27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ਼ੀਤਲਾ ਮਾਤਾ ਮੰਦਰ ਵਿਖੇ ਝੰਡਾ ਚੜ੍ਹਾਇਆ ਮੰਦਰ ਕਮੇਟੀ ਵਲੋਂ ਧਾਰਮਿਕ ਤੇ ਸਮਾਜ ਸੇਵੀ ਕਾਰਜ ਸ਼ਲਾਘਾਯੋਗ-ਰਾਜਵਿੰਦਰ ਭੱਟੀ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼ੀਤਲਾ ਮਾਤਾ ਮੰਦਰ ਕਮੇਟੀ ਬਾੜਾ, ਸਰਹਿੰਦ ਵਲੋਂ ਮੰਦਰ ਵਿਖੇ ਝੰਡਾ ਚੜ੍ਹਾਉਣ ਦੀ ਰਸਮ ਸ਼ਰਧਾ ਤੇ ਉਤਸ਼ਾਹ ਨਾਲ ਅਦਾ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਰਾਜਵਿੰਦਰ ਸਿੰਘ ਭੱਟੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 28-11-2026
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼ੀਤਲਾ ਮਾਤਾ ਮੰਦਰ ਕਮੇਟੀ ਬਾੜਾ, ਸਰਹਿੰਦ ਵਲੋਂ ਮੰਦਰ ਵਿਖੇ ਝੰਡਾ ਚੜ੍ਹਾਉਣ ਦੀ ਰਸਮ ਸ਼ਰਧਾ ਤੇ ਉਤਸ਼ਾਹ ਨਾਲ ਅਦਾ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਰਾਜਵਿੰਦਰ ਸਿੰਘ ਭੱਟੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਗੱਲਬਾਤ ਕਰਦਿਆਂ ਰਾਜਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਮਾਤਾ ਰਾਣੀ ਦੇ ਮੰਦਰ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਣਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ। ਉਨ੍ਹਾਂ ਮੰਦਰ ਕਮੇਟੀ ਵਲੋਂ ਹਰ ਸਾਲ ਕਰਵਾਏ ਜਾਂਦੇ ਧਾਰਮਿਕ ਸਮਾਗਮਾਂ ਅਤੇ ਹੋਰ ਕਾਰਜਾਂ ਦੀ ਸ਼ਲਾਘਾ ਕਰਦਿਆਂ ਸੰਗਤਾਂ ਨੂੰ 28 ਨਵੰਬਰ ਨੂੰ ਕਰਵਾਏ ਜਾ ਰਹੇ ਮਾਤਾ ਰਾਣੀ ਦੇ ਜਾਗਰਣ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਰਕੇਸ਼ ਸਿੰਘ, ਵਰਿੰਦਰ ਵਿੰਦੂ, ਹੰਸ ਰਾਜ, ਗੁਰਮੁਖ ਸਿੰਘ ਜੱਲ੍ਹਾ, ਰਣਜੋਤ ਸਿੰਘ, ਜਸਵੀਰ ਸਿੰਘ ਜੋਨੀ, ਰਣਜੀਤ ਸਿੰਘ ਰਾਜੂ, ਬਚਿੱਤਰ ਸਿੰਘ ਗੋਲੂ, ਬੰਟੀ ਸਿੰਘ, ਅਰਸ਼ਦੀਪ ਸਿੰਘ, ਰਣਜੀਤ ਸਿੰਘ, ਹਰਮੇਸ਼ ਸਿੰਘ, ਬਲਜੀਤ ਸਿੰਘ, ਲਖਵੀਰ ਸਿੰਘ, ਅਮਨਿੰਦਰ ਸਿੰਘ, ਹਰਦੀਪ ਸਿੰਘ, ਪ੍ਰਦੀਪ ਸਿੰਘ, ਅਮਨਦੀਪ ਸਿੰਘ, ਗੁਰਵਿੰਦਰ ਸਿੰਘ ਅਤੇ ਸਾਧਾ ਸਿੰਘ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਅਮਲੋਹ ਵਿਖੇ ਬਾਲ ਵਿਆਹ ਦੀ ਰੋਕਥਾਮ ਸੰਬੰਧੀ ਲਗਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਨਾਹਰ ਸ਼ੂਗਰ ਮਿੱਲ ਅਮਲੋਹ ਵਿਖੇ ਈ.ਪੀ.ਐਫ.ਓ. ਵਲੋਂ ਜਾਗਰੂਕਤਾ ਤੇ ਸਹਾਇਤਾ ਕੈਂਪ ਲਗਾਇਆ
Ad Position 24