ਫਰੌਰ ਵਿਖੇ 5 ਨੂੰ ਲੱਗੇਗਾ 22ਵਾਂ ਖ਼ੂਨਦਾਨ ਕੈਂਪ
ਖਮਾਣੋਂ, 27 ਨਵੰਬਰ (ਜੋਗਿੰਦਰ ਪਾਲ)-ਬਲਦੇਵ ਸਪੋਰਟਸ ਐਂਡ ਵੈੱਲਫੇਅਰ ਕਲੱਬ ਫਰੌਰ ਵਲੋਂ ਨਹਿਰੂ ਯੁਵਾ ਕੇਂਦਰ ਫ਼ਤਹਿਗੜ੍ਹ ਸਾਹਿਬ ਅਤੇ ਬਲੱਡ ਡੋਨਰਜ਼ ਕੌਂਸਲ ਮੋਰਿੰਡਾ ਦੇ ਸਹਿਯੋਗ ਨਾਲ ਸਵ. ਬਲਦੇਵ ਸਿੰਘ ਇਟਲੀ ਦੀ ਯਾਦ ਵਿਚ 22ਵਾਂ ਖ਼ੂਨਦਾਨ ਕੈਂਪ 5 ਦਸੰਬਰ ਦਿਨ ਸ਼ਨੀਵਾਰ ਨੂੰ ਲਗਾਇਆ ਜਾ ਰਿਹਾ ਹੈ।
ਖਮਾਣੋਂ, 27 ਨਵੰਬਰ (ਜੋਗਿੰਦਰ ਪਾਲ)-ਬਲਦੇਵ ਸਪੋਰਟਸ ਐਂਡ ਵੈੱਲਫੇਅਰ ਕਲੱਬ ਫਰੌਰ ਵਲੋਂ ਨਹਿਰੂ ਯੁਵਾ ਕੇਂਦਰ ਫ਼ਤਹਿਗੜ੍ਹ ਸਾਹਿਬ ਅਤੇ ਬਲੱਡ ਡੋਨਰਜ਼ ਕੌਂਸਲ ਮੋਰਿੰਡਾ ਦੇ ਸਹਿਯੋਗ ਨਾਲ ਸਵ. ਬਲਦੇਵ ਸਿੰਘ ਇਟਲੀ ਦੀ ਯਾਦ ਵਿਚ 22ਵਾਂ ਖ਼ੂਨਦਾਨ ਕੈਂਪ 5 ਦਸੰਬਰ ਦਿਨ ਸ਼ਨੀਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਇਬ ਸਿੰਘ ਫਰੌਰ ਅਤੇ ਹੋਰਨਾਂ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਕੈਂਪ ਪਿੰਡ ਫਰੌਰ ਵਿਖੇ ਨੇੜੇ ਛੋਟੀ ਕੁਟੀਆ (ਭੂਰੀ ਵਾਲੇ) ਵਿਖੇ ਲਗਾਇਆ ਜਾਵੇਗਾ। ਕੈਂਪ ਦੌਰਾਨ ਪੀ.ਜੀ.ਆਈ. ਚੰਡੀਗੜ੍ਹ ਦੀ ਟੀਮ ਵਲੋਂ ਖੂਨ ਇਕੱਤਰ ਕੀਤਾ ਜਾਵੇਗਾ ਅਤੇ ਕੈਂਪ ਦਾ ਸਮਾਂ ਸਵੇਰੇ ਸਾਢੇ 9 ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਸ ਮੌਕੇ ਹਰੇਕ ਖੂਨਦਾਨੀ ਨੂੰ ਅੱਧਾ ਕਿਲੋ ਡਰਾਈ ਫਰੂਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਪ੍ਰਬੰਧਕਾਂ ਨੇ ਇਲਾਕੇ ਦੇ ਨੌਜਵਾਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਪਰਉਪਕਾਰੀ ਕਾਰਜ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।