ਗ੍ਰੀਨਫੀਲਡਜ਼ ਸਕੂਲ ਸਰਹਿੰਦ ਦੇ ਬੱਚਿਆਂ ਨੇ ਕੀਤੀ ਇਤਿਹਾਸਕ ਸਥਾਨਾਂ ਦੀ ਯਾਤਰਾ
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)-ਗ੍ਰੀਨ ਫੀਲਡਜ਼ ਸਕੂਲ ਸਰਹਿੰਦ ਵਲੋਂ ਚੇਅਰਮੈਨ ਦੀਦਾਰ ਸਿੰਘ ਭੱਟੀ ਅਤੇ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਦੀ ਅਗਵਾਈ ਹੇਠ ਨਰਸਰੀ, ਐਲ.
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)-ਗ੍ਰੀਨ ਫੀਲਡਜ਼ ਸਕੂਲ ਸਰਹਿੰਦ ਵਲੋਂ ਚੇਅਰਮੈਨ ਦੀਦਾਰ ਸਿੰਘ ਭੱਟੀ ਅਤੇ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਦੀ ਅਗਵਾਈ ਹੇਠ ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਬੱਚਿਆਂ ਲਈ ਇਕ ਇਤਿਹਾਸਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਬੱਚਿਆਂ ਨੂੰ ਸ੍ਰੀ ਚਕਰਰੇਸ਼ਵਰੀ ਦੇਵੀ ਮੰਦਿਰ ਅਤੇ ਆਮ-ਖਾਸ ਬਾਗ਼ ਵਿਖੇ ਲਿਜਾਇਆ ਗਿਆ। ਇਸ ਯਾਤਰਾ ਦੌਰਾਨ ਬੱਚਿਆਂ ਨੂੰ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਪਿ੍ਰੰਸੀਪਲ ਡਾ.ਸਾਲੂ ਰੰਧਾਵਾ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਯਾਤਰਾਵਾਂ ਬੱਚਿਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।