28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੰਜਾਬ ਦੇ ਇਤਿਹਾਸ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸਭ ਤੋਂ ਫ਼ੇਲ੍ਹ ਸਰਕਾਰ ਸਾਬਤ ਹੋਈ - ਰਣਦੀਪ ਸਿੰਘ ਨਾਭਾ ਪਿੰਡ ਮੁੱਢੜੀਆਂ ਵਿਖੇ ਕੀਤੀ ਵਰਕਰ ਮਿਲਣੀ

ਅਮਲੋਹ, 28 ਨਵੰਬਰ (ਕੇਵਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਨਜ਼ਦੀਕੀ ਪਿੰਡ ਮੁੱਢੜੀਆਂ ਵਿਖੇ ਵਰਕਰ ਮਿਲਣੀ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਸਾਢੇ ਚਾਰ ਸਾਲਾਂ ਤੋਂ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਫ਼ੇਲ੍ਹ ਸਰਕਾਰ ਸਾਬਤ ਹੋਈ ਹੈ।

Ad Position 21
No active advertisement
ਅਜੀਤ ਡੈਸਕ 29-11-2026
ਅਮਲੋਹ, 28 ਨਵੰਬਰ (ਕੇਵਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਨਜ਼ਦੀਕੀ ਪਿੰਡ ਮੁੱਢੜੀਆਂ ਵਿਖੇ ਵਰਕਰ ਮਿਲਣੀ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਸਾਢੇ ਚਾਰ ਸਾਲਾਂ ਤੋਂ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਫ਼ੇਲ੍ਹ ਸਰਕਾਰ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਮੁਲਾਜ਼ਮਾਂ ਨੂੰ ਆਪਣਾ ਮਹਿੰਗਾਈ ਭੱਤਾ (ਡੀ.ਏ.) ਲੈਣ ਲਈ ਵੀ ਅਦਾਲਤਾਂ ਦੇ ਚੱਕਰ ਕੱਟਣੇ ਪੈ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਨੀਤੀ ਜਾਂ ਪ੍ਰੋਗਰਾਮ ਨਹੀਂ ਹੈ ਅਤੇ ਨਾ ਹੀ ਕੋਈ ਵੱਡਾ ਪ੍ਰੋਜੈਕਟ ਸੂਬੇ ਵਿਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਹੋਈ ਰੈਲੀ ਵੀ ਫਲਾਪ ਸਾਬਤ ਹੋਈ, ਕਿਉਂਕਿ ਇਸ ਦੌਰਾਨ ਪੰਜਾਬ ਦੇ ਹਿਤਾਂ ਜਾਂ ਲੋਕਾਂ ਦੀਆਂ ਮੰਗਾਂ ਸਬੰਧੀ ਕੋਈ ਵੱਡਾ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿਚ ਇਸ ਸਰਕਾਰ ਨੂੰ ਸਬਕ ਸਿਖਾਉਣਗੇ। ਇਸ ਮੌਕੇ ਸਾਬਕਾ ਸਰਪੰਚ ਰਛਪਾਲ ਸਿੰਘ ਨੇ ਰਣਦੀਪ ਸਿੰਘ ਨਾਭਾ ਨੂੰ ਭਰੋਸਾ ਦਿਵਾਇਆ ਕਿ ਉਹ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ਤਾਂ ਕਿ ਕਾਂਗਰਸ 2027 ਵਿਚ ਭਾਰੀ ਬਹੁਮਤ ਨਾਲ ਜਿੱਤ ਸਕੇ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਰਛਪਾਲ ਸਿੰਘ ਸਾਬਕਾ ਸਰਪੰਚ, ਅਮਰੀਕ ਸਿੰਘ ਸਾਬਕਾ ਸਰਪੰਚ, ਨੰਬਰਦਾਰ ਰਣਜੀਤ ਸਿੰਘ, ਹਰਵਿੰਦਰ ਸਿੰਘ ਧਾਰਨੀ, ਕੁਲਦੀਪ ਸਿੰਘ, ਕਰਮਜੀਤ ਸਿੰਘ, ਗੁਰਦਿੱਤ ਸਿੰਘ, ਗੁਰਮੁੱਖ ਨਰਾਇਣਗੜ੍ਹ, ਪਰਮਜੀਤ ਭੱਦਲਥੂਹਾ, ਕਰਮਜੀਤ ਸਿੰਘ, ਜਵਾਹਰ, ਭੂਸਣ ਸ਼ਰਮਾ, ਜਗਵੀਰ ਬਡਾਲੀ, ਲਵਪ੍ਰੀਤ ਕਾਹਨਪੁਰਾ, ਦਲਜੋਤ ਔਜਲਾ, ਪੀ ਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਜੀ . ਪੀ . ਨੇ ਹਲਕਾ ਬਸੀ ਪਠਾਣਾਂ ਦੇ ਪਿੰਡਾਂ ’ ਚ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਬਸੀ ਪਠਾਣਾਂ ਦਾ ਵਿਕਾਸ ਸਿਰਫ਼ ਵਾਅਦਿਆਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ ਤੇ ਕੰਮ ਕਰਨ ਨਾਲ ਹੀ ਸੰਭਵ ਹੋ ਸਕਦਾ - ਡਾ . ਨ...
Ad Position 24