27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਬਲਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰਨ ਪਟਿਆਲਾ ਦੇ ਲਗਪਗ 130 ਵਿਦਿਆਰਥੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਰਕ ਜਲੰਧਰ ਦੇ ਲਗਪਗ 100 ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਸਤਫ਼ਾਬਾਦ ਫ਼ਤਹਿਗੜ੍ਹ ਸਾਹਿਬ ਦੇ ਲਗਪਗ 40 ਵਿਦਿਆਰਥੀਆਂ ਵਲੋਂ ਨੈਸ਼ਨਲ ਸਕਿੱਲ ਕੁਆਲੀਫ਼ਿਕੇਸ਼ਨ ਫ਼ਰੇਮਵਰਕ ਸਕੀਮ ਅਧੀਨ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਆਈ.

Ad Position 21
No active advertisement
ਪਟਿਆਲਾ, ਜਲੰਧਰ ਅਤੇ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਮਾਤਾ ਗੁਜਰੀ ਕਾਲਜ ਦੇ ਵਿੱਦਿਅਕ ਦੌਰੇ ਦੌਰਾਨ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 28-11-2026
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਬਲਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰਨ ਪਟਿਆਲਾ ਦੇ ਲਗਪਗ 130 ਵਿਦਿਆਰਥੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਰਕ ਜਲੰਧਰ ਦੇ ਲਗਪਗ 100 ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਸਤਫ਼ਾਬਾਦ ਫ਼ਤਹਿਗੜ੍ਹ ਸਾਹਿਬ ਦੇ ਲਗਪਗ 40 ਵਿਦਿਆਰਥੀਆਂ ਵਲੋਂ ਨੈਸ਼ਨਲ ਸਕਿੱਲ ਕੁਆਲੀਫ਼ਿਕੇਸ਼ਨ ਫ਼ਰੇਮਵਰਕ ਸਕੀਮ ਅਧੀਨ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਆਈ.ਟੀ. ਸਹੂਲਤਾਂ, ਖੇਤੀਬਾੜੀ ਸਹੂਲਤਾਂ, ਖੇਡ ਸਹੂਲਤਾਂ, ਲਾਇਬ੍ਰੇਰੀ ਸਹੂਲਤਾਂ, ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰਨ ਪਟਿਆਲਾ ਦੇ ਪ੍ਰਿੰਸੀਪਲ ਮਨਮੋਹਨ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਰਕ ਜਲੰਧਰ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਸਤਫਾਬਾਦ ਫ਼ਤਹਿਗੜ੍ਹ ਸਾਹਿਬ ਦੇ ਪ੍ਰਿੰਸੀਪਲ ਕਰਮਜੀਤ ਸਿੰਘ ਨੇ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਆਈ.