ਐਸ . ਬੀ . ਆਈ . ਜਖਵਾਲੀ ਬਰਾਂਚ ਨੇ ਸਾਈਬਰ ਠੱਗੀਆਂ ਤੋਂ ਬਚਾਅ ਅਤੇ ਸਰਕਾਰੀ ਬੈਂਕਿੰਗ ਯੋਜਨਾਵਾਂ ਸੰਬੰਧੀ ਜਾਗਰੂਕਤਾ ਸਮਾਗਮ ਕਰਵਾਇਆ
ਜਖਵਾਲੀ, 28 ਨਵੰਬਰ (ਨਿਰਭੈ ਸਿੰਘ)-ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਜਖਵਾਲੀ ਵਿਖੇ ਪਿੰਡ ਵਾਸੀਆਂ ਨੂੰ ਆਨਲਾਈਨ ਹੋਣ ਵਾਲੀਆਂ ਸਾਈਬਰ ਠੱਗੀਆਂ ਤੋਂ ਸੁਚੇਤ ਕਰਨ ਅਤੇ ਕੇਂਦਰ ਸਰਕਾਰ ਤੇ ਆਰ. ਬੀ.
ਜ
ਜਖਵਾਲੀ ਵਿਖੇ ਸਟੇਟ ਬੈਂਕ ਆਫ਼ ਇੰਡੀਆ ਵਲੋਂ ਲਗਾਏ ਕੈਂਪ ਦਾ ਦ੍ਰਿਸ਼। ਤਸਵੀਰ : ਨਿਰਭੈ ਸਿੰਘ
29-11-2026
ਜਖਵਾਲੀ, 28 ਨਵੰਬਰ (ਨਿਰਭੈ ਸਿੰਘ)-ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਜਖਵਾਲੀ ਵਿਖੇ ਪਿੰਡ ਵਾਸੀਆਂ ਨੂੰ ਆਨਲਾਈਨ ਹੋਣ ਵਾਲੀਆਂ ਸਾਈਬਰ ਠੱਗੀਆਂ ਤੋਂ ਸੁਚੇਤ ਕਰਨ ਅਤੇ ਕੇਂਦਰ ਸਰਕਾਰ ਤੇ ਆਰ.ਬੀ.ਆਈ ਵਲੋਂ ਬੈਂਕਿੰਗ ਖੇਤਰ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਸ.ਬੀ.ਆਈ. ਜਖਵਾਲੀ ਬਰਾਂਚ ਦੀ ਮੈਨੇਜਰ ਦਰਸ਼ਪ੍ਰੀਤ ਕੌਰ ਦੀ ਅਗਵਾਈ ਹੇਠ ਬੈਂਕ ਦੇ ਸੀਨੀਅਰ ਅਧਿਕਾਰੀ ਜੀ.ਐਮ.ਚੰਡੀਗੜ੍ਹ ਮਨਮੀਤ ਛਾਬੜਾ, ਡੀ.ਜੀ.ਐਮ. ਮੋਹਾਲੀ ਕਾਜਲ ਭੌਮਿਕ ਅਤੇ ਆਰ.ਐਮ. ਪ੍ਰਮੋਦ ਯਾਦਵ ਰੋਪੜ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਤੋਂ ਇਲਾਵਾ ਮੁੱਖ ਮਹਿਮਾਨ ਏ.ਡੀ.ਸੀ.ਨਵਰੀਤ ਕੌਰ ਫ਼ਤਹਿਗੜ੍ਹ ਸਾਹਿਬ ਦਾ ਬੁੱਕੇ ਦੇ ਕੇ ਸਵਾਗਤ ਕੀਤਾ ਗਿਆ, ਡੀ.ਡੀ.ਐਮ. ਨਾਬਾਰਡ ਆਂਚਲ ਸ਼ਰਮਾ ਅਤੇ ਚਨਾਰਥਲ ਕਲਾਂ ਬਰਾਂਚ ਦੀ ਮੈਨੇਜਰ ਮੋਨੀਕਾ ਸਹਿਗਲ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ। ਸਮਾਗਮ ਦੌਰਾਨ ਪਿੰਡ ਵਾਸੀਆਂ ਨਾਲ ਆਨਲਾਈਨ ਬੈਂਕਿੰਗ ਅਤੇ ਸਾਈਬਰ ਠੱਗੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਂਕ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਣਜਾਣ ਵਿਅਕਤੀ ਨਾਲ ਓ.ਟੀ.ਪੀ ਜਾਂ ਪਾਸਵਰਡ, ਬੈਂਕ ਖਾਤੇ ਦੀ ਜਾਣਕਾਰੀ ਜਾਂ ਹੋਰ ਨਿੱਜੀ ਵੇਰਵੇ ਸਾਂਝੇ ਨਾ ਕੀਤੇ ਜਾਣ ਅਤੇ ਸ਼ੱਕੀ ਲਿੰਕਾਂ ’ਤੇ ਕਲਿੱਕ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਹੀ ਸਾਈਬਰ ਅਪਰਾਧ ਤੋਂ ਬਚਾਅ ਦਾ ਸਭ ਤੋਂ ਵੱਡਾ ਹਥਿਆਰ ਹੈ। ਇਸ ਮੌਕੇ ਬੈਂਕ ਵਲੋਂ ਲੋਕਾਂ ਨੂੰ ਸਰਕਾਰੀ ਯੋਜਨਾ ਸਮੇਤ ਹੋਰ ਬੈਂਕਿੰਗ ਸਹੂਲਤਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਲੋਕਾਂ ਨੂੰ ਆਪਣੇ ਬੈਂਕ ਨਾਲ ਸੰਪਰਕ ਵਿਚ ਰਹਿਣਾ ਚਾਹੀਦਾ ਹੈ। ਏ.ਡੀ.ਸੀ. ਨਵਰੀਤ ਕੌਰ ਨੇ ਕਿਹਾ ਕਿ ਪਿੰਡ ਪੱਧਰ ’ਤੇ ਇਸ ਤਰ੍ਹਾਂ ਦੇ ਜਾਗਰੂਕਤਾ ਸਮਾਗਮ ਬਹੁਤ ਮਹੱਤਵਪੂਰਨ ਹਨ, ਕਿਉਂਕਿ ਬੈਂਕਿੰਗ ਸੇਵਾਵਾਂ ਦੇ ਨਾਲ-ਨਾਲ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕਤਾ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਡਿਜੀਟਲ ਲੈਣ-ਦੇਣ ਕਰਦੇ ਸਮੇਂ ਪੂਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਸਮਾਗਮ ਮੌਕੇ ਬਰਾਂਚ ਮੈਨੇਜਰ ਦਰਸ਼ਪ੍ਰੀਤ ਕੌਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਜਾਇਬ ਸਿੰਘ ਜਖਵਾਲੀ, ਰਜਿੰਦਰ ਸਿੰਘ ਜ਼ਿਲ੍ਹਾ ਪਰਿਸ਼ਦ ਮੈਂਬਰ, ਗੁਰਪ੍ਰੀਤ ਸਿੰਘ ਜਖਵਾਲੀ ਆਦਿ ਹਾਜ਼ਰ ਸਨ।