ

ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)-ਰਾਈਸ ਮਿੱਲਰਜ਼ ਐਸੋਸੀਏਸ਼ਨ ਸਰਹਿੰਦ ਦੀ ਇਕ ਅਹਿਮ ਮੀਟਿੰਗ ਅੱਜ ਹਰਮਨ ਰਾਈਸ ਮਿੱਲ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸਰਬਸੰਮਤੀ ਨਾਲ ਸੁਰਜੀਤ ਸਿੰਘ ਸਾਹੀ ਨੂੰ ਰਾਈਸ ਮਿੱਲਰਜ਼ ਐਸੋਸੀਏਸ਼ਨ ਸਰਹਿੰਦ ਦਾ ਨਵਾਂ ਪ੍ਰਧਾਨ ਚੁਣਿਆ ਗਿਆ।

Ad Position 21
No active advertisement
ਅਜੀਤ ਡੈਸਕ 27-11-2026
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)-ਰਾਈਸ ਮਿੱਲਰਜ਼ ਐਸੋਸੀਏਸ਼ਨ ਸਰਹਿੰਦ ਦੀ ਇਕ ਅਹਿਮ ਮੀਟਿੰਗ ਅੱਜ ਹਰਮਨ ਰਾਈਸ ਮਿੱਲ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸਰਬਸੰਮਤੀ ਨਾਲ ਸੁਰਜੀਤ ਸਿੰਘ ਸਾਹੀ ਨੂੰ ਰਾਈਸ ਮਿੱਲਰਜ਼ ਐਸੋਸੀਏਸ਼ਨ ਸਰਹਿੰਦ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਕੁਲਦੀਪ ਸਿੰਘ ਸੌਂਢਾ ਨੂੰ ਚੇਅਰਮੈਨ, ਅੰਸ਼ੁਲ ਵਰਮਾ ਨੂੰ ਜਨਰਲ ਸਕੱਤਰ ਤੇ ਰਾਜਨ ਧਮੀਜਾ ਨੂੰ ਖ਼ਜ਼ਾਨਚੀ ਬਣਾਇਆ ਗਿਆ। ਇਸ ਮੌਕੇ ਜ਼ਿਲ੍ਹਾ ਰਾਈਸ ਮਿੱਲਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਨੇ ਨਵੇਂ ਚੁਣੇ ਗਏ ਪ੍ਰਧਾਨ ਸੁਰਜੀਤ ਸਿੰਘ ਸਾਹੀ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਅਗਵਾਈ ਹੇਠ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਆਪਣੇ ਸੰਬੋਧਨ ’ਚ ਨਵੇਂ ਚੁਣੇ ਗਏ ਪ੍ਰਧਾਨ ਸੁਰਜੀਤ ਸਿੰਘ ਸਾਹੀ ਨੇ ਸਮੂਹ ਮਿੱਲਰਾਂ ਦਾ ਆਪਣੇ ’ਤੇ ਵਿਸ਼ਵਾਸ ਪ੍ਰਗਟ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਮਿੱਲਰ ਭਾਈਚਾਰੇ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਰਹਿਣਗੇ ਅਤੇ ਹਰ ਮਿੱਲਰ ਦੀ ਆਵਾਜ਼ ਸਰਕਾਰ ਤੱਕ ਪਹੁੰਚਾਈ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਗੋਦਾਮਾਂ ’ਚ ਨਵੇਂ ਚੌਲਾਂ ਲਈ ਕੋਈ ਜਗ੍ਹਾ ਨਹੀਂ ਬਚੀ, ਗੋਦਾਮ ਨੱਕੋ-ਨੱਕ ਭਰੇ ਹੋਏ ਹਨ। ਜਿਸ ਕਾਰਨ ਕਾਰਨ ਝੋਨੇ ਦੀ ਛੜਾਈ ਦਾ ਕੰਮ ਬੰਦ ਹੋ ਗਿਆ ਹੈ, ਸ਼ੈਲਰ ਬੰਦ ਪਏ ਹਨ ਅਤੇ ਮਜ਼ਦੂਰ ਵਿਹਲੇ ਬੈਠੇ ਹਨ, ਜਿਸ ਨਾਲ ਮਿੱਲਰਾਂ ਦੇ ਨਾਲ-ਨਾਲ ਮਜ਼ਦੂਰਾਂ ਦਾ ਵੀ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪਹਿਲ ਦੇ ਆਧਾਰ ’ਤੇ ਚੌਲਾਂ ਦੀ ਨਿਕਾਸੀ ਲਈ ਰੇਲਵੇ ਦੀਆਂ ਸਪੈਸ਼ਲਾਂ ਦਿੱਤੀਆਂ ਜਾਣ, ਤਾਂ ਜੋ ਗੋਦਾਮ ਖ਼ਾਲੀ ਹੋ ਸਕਣ ਅਤੇ ਛੜਾਈ ਦਾ ਕੰਮ ਮੁੜ ਸ਼ੁਰੂ ਹੋ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਤੋਂ ਇਲਾਵਾ ਵਿਨੋਦ ਗੁਪਤਾ, ਸਤੀਸ਼ ਮੱਖਣ, ਪ੍ਰਿਤਪਾਲ ਸਿੰਘ ਢੀਂਡਸਾ, ਕੁਲਦੀਪ ਸਿੰਘ ਸੋਂਢਾ ਅੰਸ਼ੁਲ ਵਰਮਾ, ਰਾਜ਼ਨ ਧਮੀਜਾ, ਦਲਵਾਰਾ ਸਿੰਘ ਰੰਧਾਵਾ, ਗੁਰਮੀਤ ਸਿੰਘ ਵਾਲੀਆ, ਸਰਬਜੀਤ ਸਿੰਘ ਪੰਮਾਂ, ਬਲਜੀਤ ਸਿੰਘ ਬੈਂਸ, ਰਾਜਵੀਰ ਸਿੰਘ ਭੰਗੂ, ਗੁਰਪ੍ਰੀਤ ਸਿੰਘ ਬੈਂਸ, ਸੰਜੇ ਗੁਪਤਾ, ਗੁਰਪ੍ਰੀਤ ਸਿੰਘ ਸੌਂਢਾ, ਰਾਜੂ ਸੈਣੀ, ਅਮਿ੍ਰੰਤਪਾਲ ਸਿੰਘ ਮਟੋਰੜਾ, ਸੰਜੀਵ ਜਿੰਦਲ, ਨਪਿੰਦਰ ਨਿੱਪੀ, ਪ੍ਰਿਤਪਾਲ ਸਿੰਘ ਢੀਂਡਸਾ, ਸੁਧੀਰ ਅਰੌੜਾ, ਗੱਗੂ ਬਿੱਥਰ, ਦੇਵਰਾਜ, ਅਮਿੱਤ ਮੁਕਰ, ਇੰਦਰਜੀਤ ਸਿੰਘ ਧਨੋਆ, ਹਰਿੰਦਰ ਸਿੰਘ, ਵਿਜੇ ਵਰਮਾ, ਸਪਨਦੀਪ ਸਿੰਘ, ਅਸ਼ੋਕ ਕੁਮਾਰ ਬਲਾੜ੍ਹੀ, ਅਮ੍ਰਿੰਤ ਸਿੰਘ ਪ੍ਰੀਤਮ ਰਾਇਸ ਮਿਲ, ਰਾਣਾ ਮੰਡੇਰ, ਸਿੱਧੂ ਰਾਇਸ ਮਿੱਲ, ਸੰਜੀਵ ਕਪੂਰ, ਅਨੁਜ ਕਾਂਸਲ ਤੇ ਗੈਵਿਸ਼ ਜਿੰਦਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਅਰੀ ਕਿਸਾਨਾਂ ਨੇ ਮੁੱਖ ਮੰਤਰੀ ਦੇ ਨਾਂਅ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਸੰਵਿਧਾਨ ਦਿਵਸ ਮੌਕੇ ਪੁਰਾਣੀ ਪੈਨਸ਼ਨ ਦੀ ਮੰਗ ਕਰਦੇ ਮੁਲਾਜ਼ਮਾਂ ਨੂੰ ਪੁਲਿਸ ਨੇ ਘਰਾਂ ਵਿਚ ਹੀ ਕੀਤਾ ਨਜ਼ਰਬੰਦ
Ad Position 24