27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਗੱਠਜੋੜ ਭਾਈਚਾਰਕ ਸਾਂਝ ਦੀਆਂ ਤੰਦਾਂ-ਦਰਬਾਰਾ ਸਿੰਘ ਗੁਰੂ

ਖਮਾਣੋਂ, 26 ਨਵੰਬਰ (ਮਨਮੋਹਣ ਸਿੰਘ ਕਲੇਰ)-ਅਕਾਲੀ-ਭਾਜਪਾ ਗੱਠਜੋੜ ਸਿਰਫ਼ ਸਿਆਸੀ ਨਾ ਹੋ ਕੇ ਸਗੋਂ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਹਨ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਅੱਜ ਬਲਾਕ ਖਮਾਣੋਂ ਦੇ ਵੱਖ-ਵੱਖ ਪਿੰਡਾਂ ਜਿਨ੍ਹਾਂ ਵਿਚ ਰਾਣਵਾਂ, ਮਨਸੂਰਪੁਰ , ਬਾਠਾਂ, ਮਨੈਲਾ ਆਦਿ ’ਚ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਨ ਮੌਕੇ ਆਪਣੇ ਸੰਬੋਧਨ ਵਿਚ ਕਹੇ।

Ad Position 21
No active advertisement
ਅਜੀਤ ਡੈਸਕ 28-11-2026
ਖਮਾਣੋਂ, 26 ਨਵੰਬਰ (ਮਨਮੋਹਣ ਸਿੰਘ ਕਲੇਰ)-ਅਕਾਲੀ-ਭਾਜਪਾ ਗੱਠਜੋੜ ਸਿਰਫ਼ ਸਿਆਸੀ ਨਾ ਹੋ ਕੇ ਸਗੋਂ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਹਨ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਅੱਜ ਬਲਾਕ ਖਮਾਣੋਂ ਦੇ ਵੱਖ-ਵੱਖ ਪਿੰਡਾਂ ਜਿਨ੍ਹਾਂ ਵਿਚ ਰਾਣਵਾਂ, ਮਨਸੂਰਪੁਰ , ਬਾਠਾਂ, ਮਨੈਲਾ ਆਦਿ ’ਚ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਨ ਮੌਕੇ ਆਪਣੇ ਸੰਬੋਧਨ ਵਿਚ ਕਹੇ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਪੰਜਾਬ ਵਾਸੀਆਂ ਨੂੰ ਪਿਛਲੇ ਸਮੇਂ ਵਿਚ ਵੀ ਆਪਣੀਆਂ ਸਰਕਾਰਾਂ ਵੇਲੇ ਜਿੱਥੇ ਸੂਬੇ ਨੂੰ ਤਰੱਕੀਆਂ ਵੱਲ ਲੈ ਕੇ ਗਿਆ ਹੈ, ਉੱਥੇ ਹੀ ਸਰਕਾਰ ਹੋਣ ਵੇਲੇ ਹਿੰਦੂ ਸਿੱਖ ਭਾਈਚਾਰਕ ਸਾਂਝ ਹੋਰ ਵਧੇਰੇ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਫਰੋਲਦਿਆਂ ਦੇਖਿਆ ਜਾਵੇ, ਇਸ ਗੱਠਜੋੜ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਦੇ ਵੀ ਅਜਿਹੇ ਭਾਈਚਾਰਕ ਸਾਂਝ ਨੂੰ ਕੋਈ ਖ਼ਤਰਾ ਮਹਿਸੂਸ ਨਹੀਂ ਹੋਇਆ। ਜਿਸ ਕਰਕੇ ਹਿੰਦੂ ਵਰਗ ਨੇ ਆਪਣਾ ਵਪਾਰ ਬੇਝਿਜਕ ਕਿਸੇ ਡਰ ਭੈਅ ਤੋਂ ਅੱਗੇ ਵਧਾਇਆ ਅਤੇ ਸੂਬੇ ਦੀ ਤਰੱਕੀ ਵਿਚ ਬਣਦਾ ਆਪਣਾ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਅਜਿਹਾ ਮਾਹੌਲ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਹੋਈ ਹੈ, ਜਿਸ ਦੇ ਚੱਲਦੇ ਦਿਨ ਦਿਹਾੜੇ ਗੋਲੀਬਾਰੀ, ਗੈਂਗਸਟਰ ਆਦਿ ਦੇ ਸਾਏ ਹੇਠ ਪੰਜਾਬ ਵਾਸੀ ਜੀਅ ਰਹੇ ਹਨ। ਇਸ ਲਈ ਪੰਜਾਬ ਵਾਸੀਆਂ ਨੇ ਹੁਣ ਮਨ ਬਣਾਉਂਦੇ ਹੋਏ ਉਕਤ ਗੱਠਜੋੜ ਦੀ ਸਰਕਾਰ ਬਣਾਉਣ ਦਾ ਪ੍ਰਣ ਕਰ ਲਿਆ ਹੈ, ਜਿਨ੍ਹਾਂ ਆਉਣ ਵਾਲੇ ਸਮੇਂ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਇਸ ਗੱਠਜੋੜ ਨੂੰ ਵੱਡੀ ਗਿਣਤੀ ਵਿਚ ਬਹੁਮਤ ਨਾਲ ਜਿਤਾ ਕੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਾ ਕੇ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲੈ ਕੇ ਆਉਣ ਲਈ ਉਤਾਵਲੇ ਹਨ। ਇਸ ਮੌਕੇ ਪਿੰਡ ਬਾਠਾਂ ਵਿਖੇ ਨਿਰਭੈ ਸਿੰਘ, ਦਰਸ਼ਨ ਸਿੰਘ, ਰਸ਼ਪਾਲ ਸਿੰਘ, ਹਰਵੀਰ ਸਿੰਘ, ਬਲਜਿੰਦਰ ਸਿੰਘ, ਮੇਜਰ ਸਿੰਘ, ਗੁਰਮੁਖ ਸਿੰਘ, ਅਵਤਾਰ ਸਿੰਘ, ਪਿੰਡ ਮਨਸੂਰਪੁਰ ਵਿਖੇ ਸੁਖਦੇਵ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਜੀਤੂ, ਜਸਵਿੰਦਰ ਸਿੰਘ, ਸ਼ਿੰਗਾਰਾ ਸਿੰਘ, ਸੌਦਾਗਰ ਸਿੰਘ, ਨਿਰਮਲ ਸਿੰਘ, ਪ੍ਰੇਮ ਸਿੰਘ, ਮੰਗਾ ਸਿੰਘ, ਦਵਿੰਦਰ ਸਿੰਘ, ਸੋਨੀ, ਚਰਨਜੀਤ ਸਿੰਘ, ਸੁਰਜੀਤ ਸਿੰਘ, ਪਰਮਿੰਦਰ ਸਿੰਘ, ਪਿੰਡ ਮਨੈਲਾ ਵਿਖੇ ਹਰਬੰਸ ਸਿੰਘ ਧਾਰਨੀ ਸਾਬਕਾ ਡਿਪਟੀ ਡਾਇਰੈਕਟਰ ,ਹਰਦੀਪ ਸਿੰਘ ਸਾਬਕਾ ਸੰਮਤੀ ਮੈਂਬਰ, ਭਾਗ ਸਿੰਘ ਪੰਚ, ਕੁਲਦੀਪ ਸਿੰਘ, ਜਿੰਦਰ ਸਿੰਘ, ਕਮਲਜੀਤ ਸਿੰਘ ਰਾਜੂ, ਤਰਸੇਮ ਸਿੰਘ ਸੀ.ਟੀ.ਯੂ, ਬਿੱਟੂ ਫੋਰਮੈਨ, ਪਰਮਿੰਦਰ ਸਿੰਘ, ਰਾਮ ਸਿੰਘ, ਪਿੰਡ ਰਾਣਵਾਂ ਵਿਖੇ ਤਰਲੋਚਨ ਸਿੰਘ, ਜਸਵੀਰ ਸਿੰਘ, ਬਲਿਹਾਰ ਸਿੰਘ, ਦਵਿੰਦਰ ਪਾਲ ਸਿੰਘ, ਮੋਹਨਪ੍ਰੀਤ ਸਿੰਘ, ਬਚਿੱਤਰ ਸਿੰਘ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ, ਸਿਮਰਨਜੀਤ ਸਿੰਘ, ਪਰਮਜੀਤ ਸਿੰਘ, ਅਮਨਪ੍ਰੀਤ ਸਿੰਘ ਤੋਂ ਇਲਾਵਾ ਸਰਕਲ ਜਥੇਦਾਰ ਕੁਲਵਿੰਦਰ ਸਿੰਘ ਬਿਲਾਸਪੁਰ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਦੀ ਇਤਿਹਾਸਕ ਪ੍ਰਾਪਤੀ ਖੇਡਾਂ ਦੇ ਖੇਤਰ ਵਿਚ ਉੱਤਰੀ ਭਾਰਤ ਦੇ ਚੋਟੀ ਦੇ 50 ਸਕੂਲਾਂ ਵਿਚੋਂ ਪਹਿ...
Ad Position 24