28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬੀਬੀ ਕਿਰਨਦੀਪ ਕੌਰ ਖੰਨਾ ਵਲੋਂ ਹਲਕਾ ਅਮਲੋਹ ਦੇ ਵੱਖ - ਵੱਖ ਪਿੰਡਾਂ ਵਿਚ ਮੀਟਿੰਗਾਂ

ਮੰਡੀ ਗੋਬਿੰਦਗੜ੍ਹ, 28 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਅਮਲੋਹ ਤੋਂ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਵੱਡੀ ਜਿੱਤ ਯਕੀਨੀ ਬਣਾਉਣ ਦੇ ਮਕਸਦ ਨਾਲ ਹਲਕੇ ਦੇ ਵੱਖ-ਵੱਖ ਪਿੰਡਾਂ ਕਾਹਨਪੁਰਾ, ਤੂਰਾਂ, ਲਾਡਪੁਰ ਅਤੇ ਬੱਡਗੁੱਜਰਾਂ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਦਿਆਂ ਜਥੇਬੰਦੀ ਦੀ ਮਜ਼ਬੂਤੀ ਲਈ ਲਾਮਬੰਦ ਕੀਤਾ ਗਿਆ।

Ad Position 21
No active advertisement
ਇਸਤਰੀ ਅਕਾਲੀ ਦਲ ਦੀ ਭਰਵੀਂ ਮੀਟਿੰਗ ਕਰਨ ਸਮੇਂ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਸੀਨੀਅਰ ਲੀਡਰਸ਼ਿਪ ਨਾਲ। ਅਜੀਤ ਤਸਵੀਰ 29-11-2026
ਮੰਡੀ ਗੋਬਿੰਦਗੜ੍ਹ, 28 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਅਮਲੋਹ ਤੋਂ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਵੱਡੀ ਜਿੱਤ ਯਕੀਨੀ ਬਣਾਉਣ ਦੇ ਮਕਸਦ ਨਾਲ ਹਲਕੇ ਦੇ ਵੱਖ-ਵੱਖ ਪਿੰਡਾਂ ਕਾਹਨਪੁਰਾ, ਤੂਰਾਂ, ਲਾਡਪੁਰ ਅਤੇ ਬੱਡਗੁੱਜਰਾਂ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਦਿਆਂ ਜਥੇਬੰਦੀ ਦੀ ਮਜ਼ਬੂਤੀ ਲਈ ਲਾਮਬੰਦ ਕੀਤਾ ਗਿਆ। ਇਸ ਮੌਕੇ ਬੀਬੀ ਕਿਰਨਦੀਪ ਕੌਰ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਨਹੀਂ ਹੋਈਆਂ। ਪੰਜਾਬ ਵਿਚ ਅਮਨ-ਕਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣੀ ਹੋਈ ਹੈ ਅਤੇ ਨਸ਼ਿਆਂ ਦੀ ਸਮੱਸਿਆ ਨੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਖ਼ਤਰੇ ਵਿਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਹਲਕਾ ਅਮਲੋਹ ਅੰਦਰ ਵੀ ਅਨੇਕਾਂ ਮਾਵਾਂ ਦੇ ਪੁੱਤ ਅਤੇ ਭੈਣਾਂ ਦੇ ਭਰਾ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਜੋ ਬੇਹੱਦ ਚਿੰਤਾ ਅਤੇ ਦੁੱਖ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਔਰਤਾਂ ਨੂੰ ਅੱਗੇ ਆਉਣਾ ਪਵੇਗਾ। ਹਰ ਮਾਂ ਅਤੇ ਭੈਣ ਨੂੰ ਨਸ਼ਿਆਂ ਵਿਰੁੱਧ ਲੜਾਈ ਵਿਚ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਜੇਕਰ ਕਿਸੇ ਪਿੰਡ ਵਿਚ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪ੍ਰਸ਼ਾਸਨ ਨੂੰ ਦੇ ਕੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਵਾਉਣ ਲਈ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਜਾਗਰੂਕਤਾ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ। ਬੀਬੀ ਕਿਰਨਦੀਪ ਕੌਰ ਖੰਨਾ ਨੇ ਮੀਟਿੰਗਾਂ ਵਿਚ ਸ਼ਾਮਲ ਹੋਈਆਂ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਡਟ ਕੇ ਪਹਿਰਾ ਦੇਣ ਅਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੱਡੀ ਲੀਡ ਨਾਲ ਜਿਤਾ ਕੇ ਹਲਕਾ ਅਮਲੋਹ ਨੂੰ ਮੁੜ ਖ਼ੁਸ਼ਹਾਲੀ, ਤਰੱਕੀ ਅਤੇ ਨਸ਼ਾ ਮੁਕਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਪਿੰਡ ਕਾਨਪੁਰਾ, ਲਾਡਪੁਰ, ਤੂਰਾਂ ਅਤੇ ਬੱਡਗੁੱਜਰਾਂ ਵਿਖੇ ਬੀਬੀ ਕਿਰਨ ਦੀਪ ਕੌਰ ਖੰਨਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਇਸ ਮੀਟਿੰਗ ਨੂੰ ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ ਅਤੇ ਸਿਮਰਨਜੀਤ ਸਿੰਘ ਧਾਲੀਵਾਲ ਨੇ ਜਿੱਥੇ ਸੰਬੋਧਨ ਕੀਤਾ। ਉੱਥੇ ਇਸ ਮੀਟਿੰਗ ਵਿੱਚ ਕ੍ਰਿਸ਼ਨ ਸਿੰਘ ਕਾਹਨਪੁਰਾ, ਰੂਬੀ ਸਿੰਘ, ਹਰਿੰਦਰਵੀਰ ਸਿੰਘ, ਕਮਲਜੀਤ ਕੌਰ, ਅਮਰਜੀਤ ਸਿੰਘ ਲਾਡਪੁਰ, ਹਰਪ੍ਰੀਤ ਸਿੰਘ ਹੈਪੀ, ਅਮਰਜੀਤ ਕੌਰ, ਜਸਪਾਲ ਕੌਰ, ਹਰਨੇਕ ਸਿੰਘ ਲਾਡਪੁਰ,ਭਿੰਦਰ ਸਿੰਘ ਸਾਬਕਾ ਸਰਪੰਚ, ਸੋਨੀ ਜਲਾਲਪੁਰ,ਚਰਨ ਸਿੰਘ, ਗੁਰਦੀਪ ਕੌਰ, ਬਲਜੀਤ ਕੌਰ, ਮਨਜੀਤ ਕੌਰ, ਸੇਵਾ ਸਿੰਘ ਤੂਰਾ, ਬੀਬੀ ਦਰਸ਼ਨ ਕੌਰ ਤੂਰਾ, ਕਰਨੈਲ ਸਿੰਘ, ਗੁਰਸੇਵਕ ਸਿੰਘ ਪ੍ਰਧਾਨ, ਅਮਰੀਕ ਕੌਰ, ਚਰਨਜੀਤ ਕੌਰ, ਸਵਰਨ ਸਿੰਘ ਬੱਡਗੁੱਜਰਾਂ, ਬਹਾਦਰ ਸਿੰਘ ਸਾਬਕਾ ਸਰਪੰਚ, ਬੀਬੀ ਸਰਬਜੀਤ ਕੌਰ, ਸੁਰਜੀਤ ਕੌਰ, ਰਾਜਿੰਦਰ ਕੌਰ, ਗੁਰਜੀਤ ਕੌਰ, ਬਲਜਿੰਦਰ ਸਿੰਘ, ਹਰਦੇਵ ਸਿੰਘ, ਗੌਰਵ ਦਾਸ ਜਲਾਲਪੁਰ, ਮਨਪ੍ਰੀਤ ਕੌਰ ਜਲਾਲਪੁਰ, ਇੰਦਰਜੀਤ ਸਿੰਘ, ਸਵਰਨਜੀਤ ਕੌਰ, ਸੰਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੀਆਂ ਔਰਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਸੀ ਪਠਾਣਾਂ ’ ਚ ਐਸ . ਡੀ . ਐਮ . ਦੀਪਜੋਤ ਕੌਰ ਦੀ ਦੇਖ - ਰੇਖ ਹੇਠ ਕਰਵਾਈ ਮੌਕ ਡਰਿੱਲ
Ad Position 24