27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੰਜਾਬ ਸਰਕਾਰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰੇ-ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਵਾਰਿਸ ਪੰਜਾਬ ਦੇ ਆਗੂ ਐਡਵੋਕੇਟ ਢਿੱਲੋਂ ਨੇ ਮੁਲਾਜ਼ਮਾਂ ਦੇ ਰੋਸ ਪ੍ਰਦਰਸ਼ਨ ਦਾ ਕੀਤਾ ਸਮਰਥਨ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਮਨਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੀਤ ਪ੍ਰਧਾਨ ਤੇ ਸੀਨੀਅਰ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਦੁਆਰਾ ਸਾਥੀਆਂ ਸਮੇਤ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੇ ਸੰਘਰਸ਼ ਦਾ ਸਮਰਥਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਬਾਹਰਲੇ ਸੂਬਿਆ ਦੇ ਲੋਕਾਂ ਨੂੰ ਲੱਖਾਂ ਰੁਪਏ ਦੀ ਤਨਖ਼ਾਹ ਦੇ ਨਿਵਾਜ ਰਹੀ ਹੈ ਤੇ ਦੂਸਰੇ ਪਾਸੇ ਸੇਵਾ ਕੇਂਦਰ ਦੇ ਮੁਲਾਜ਼ਮ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰਨ ਲਈ ਮਜਬੂਰ ਹਨ, ਜੋਕਿ ਪੰਜਾਬ ਸਰਕਾਰ ਲਈ ਅਤਿ ਮੰਦਭਾਗਾ ਹੈ।

Ad Position 21
No active advertisement
ਅਜੀਤ ਡੈਸਕ 28-11-2026
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਮਨਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੀਤ ਪ੍ਰਧਾਨ ਤੇ ਸੀਨੀਅਰ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਦੁਆਰਾ ਸਾਥੀਆਂ ਸਮੇਤ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੇ ਸੰਘਰਸ਼ ਦਾ ਸਮਰਥਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਬਾਹਰਲੇ ਸੂਬਿਆ ਦੇ ਲੋਕਾਂ ਨੂੰ ਲੱਖਾਂ ਰੁਪਏ ਦੀ ਤਨਖ਼ਾਹ ਦੇ ਨਿਵਾਜ ਰਹੀ ਹੈ ਤੇ ਦੂਸਰੇ ਪਾਸੇ ਸੇਵਾ ਕੇਂਦਰ ਦੇ ਮੁਲਾਜ਼ਮ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰਨ ਲਈ ਮਜਬੂਰ ਹਨ, ਜੋਕਿ ਪੰਜਾਬ ਸਰਕਾਰ ਲਈ ਅਤਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੜੇ ਲਿਖੇ ਨੌਜਵਾਨ ਪਿਛਲੇ ਦਹਾਕਿਆਂ ਤੋਂ 12 ਹਜ਼ਾਰ ਰੁਪਏ ਦੀ ਤਨਖ਼ਾਹ ਤੇ ਕੰਮ ਕਰਨ ਲਈ ਮਜਬੂਰ ਹਨ ਤੇ ਸਰਕਾਰ ਵਲੋਂ ਉਨ੍ਹਾਂ ਨੂੰ ਪੱਕੇ ਵੀ ਨਹੀਂ ਕੀਤਾ ਜਾ ਰਿਹਾ। ਕੰਟਰੈਕਟ ਬੇਸ ਤੇ ਲੱਗੇ ਇਨ੍ਹਾਂ ਮੁਲਾਜ਼ਮਾਂ ਦਾ ਸਰਕਾਰ ਤੇ ਠੇਕੇਦਾਰਾਂ ਵਲੋਂ ਲਗਾਤਾਰ ਸ਼ੋਸ਼ਣ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਾਹਰਲੇ ਰਾਜਾਂ ਦੇ ਲੋਕਾਂ ਨੂੰ ਵੱਡੀਆਂ-ਵੱਡੀਆਂ ਨੌਕਰੀਆਂ ਦੇਣ ਦੀ ਬਜਾਏ, ਆਪਣੇ ਸੂਬੇ ਦੇ ਨੌਜਵਾਨਾਂ ਪ੍ਰਤੀ ਸੋਚੇ ਤੇ ਸੇਵਾ ਕੇਂਦਰਾਂ ਤੇ ਲੱਗੇ ਨੌਜਵਾਨ ਲੜਕੇ-ਲੜਕੀਆਂ ਨੂੰ ਪਹਿਲ ਦੇ ਆਧਾਰ ’ਤੇ ਪੱਕਾ ਕਰ ਉਨ੍ਹਾਂ ਦੀਆ ਤਨਖ਼ਾਹਾਂ ’ਚ ਵਾਧਾ ਕਰੇ, ਕਿਉਂਕਿ ਮਹਿੰਗਾਈ ਦੇ ਇਸ ਯੁੱਗ ਵਿਚ ਦਿਹਾੜੀਦਾਰ ਦੀ ਦਿਹਾੜੀ ਵੀ ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੋਂ ਕਿਤੇ ਵੱਧ ਹੈ ਤੇ ਉਕਤ ਮੁਲਾਜ਼ਮ ਬਹੁਤ ਘੱਟ ਤਨਖ਼ਾਹਾਂ ਤੇ ਸੇਵਾ ਕੇਂਦਰਾਂ ਦੇ ਧੱਕੇ ਖਾਣ ਲਈ ਮਜਬੂਰ ਹਨ। ਇਸ ਮੌਕੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ 26 ਨਵੰਬਰ ਦੀ ਮੀਟਿੰਗ ਦਿੱਤੀ ਗਈ ਸੀ, ਪਰ ਮੌਕੇ ’ਤੇ ਕਿਸੇ ਵੀ ਅਧਿਕਾਰੀ ਜਾਂ ਸਰਕਾਰ ਦੇ ਨੁਮਾਇੰਦੇ ਵਲੋਂ ਉਨ੍ਹਾਂ ਨਾਲ ਮੀਟਿੰਗ ਨਹੀਂ ਕੀਤੀ ਗਈ, ਜਿਸ ਕਾਰਨ ਸੂਬੇ ਭਰ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ’ਚ ਰੋਸ ਦੀ ਲਹਿਰ ਹੈ, ਜਿਸ ਦੇ ਸਿੱਟੇ ਵਜੋਂ ਹੀ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਕੰਮਕਾਜ ਬੰਦ ਕਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਮੰਗਾਂ ਨੂੰ ਪੂਰਾ ਕਰੇ ਤਾਂ ਜੋ ਉਹ ਲੋਕਾਂ ਨੂੰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਮੁੜ ਪ੍ਰਦਾਨ ਕਰ ਸਕਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਜਕਾਰੀ ਪ੍ਰਧਾਨ ਮਨਜੋਤ ਸਿੰਘ ਤੂਰ, ਵਾਇਸ ਪ੍ਰਧਾਨ ਅਰਸ਼ਦ ਅਲੀ, ਸੁਖਦੀਪ ਸਿੰਘ, ਪੁਸ਼ਪਿੰਦਰ ਸਿੰਘ, ਜਨਰਲ ਸੈਕਟਰੀ ਜਗਤਾਰ ਸਿੰਘ, ਖ਼ਜ਼ਾਨਚੀ ਸੂਰਜ ਸਿੰਘ, ਗੁਰਜੀਤ ਸਿੰਘ, ਮੀਡੀਆ ਐਡਵਾਈਜ਼ਰ ਮਨਦੀਪ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਰੌਰ ਵਿਖੇ 5 ਨੂੰ ਲੱਗੇਗਾ 22ਵਾਂ ਖ਼ੂਨਦਾਨ ਕੈਂਪ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਅਮਲੋਹ ਵਿਖੇ ਬਾਲ ਵਿਆਹ ਦੀ ਰੋਕਥਾਮ ਸੰਬੰਧੀ ਲਗਾਇਆ ਜਾਗਰੂਕਤਾ ਕੈਂਪ
Ad Position 24