ਸਰਕਾਰੀ ਕੰਨਿਆ ਸਕੂਲ ਅਮਲੋਹ ਵਿਖੇ ਬਾਲ ਵਿਆਹ ਦੀ ਰੋਕਥਾਮ ਸੰਬੰਧੀ ਲਗਾਇਆ ਜਾਗਰੂਕਤਾ ਕੈਂਪ
ਅਮਲੋਹ, 27 ਨਵੰਬਰ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਬਾਲ ਵਿਆਹ ਮੁਕਤ ਭਾਰਤ ਮੁਹਿੰਮ’ ਤਹਿਤ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸਕੂਲ ਅਮਲੋਹ ਵਿਖੇ ਬਾਲ ਵਿਆਹ ਦੀ ਰੋਕਥਾਮ ਤੇ ਬਾਲ ਸੁਰੱਖਿਆ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਕੂਲ ਪ੍ਰਬੰਧਕਾਂ, ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਵਲੋਂ ਬਾਲ ਵਿਆਹ ਵਰਗੀ ਕੁਰੀਤੀ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਇਕ ਸੁਰੱਖਿਅਤ ਤੇ ਬਾਲ ਵਿਆਹ ਮੁਕਤ ਸਮਾਜ ਸਿਰਜਣ ਦਾ ਪ੍ਰਣ ਲਿਆ ਗਿਆ।
ਅਮਲੋਹ, 27 ਨਵੰਬਰ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਬਾਲ ਵਿਆਹ ਮੁਕਤ ਭਾਰਤ ਮੁਹਿੰਮ’ ਤਹਿਤ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸਕੂਲ ਅਮਲੋਹ ਵਿਖੇ ਬਾਲ ਵਿਆਹ ਦੀ ਰੋਕਥਾਮ ਤੇ ਬਾਲ ਸੁਰੱਖਿਆ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਕੂਲ ਪ੍ਰਬੰਧਕਾਂ, ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਵਲੋਂ ਬਾਲ ਵਿਆਹ ਵਰਗੀ ਕੁਰੀਤੀ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਇਕ ਸੁਰੱਖਿਅਤ ਤੇ ਬਾਲ ਵਿਆਹ ਮੁਕਤ ਸਮਾਜ ਸਿਰਜਣ ਦਾ ਪ੍ਰਣ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਕੁਰੀਤੀ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਛੋਟੀ ਉਮਰ ਵਿਚ ਵਿਆਹ ਕਰਵਾਉਣ ਨਾਲ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਵਿੱਚ ਰੁਕਾਵਟ ਆਉਂਦੀ ਹੈ, ਜਿਸ ਨਾਲ ਉਨ੍ਹਾਂ ਦਾ ਭਵਿੱਖ ਅਤੇ ਸਿੱਖਿਆ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ‘ਬਾਲ ਵਿਆਹ ਰੋਕੂ ਐਕਟ’ ਤਹਿਤ ਬਾਲ ਵਿਆਹ ਕਰਵਾਉਣਾ, ਇਸ ਵਿਚ ਸ਼ਾਮਲ ਹੋਣਾ ਜਾਂ ਇਸ ਨੂੰ ਉਤਸ਼ਾਹਿਤ ਕਰਨਾ ਇਕ ਸਜ਼ਾਯੋਗ ਕਾਨੂੰਨੀ ਅਪਰਾਧ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬੁਨਿਆਦੀ ਬਾਲ ਅਧਿਕਾਰਾਂ ਜਿਵੇਂ ਕਿ ਸਿੱਖਿਆ ਦਾ ਅਧਿਕਾਰ, ਸੁਰੱਖਿਆ ਦਾ ਅਧਿਕਾਰ ਅਤੇ ਵਿਕਾਸ ਦਾ ਅਧਿਕਾਰ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਨੂੰ ਵਿਸ਼ੇਸ਼ ਤੌਰ ’ ਤੇ ਚਾਈਲਡ ਹੈਲਪ ਲਾਈਨ ਨੰਬਰ 1098 ਦੀ ਕਾਰਜਪ੍ਰਣਾਲੀ ਅਤੇ ਮਹੱਤਤਾ ਬਾਰੇ ਦੱਸਿਆ ਗਿਆ। ਇਸ ਮੌਕੇ ਤੇ ਹਰਸੁਖਨਿੰਦਰ ਕੌਰ ਮੈਨੇਜਰ ਕੋਆਰਡੀਨੇਸ਼ਨ, ਹਰਿੰਦਰ ਕੌਰ (ਸੋਸ਼ਲ ਵਰਕਰ) ਭੁਪਿੰਦਰ ਸਿੰਘ ਵੀ ਹਾਜ਼ਰ ਸਨ।