27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੇਂਟ ਫ਼ਰੀਦ ਪਬਲਿਕ ਸਕੂਲ ਦੀ ਇਤਿਹਾਸਕ ਪ੍ਰਾਪਤੀ ਖੇਡਾਂ ਦੇ ਖੇਤਰ ਵਿਚ ਉੱਤਰੀ ਭਾਰਤ ਦੇ ਚੋਟੀ ਦੇ 50 ਸਕੂਲਾਂ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਰਚਿਆ ਇਤਿਹਾਸ

ਮੰਡੀ ਗੋਬਿੰਦਗੜ੍ਹ, 27 ਨਵੰਬਰ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉੱਤਰੀ ਭਾਰਤ ਦੇ ਚੋਟੀ ਦੇ 50 ਸਕੂਲਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ, ਪੰਜਾਬ ਅਤੇ ਸਮੁੱਚੇ ਇਲਾਕੇ ਦਾ ਮਾਣ ਵਧਾਇਆ ਹੈ। ਇਸ ਮਾਣਮੱਤੀ ਪ੍ਰਾਪਤੀ ਲਈ ਸਕੂਲ ਦੇ ਪ੍ਰਿੰਸੀਪਲ ਵਰਿੰਦਰਜੀਤ ਸਿੰਘ ਨੂੰ ਵੱਕਾਰੀ ਐਫ.

Ad Position 21
No active advertisement
ਪ੍ਰਾਈਡ ਆਫ਼ ਇੰਡੀਆ–ਸਪੋਰਟਸ ਅਚੀਵਮੈਂਟ ਐਵਾਰਡ ਨਾਲ ਖ਼ੁਸ਼ੀ ਜ਼ਾਹਿਰ ਕਰਦੇ ਪ੍ਰਿੰਸੀਪਲ ਵਰਿੰਦਰਜੀਤ ਸਿੰਘ। ਅਜੀਤ ਤਸਵੀਰ 28-11-2026
ਮੰਡੀ ਗੋਬਿੰਦਗੜ੍ਹ, 27 ਨਵੰਬਰ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉੱਤਰੀ ਭਾਰਤ ਦੇ ਚੋਟੀ ਦੇ 50 ਸਕੂਲਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ, ਪੰਜਾਬ ਅਤੇ ਸਮੁੱਚੇ ਇਲਾਕੇ ਦਾ ਮਾਣ ਵਧਾਇਆ ਹੈ। ਇਸ ਮਾਣਮੱਤੀ ਪ੍ਰਾਪਤੀ ਲਈ ਸਕੂਲ ਦੇ ਪ੍ਰਿੰਸੀਪਲ ਵਰਿੰਦਰਜੀਤ ਸਿੰਘ ਨੂੰ ਵੱਕਾਰੀ ਐਫ.ਏ.ਪੀ ਐਵਾਰਡਜ਼ ਦੇ ਤਹਿਤ ‘ਪ੍ਰਾਈਡ ਆਫ਼ ਇੰਡੀਆ–ਸਪੋਰਟਸ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੀਆਂ ਖੇਡ ਪ੍ਰਾਪਤੀਆਂ ਇਸ ਦੀ ਸ਼ਾਨਦਾਰ ਖੇਡ ਸੰਸਕ੍ਰਿਤੀ ਅਤੇ ਨਿਰੰਤਰ ਯਤਨਾਂ ਦਾ ਪ੍ਰਤੱਖ ਪ੍ਰਮਾਣ ਹਨ। ਰਾਜ ਪੱਧਰੀ ਮੁਕਾਬਲਿਆਂ ਵਿਚ ਸਕੂਲ ਦੇ 133 ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 49 ਵਿਦਿਆਰਥੀਆਂ ਨੇ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੌਮੀ ਪੱਧਰ ’ਤੇ 10 ਖਿਡਾਰੀਆਂ ਨੇ ਸਕੂਲ ਦੀ ਨੁਮਾਇੰਦਗੀ ਕੀਤੀ, ਜਿਨ੍ਹਾਂ ਵਿਚੋਂ 7 ਖਿਡਾਰੀਆਂ ਨੇ ਕੌਮੀ ਪੱਧਰ ’ਤੇ ਤਗਮੇ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਦੇ ਸਨਮਾਨ ਵਜੋਂ 25 ਵਿਦਿਆਰਥੀਆਂ ਨੂੰ ਐੱਫ.ਏ.ਪੀ ਐਵਾਰਡਜ਼ 2026 ਨਾਲ ਸਨਮਾਨਿਤ ਕੀਤਾ ਗਿਆ। ਇਹ ਇਤਿਹਾਸਕ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਖੇਡ ਭਾਵਨਾ ਦੇ ਨਾਲ-ਨਾਲ ਕੋਚਾਂ ਦੇ ਅਣਥੱਕ ਯਤਨਾਂ ਦਾ ਨਤੀਜਾ ਹੈ। ਸਕੂਲ ਪ੍ਰਬੰਧਕ ਕਮੇਟੀ ਨੇ ਸਾਰੇ ਤਗਮਾ ਜੇਤੂ ਖਿਡਾਰੀਆਂ, ਕੋਚਾਂ ਅਤੇ ਖੇਡ ਵਿਭਾਗ ਦੇ ਸਮੂਹ ਮੈਂਬਰਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਦੇ ਨਾਲ ਹੀ ਸਕੂਲ ਪ੍ਰਿੰਸੀਪਲ ਵਰਿੰਦਰਜੀਤ ਸਿੰਘ ਦੀ ਅਗਵਾਈ ਅਤੇ ਸੁਚੱਜੇ ਮਾਰਗ ਦਰਸ਼ਨ ਦੀ ਵੀ ਭਰਪੂਰ ਸ਼ਲਾਘਾ ਕੀਤੀ। ਸੇਂਟ ਫ਼ਰੀਦ ਪਬਲਿਕ ਸਕੂਲ ਲਗਾਤਾਰ ਖੇਡਾਂ ਦੇ ਖੇਤਰ ਵਿਚ ਨਵੇਂ ਕੀਰਤੀਮਾਨ ਸਥਾਪਿਤ ਕਰ ਰਿਹਾ ਹੈ ਅਤੇ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਪੰਜਾਬ ਦਾ ਮਾਣ ਵਧਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਭਾਈਚਾਰਕ ਸਾਂਝ ਦੀਆਂ ਤੰਦਾਂ-ਦਰਬਾਰਾ ਸਿੰਘ ਗੁਰੂ ਅਗਲੀ ਖ਼ਬਰ ਪੱਤਰਕਾਰਾਂ ਦੀ ਆਵਾਜ਼ ਦਬਾ ਕੇ ਸਰਕਾਰ ਆਪਣੀਆਂ ਨਾਕਾਮੀਆਂ ਨਹੀਂ ਲੁਕਾ ਸਕਦੀ-ਚੀਮਾ
Ad Position 24