28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰਪ੍ਰੀਤ ਜੀ . ਪੀ . ਨੇ ਹਲਕਾ ਬਸੀ ਪਠਾਣਾਂ ਦੇ ਪਿੰਡਾਂ ’ ਚ ਕੀਤੀ ਲੋਕ ਮਿਲਣੀ

ਸੰਘੋਲ, 28 ਨਵੰਬਰ (ਪਰਮਵੀਰ ਸਿੰਘ ਧਨੋਆ)-ਆਮ ਆਦਮੀ ਪਾਰਟੀ ਦੇ ਐਸ. ਸੀ ਵਿੰਗ ਦੇ ਸੂਬਾ ਪ੍ਰਧਾਨ ਅਤੇ ਹਲਕਾ ਬਸੀ ਪਠਾਣਾਂ ਤੋਂ ਪਾਰਟੀ ਟਿਕਟ ਦੇ ਦਾਅਵੇਦਾਰ ਗੁਰਪ੍ਰੀਤ ਸਿੰਘ ਜੀ.

Ad Position 21
No active advertisement
ਅਜੀਤ ਡੈਸਕ 29-11-2026
ਸੰਘੋਲ, 28 ਨਵੰਬਰ (ਪਰਮਵੀਰ ਸਿੰਘ ਧਨੋਆ)-ਆਮ ਆਦਮੀ ਪਾਰਟੀ ਦੇ ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ ਅਤੇ ਹਲਕਾ ਬਸੀ ਪਠਾਣਾਂ ਤੋਂ ਪਾਰਟੀ ਟਿਕਟ ਦੇ ਦਾਅਵੇਦਾਰ ਗੁਰਪ੍ਰੀਤ ਸਿੰਘ ਜੀ.ਪੀ ਨੇ ਹਲਕੇ ਦੇ ਪਿੰਡਾਂ ਵਿਚ ਲੋਕ ਮਿਲਣੀਆਂ ਕੀਤੀਆਂ। ਜਿਨ੍ਹਾਂ ਵਿਚ ਪਿੰਡ ਖੇੜੀ ਨੌਧ ਸਿੰਘ, ਕਾਲੇਵਾਲ ਅਤੇ ਮੀਰਪੁਰ ਸ਼ਾਮਲ ਹਨ। ਲੋਕ ਮਿਲਣੀਆਂ ਦੌਰਾਨ ਉਨ੍ਹਾਂ ਜਿੱਥੇ ਭਗਵੰਤ ਮਾਨ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਵਿਕਾਸ ਕਾਰਜ ਲੋਕਾਂ ਨਾਲ ਸਾਂਝੇ ਕੀਤੇ ਉੱਥੇ ਸਰਕਾਰ ਵਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ। ਗੁਰਪ੍ਰੀਤ ਜੀ.ਪੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੇ ਮੈਰਿਟ ਦੇ ਆਧਾਰ ’ਤੇ ਬਿਨਾਂ ਕਿਸੇ ਸਿਫ਼ਾਰਸ਼ ਤੋਂ ਯੋਗ ਉਮੀਦਵਾਰਾਂ ਨੂੰ 72 ਹਜ਼ਾਰ ਤੋਂ ਜ਼ਿਆਦਾ ਵੱਖ-ਵੱਖ ਵਿਭਾਗਾਂ ਵਿਚ ਨੌਕਰੀਆਂ ਦਿੱਤੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਬਿਨਾਂ ਕਿਸੇ ਪੱਖਪਾਤ ਤੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੂਬੇ ਦਾ ਬਹੁਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਖ਼ੁਸ਼ ਹੋ ਕੇ ਸੂਬਾ ਵਾਸੀ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਪੱਬਾਂ-ਭਾਰ ਹੋਏ ਪਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਝੂਠ ਦਾ ਸਹਾਰਾ ਲੈ ਕੇ 70 ਸਾਲ ਦੌਰਾਨ ਕੀਤੀ ਗਈ ਸੂਬੇ ਦੇ ਖ਼ਜ਼ਾਨੇ ਦੀ ਲੁੱਟ-ਖਸੁੱਟ ’ਤੇ ਪਰਦਾ ਪਾਉਣ ਲਈ ਲੋਕਾਂ ਨੂੰ ਗੁਮਰਾਹ ਕਰਨ ਵਿਚ ਲੱਗੀਆਂ ਹੋਈਆਂ ਹਨ ਪਰ ਹੁਣ ਲੋਕ ਸੁਚੇਤ ਹੋ ਗਏ ਹਨ, ਜੋ ਹੁਣ ਉਨ੍ਹਾਂ ਨੂੰ ਮੂੰਹ ਲਾਉਣ ਤੋਂ ਗੁਰੇਜ਼ ਕਰ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਗੋਗੀ, ਬਲਾਕ ਸੰਮਤੀ ਮੈਂਬਰ ਨਰਿੰਦਰ ਸਿੰਘ ਔਜਲਾ, ਪੀ.ਏ ਜਸਵੀਰ ਸਿੰਘ ਭਾਦਲਾ, ਪ੍ਰਿੰਸ ਚਾਹਲ ਖੇੜੀ, ਟਿੰਕੂ ਖੇੜੀ, ਸਰਪੰਚ ਪਰਮਜੀਤ ਸਿੰਘ ਪੰਮਾ, ਸਰਪੰਚ ਰਾਜਵੀਰ ਸਿੰਘ ਮੀਰਪੁਰ, ਹਰਦੀਪ ਸਿੰਘ ਭੁੱਲਰ, ਨਰਿੰਦਰ ਸਿੰਘ ਮੁੱਲਾਂਪੁਰ, ਜਸਵੰਤ ਸਿੰਘ ਖੇੜੀ, ਰਾਜੂ ਸੇਖੋਂ ਖੇੜੀ, ਗੁਰਜੀਤ ਸਿੰਘ ਸੇਖੋਂ, ਪੰਚ ਬਲਵਿੰਦਰ ਸਿੰਘ ਪੰਚ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਸੀ ਪਠਾਣਾਂ ’ ਚ ਐਸ . ਡੀ . ਐਮ . ਦੀਪਜੋਤ ਕੌਰ ਦੀ ਦੇਖ - ਰੇਖ ਹੇਠ ਕਰਵਾਈ ਮੌਕ ਡਰਿੱਲ ਅਗਲੀ ਖ਼ਬਰ ਪੰਜਾਬ ਦੇ ਇਤਿਹਾਸ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸਭ ਤੋਂ ਫ਼ੇਲ੍ਹ ਸਰਕਾਰ ਸਾਬਤ ਹੋਈ - ਰਣਦੀਪ ਸਿੰਘ ਨਾਭਾ ਪਿੰਡ ਮੁੱਢੜੀ...
Ad Position 24