ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿਤਾਂ ਲਈ ਅਹਿਮ ਸਾਬਤ ਹੋਵੇਗਾ-ਰਜਿੰਦਰ ਸਿੰਘ ਭਾਂਬਰੀ ਤੇ ਅਵਤਾਰ ਸਿੰਘ ਭਾਂਬਰੀ
ਖਮਾਣੋਂ, 26 ਨਵੰਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਜਿੰਦਰ ਸਿੰਘ ਭਾਂਬਰੀ ਅਤੇ ਅਵਤਾਰ ਸਿੰਘ ਭਾਂਬਰੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਣ ਵਾਲੇ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਦੋਵਾਂ ਪਾਰਟੀਆਂ ਦਾ ਆਪਸੀ ਤਾਲਮੇਲ ਸੂਬੇ ਦੇ ਵਿਕਾਸ ਅਤੇ ਲੋਕਾਂ ਦੇ ਹਿਤਾਂ ਲਈ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪਹਿਲਾਂ ਵੀ ਲੰਮਾ ਸਮਾਂ ਸਿਆਸੀ ਗੱਠਜੋੜ ਰਿਹਾ ਹੈ ਅਤੇ ਦੋਵਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਦੀ ਸਿਆਸਤ ਵਿੱਚ ਆਪਣੀ ਭੂਮਿਕਾ ਨਿਭਾਈ ਹੈ।
ਅ
ਅਕਾਲੀ ਆਗੂ ਰਾਜਿੰਦਰ ਸਿੰਘ ਭਾਂਬਰੀ ਅਤੇ ਅਵਤਾਰ ਸਿੰਘ ਭਾਂਬਰੀ ਜਾਣਕਾਰੀ ਦਿੰਦੇ ਹੋਏ। ਤਸਵੀਰ ਜੋਗਿੰਦਰ ਪਾਲ
27-11-2026
ਖਮਾਣੋਂ, 26 ਨਵੰਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਜਿੰਦਰ ਸਿੰਘ ਭਾਂਬਰੀ ਅਤੇ ਅਵਤਾਰ ਸਿੰਘ ਭਾਂਬਰੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਣ ਵਾਲੇ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਦੋਵਾਂ ਪਾਰਟੀਆਂ ਦਾ ਆਪਸੀ ਤਾਲਮੇਲ ਸੂਬੇ ਦੇ ਵਿਕਾਸ ਅਤੇ ਲੋਕਾਂ ਦੇ ਹਿਤਾਂ ਲਈ ਅਹਿਮ ਭੂਮਿਕਾ ਨਿਭਾਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪਹਿਲਾਂ ਵੀ ਲੰਮਾ ਸਮਾਂ ਸਿਆਸੀ ਗੱਠਜੋੜ ਰਿਹਾ ਹੈ ਅਤੇ ਦੋਵਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਦੀ ਸਿਆਸਤ ਵਿੱਚ ਆਪਣੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਨੂੰ ਕਈ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਵਿੱਚ ਨਸ਼ਿਆਂ ਦਾ ਵਧਦਾ ਰੁਝਾਨ, ਗੈਂਗਸਟਰ ਵਾਦ, ਬੇਰੁਜ਼ਗਾਰੀ ਅਤੇ ਕਿਸਾਨਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਪ੍ਰਮੁੱਖ ਹਨ। ਉਨ੍ਹਾਂ ਆਖਿਆ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਆਪਸੀ ਸਹਿਮਤੀ ਅਤੇ ਸੂਝ-ਬੂਝ ਨਾਲ ਲੋਕ ਹਿਤਾਂ ਨੂੰ ਮੁੱਖ ਰੱਖ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਸਾਰਥਿਕ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਸਬੰਧੀ ਹੋਣ ਵਾਲੇ ਫ਼ੈਸਲਿਆਂ ਵਿਚ ਵਰਕਰਾਂ ਦੀਆਂ ਭਾਵਨਾਵਾਂ ਅਤੇ ਪੰਜਾਬ ਦੇ ਹਿਤਾਂ ਨੂੰ ਵੀ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।