28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਖਨਿਆਣ ਸਕੂਲ ਦੀ ਵਿਦਿਆਰਥਣ ਵਲੋਂ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ

ਅਮਲੋਹ, 28 ਨਵੰਬਰ (ਕੇਵਲ ਸਿੰਘ)-ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ.)

Ad Position 21
No active advertisement
ਵਿਦਿਆਰਥਣ ਖੁਸ਼ਪ੍ਰੀਤ ਕੌਰ ਦਾ ਸਨਮਾਨ ਕਰਦੇ ਹੋਏ ਸਕੂਲ ਮੁਖੀ ਹਰਮੀਤ ਸਿੰਘ ਬਰੌਂਗਾ ਅਤੇ ਸਮੂਹ ਸਟਾਫ਼। ਤਸਵੀਰ: ਕੇਵਲ ਸਿੰਘ 29-11-2026
ਅਮਲੋਹ, 28 ਨਵੰਬਰ (ਕੇਵਲ ਸਿੰਘ)-ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਰਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਮਿਡਲ ਵਰਗ ਦੇ ਵਿਦਿਆਰਥੀਆਂ ਦੇ ਸਾਇੰਸ ਵਿਸ਼ੇ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ ਖਨਿਆਣ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਸਿਹਤ ਅਤੇ ਸਫ਼ਾਈ ਥੀਮ ਅਧੀਨ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਮੁਖੀ ਹਰਮੀਤ ਸਿੰਘ ਬਰੌਂਗਾ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥਣ ਦਾ ਸਨਮਾਨ ਕੀਤਾ ਗਿਆ ਅਤੇ ਉਸ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਖੁਸ਼ਪ੍ਰੀਤ ਕੌਰ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ। ਸਕੂਲ ਨੂੰ ਉਸ ਦੀ ਇਸ ਪ੍ਰਾਪਤੀ ’ਤੇ ਮਾਣ ਹੈ। ਇਸ ਮੌਕੇ ਮਨਦੀਪ ਸਿੰਘ, ਆਰਤੀ ਸ਼ਰਮਾ, ਰੀਤੂ ਖੋਸਲਾ, ਮਨਿੰਦਰ ਸਿੰਘ, ਤੇਜਪਾਲ ਸਿੰਘ,ਉਮੇਸ਼ ਕੁਮਾਰ, ਨਵਦੀਪ ਕੌਰ, ਹਿਤਾਸ਼ਾ ਸ਼ਾਹੀ, ਨਵਜੋਤ ਕੌਰ, ਗੁਰਦੇਵ ਕੌਰ, ਬਲਵਿੰਦਰ ਸਿੰਘ, ਮੋਹਨ ਲਾਲ, ਜੋਤੀ ਅਤੇ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਛੇ ਵਿਦਿਆਰਥੀ ਅਤੇ ਅਧਿਆਪਕ ਫੈਪ ਰਾਸ਼ਟਰੀ ਐਵਾਰਡ ਸਮਾਰੋਹ ਵਿਚ ਸਨਮਾਨਿਤ ਅਗਲੀ ਖ਼ਬਰ ਡਿਵਾਈਡਰ ਨਾਲ ਟਕਰਾਇਆ ਰੇਤੇ ਨਾਲ ਭਰਿਆ ਟਰਾਲਾ
Ad Position 24