ਟੀ. ਖੇਤਰ, ਖੇਤੀਬਾੜੀ, ਖੇਡਾਂ ਅਤੇ ਕਾਲਜ ਲਾਇਬਰੇਰੀ ਵਿਚ ਉਪਲਬਧ ਆਧੁਨਿਕ ਸਹੂਲਤਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਚੇਰੀ ਸਿੱਖਿਆ ਦੇ ਵੱਖ-ਵੱਖ ਮੌਕਿਆਂ ਬਾਰੇ ਦਿੱਤੀ ਗਈ ਜਾਣਕਾਰੀ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕਾਲਜ ਦਾ ਸਟਾਫ਼ ਸਮੇਂ-ਸਮੇਂ ’ਤੇ ਸਕੂਲੀ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ ਵੱਖ-ਵੱਖ ਮੌਕਿਆਂ ਅਤੇ ਕਰੀਅਰ ਵਿਕਲਪਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਰਹਿੰਦਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰਨ ਪਟਿਆਲਾ ਦੇ ਅਧਿਆਪਕਾਂ ਪੂਨਮ ਟੋਰ ਤੇ ਰਮਨਦੀਪ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਰਕ ਜਲੰਧਰ ਦੇ ਅਧਿਆਪਕਾਂ ਨੀਲਮ ਕੁਮਾਰੀ, ਪਰਮਜੀਤ ਕੌਰ, ਰਮਨ ਵਰਮਾ ਤੇ ਜਗੀਰ ਚੰਦ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਸਤਫਾਬਾਦ ਫ਼ਤਹਿਗੜ੍ਹ ਸਾਹਿਬ ਦੇ ਅਧਿਆਪਕਾਂ ਮਨਪ੍ਰੀਤ ਕੌਰ ਅਤੇ ਜਸਵੀਰ ਕੌਰ ਨੇ ਕਾਲਜ ਦੇ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਪਰੋਕਤ ਸਕੂਲਾਂ ਦੇ ਸਭ ਅਧਿਆਪਕਾਂ ਨੇ ਦੱਸਿਆ ਕਿ ਇਹ ਦੌਰਾ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਅਤੇ ਯਾਦਗਾਰ ਅਨੁਭਵ ਸਾਬਤ ਹੋਇਆ, ਕਿਉਂਕਿ ਕਾਲਜ ਵਲੋਂ ਵਿਦਿਆਰਥੀਆਂ ਨੂੰ ਆਧੁਨਿਕ ਕੰਪਿਊਟਰਾਂ ਨਾਲ ਲੈਸ ਲੈਬਾਰਟਰੀਆਂ ਅਤੇ ਆਈ.ਟੀ. ਸਹੂਲਤਾਂ ਬਾਰੇ ਵਡਮੁੱਲੀ ਜਾਣਕਾਰੀ ਦੇਣ ਦੇ ਨਾਲ-ਨਾਲ ਕਾਲਜ ਲਾਇਬ੍ਰੇਰੀ ਵਿਚ ਉਪਲਬਧ ਵੱਖ-ਵੱਖ ਪੁਸਤਕਾਂ, ਸਿੱਖਿਆ ਸਮਗਰੀ ਅਤੇ ਹੋਰ ਸਰੋਤਾਂ ਸਬੰਧੀ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਕਾਲਜ ਦੇ ਖੇਤੀਬਾੜੀ ਵਿਭਾਗ ਦੀ ਪ੍ਰਯੋਗਸ਼ਾਲਾ ਵਿਚ ਉਪਲਬਧ ਆਧੁਨਿਕ ਸਹੂਲਤਾਂ, ਵੱਖ-ਵੱਖ ਸੰਦਾਂ ਅਤੇ ਪ੍ਰਯੋਗਾਤਮਿਕ ਕਾਰਜ-ਪ੍ਰਣਾਲੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਅਤੇ ਨਾਲ ਹੀ ਕਾਲਜ ਵਿਖੇ ਉਪਲਬਧ ਮਿਆਰੀ ਖੇਡ ਸਹੂਲਤਾਂ ਨਾਲ ਲੈਸ ਖੇਡ ਮੈਦਾਨਾਂ, ਕੋਚਿੰਗ ਅਤੇ ਹੋਰ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਵਿਦਿਆਰਥੀਆਂ ਨੂੰ ਕਿੱਤਾਮੁਖੀ ਸਿੱਖਿਆ ਅਤੇ ਰੁਜ਼ਗਾਰ ਯੋਗਤਾ ਸਬੰਧੀ ਲੋੜੀਂਦੇ ਹੁਨਰਾਂ ਦੇ ਵਿਕਾਸ ਦੀ ਮਹੱਤਤਾ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਰੋਪੜ ਜ਼ੋਨ ਦੇ ਸਾਲਾਨਾ ਗੁਰਮਤਿ ਮੁਕਾਬਲੇ ਕਰਵਾਏ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਭਾਈਚਾਰਕ ਸਾਂਝ ਦੀਆਂ ਤੰਦਾਂ-ਦਰਬਾਰਾ ਸਿੰਘ ਗੁਰੂ
Ad Position 24