ਬਲਾਕ ਪ੍ਰਧਾਨ ਹਰਜੀਤ ਸਿੰਘ ਡਡਿਆਣਾ ਨੇ ਡੀ.ਐਸ.ਪੀ. ਰੁਪਿੰਦਰ ਕੌਰ ਬਾਜਵਾ ਦਾ ਕੀਤਾ ਸਵਾਗਤ
ਬਸੀ ਪਠਾਣਾਂ, 27 ਨਵੰਬਰ (ਰਾਜਿੰਦਰ ਸ਼ਰਮਾ,ਐਚ. ਐਸ.
ਬਸੀ ਪਠਾਣਾਂ, 27 ਨਵੰਬਰ (ਰਾਜਿੰਦਰ ਸ਼ਰਮਾ,ਐਚ.ਐਸ.ਗੌਤਮ)-ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ਡਡਿਆਣਾ ਵਲੋਂ ਡਾ.ਰੁਪਿੰਦਰ ਕੌਰ ਬਾਜਵਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬਸੀ ਪਠਾਣਾਂ ਵਿਖੇ ਬਤੌਰ ਡੀ.ਐਸ.ਪੀ.ਵਜੋਂ ਤਾਇਨਾਤ ਹੋਣ ’ਤੇ ਆਪਣੇ ਸਾਥੀਆਂ ਸਮੇਤ ਫੁੱਲ੍ਹਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਚਾਰਜ ਸੰਭਾਲਣ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾ.ਬਾਜਵਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸੁਚੱਜੇ ਕਾਰਜਕਾਲ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ, ਨੰਬਰਦਾਰ ਉਂਕਾਰ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।